ਡਾ. ਸੁਰਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਦਾ ਸੰਭਾਲਿਆ ਅਹੁਦਾ

11/22/2021 4:48:21 PM

ਜ਼ਿਲ੍ਹਾ ਜਲੰਧਰ ਦੇ ਵੱਖ-ਵੱਖ ਬਲਾਕਾਂ ਤੋਂ ਆਏ ਲਗਭਗ 50 ਕਿਸਾਨਾਂ ਵੱਲੋਂ ਅੱਜ ਡਾ.ਸੁਰਿੰਦਰ ਸਿੰਘ ਦਾ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਦਾ ਅਹੁਦਾ ਸੰਭਾਲਣ ’ਤੇ ਭਰਵਾਂ ਸੁਆਗਤ ਕੀਤਾ ਗਿਆ। ਇਸ ਮੌਕੇ ਡਾ. ਸੁਰਿੰਦਰ ਸਿੰਘ ਨੇ ਆਏ ਕਿਸਾਨਾਂ ਦਾ ਧੰਨਵਾਦ ਕਰਦਿਆ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਹੁਕਮਾਂ ਅਨੁਸਾਰ ਉਨ੍ਹਾਂ ਵੱਲੋਂ ਜ਼ਿਲ੍ਹਾ ਜਲੰਧਰ ਦਾ ਮੁੱਖ ਖੇਤੀਬਾੜੀ ਅਫ਼ਸਰ ਦਾ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਜ਼ਿਲ੍ਹੇ ਭਰ ਤੋਂ ਆਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਖੇਤੀ ਖੇਤਰ ਵਿੱਚ ਨਿੱਤ ਨਵੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਮਹਿਕਮਾ ਖੇਤੀਬਾੜੀ ਹਮੇਸ਼ਾ ਤੁਹਾਡੇ ਨਾਲ ਖੜਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਕੁਆਲਿਟੀ ਦੀਆਂ ਖਾਦਾਂ, ਦਵਾਈਆਂ ਅਤੇ ਬੀਜਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਸਰਕਾਰ ਦਾ ਕੁਆਲਿਟੀ ਕੰਟਰੋਲ ਐਕਟ ਜ਼ਿਲ੍ਹੇ ਵਿੱਚ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। 

ਇਸ ਮੌਕੇ ਸ.ਕਿਰਪਾਲ ਸਿੰਘ ਵਾਇਸ ਪ੍ਰਧਾਨ ਭਾਰਤੀਆ ਕਿਸਾਨ ਯੂਨੀਅਨ (ਦੋਆਬਾ) ਨੇ ਜਿਥੇ ਡਾ. ਸੁਰਿੰਦਰ ਸਿੰਘ ਦਾ ਸੁਆਗਤ ਕੀਤਾ ਅਤੇ  ਸਨਮਾਨਿਤ ਕੀਤਾ, ਉਥੇ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਸਬਸਿਡੀ ਅਧੀਨ ਖੇਤੀ ਮਸ਼ੀਨਰੀ ਵਾਜ਼ਿਬ ਕੀਮਤ ’ਤੇ ਮਿਲਣੀ ਚਾਹੀਦੀ ਹੈ। ਇਸ ਨਾਲ ਉਨ੍ਹਾਂ ਨੇ ਵੈਬ ਪੋਰਟਲ ਰਾਹੀਂ ਕਣਕ ਦੇ ਬੀਜ ’ਤੇ ਸਬਸਿਡੀ ਦੀ ਪ੍ਰੀਕ੍ਰਿਆ ਲਈ ਵੀ ਮੁੜ ਵਿਚਾਰ ਕਰਨ ਲਈ ਕਿਹਾ। ਰਣਜੀਤ ਸਿੰਘ ਪਿੰਡ ਸਫੀਪੁਰ ਅਤੇ ਗੁਰਦੇਵ ਸਿੰਘ ਲਾਲੀ ਚੈਅਰਮੈਨ ਕਿਸਾਨ ਸਲਾਹਕਾਰ ਕਮੇਟੀ ਜਲੰਧਰ ਪਿੰਡ ਨੰਗਲ ਸ਼ਾਮਾ ਨੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਜ਼ਿਲ੍ਹਾ ਜਲੰਧਰ ਦਾ ਮੁੜ ਮੁੱਖੀ ਬਣਨ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਡਾ.ਸੁਰਿੰਦਰ ਸਿੰਘ ਹਮੇਸ਼ਾ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਨਜਿੱਠਣ ਲਈ ਤੱਤਪਰ ਰਹਿੰਦੇ ਹਨ। 

ਇਸ ਮੌਕੇ ਸ. ਸੁਖਵੰਤ ਸਿੰਘ ਪਿੰਡ ਸਰਨਾਣਾ, ਸੁਖਬੀਰ ਸਿੰਘ ਪਿੰਡ ਢੱਡਾ, ਸੁਖਜਿੰਦਰ ਸਿੰਘ ਪਿੰਡ ਤੱਲਣ, ਲਹਿੰਬਰ ਸਿੰਘ, ਸਰਦੂਲ ਸਿੰਘ ਮੈਂਬਰ ਪੰਚਾਇਤ ਤੇ ਅਗਾਂਹਵੱਧੂ ਕਿਸਾਨ ਪਿੰਡ ਖੇੜਾ, ਹਰਭਜਨ ਸਿੰਘ, ਜਗਤਾਰ ਸਿੰਘ ਪਿੰਡ ਮੱਲੀਆਂ, ਜਰਨੈਲ ਸਿੰਘ ਪਿੰਡ ਮੂਸਾਪੁਰ ਆਦਿ ਜ਼ਿਲ੍ਹੇ ਦੇ ਅਗਾਹਵਾਧੂ ਕਿਸਾਨਾਂ ਨੇ ਡਾ. ਸੁਰਿੰਦਰ ਸਿੰਘ ਨੂੰ ਜੀ ਆਇਆ ਆਖਿਆ। ਉਨ੍ਹਾਂ ਨੇ ਯਕੀਨ ਦੁਵਾਇਆ ਕਿ ਉਹ ਖੇਤੀਬਾੜੀ ਵਿਭਾਗ ਦੀਆਂ ਖੇਤੀ ਪਸਾਰ ਕੋਸ਼ਿਸ਼ਾਂ ਅਨੁਸਾਰ ਉਪਰਾਲੇ ਕਰਦੇ ਹੋਏ ਖੇਤੀ ਦੇ ਸਰਵਪੱਖੀ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਗੇ। ਡਾ. ਸੁਰਿੰਦਰ ਸਿੰਘ ਨੇ ਆਏ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਿਥੇ ਕਿਸਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਉਥੇ  ਮਾਣਯੋਗ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਸਰਕਾਰ ਰਣਦੀਪ ਸਿੰਘ ਨਾਭਾ ਦੇ ਹੁਕਮਾਂ ਅਨੁਸਾਰ ਉਨ੍ਹਾਂ ਵੱਲੋਂ ਸਮੂਹ ਖੇਤੀਬਾੜੀ ਵਿਭਾਗ ਦੇ ਸਟਾਫ ਨੂੰ ਪਿੰਡਾਂ ਵਿੱਚ ਕਿਸਾਨਾਂ ਨਾਲ ਤਾਲਮੇਲ ਕਰਦੇ ਹੋਏ ਤਕਨੀਕੀ ਨੁਕਤੇ ਕੈਂਪਾਂ ਰਾਹੀਂ ਪਹੁੰਚਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। 

ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਜਲੰਧਰ ਵਿੱਚ ਕਣਕ ਹੇਠ ਬੀਜੇ ਜਾਂਦੇ ਤਕਰੀਬਨ 1.73 ਲੱਖ ਹੈਕਟੇਅਰ ਰਕਬੇ ਅਨੁਸਾਰ ਤਕਰੀਬਨ 80% ਕਣਕ ਦੀ ਬੀਜਾਈ ਹੋ ਚੁੱਕੀ ਹੈ। ਕਿਸਾਨਾਂ ਨੂੰ ਕਣਕ ਦੀ ਫ਼ਸਲ ਵੱਲ ਉਚੇਚਾ ਧਿਆਨ ਦੇਣ ਦੇ ਨਾਲ-ਨਾਲ ਕੁਆਲਿਟੀ ਖਾਦਾਂ ਅਤੇ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ। ਉਨ੍ਹਾਂ ਇਸ ਮੌਕੇ ਜ਼ਿਲ੍ਹੇ ਭਰ ਦੇ ਅਗਾਂਹਵਾਧੂ ਕਿਸਾਨਾਂ ਨੂੰ ਕਿਹਾ ਕਿ ਖੇਤੀ ਵਸਤਾਂ ਦੀ ਖ੍ਰੀਦ ਹਮੇਸ਼ਾ ਰਜ਼ਿਟਰਡ ਡੀਲਰ ਪਾਸੋ ਕਰਨ ਦੇ ਨਾਲ ਨਾਲ ਸਬੰਧਤ ਡੀਲਰ ਪਾਸੋ ਖ੍ਰੀਦ ਬਿੱਲ ਵੀ ਜਰੂਰ ਪ੍ਰਾਪਤ ਕੀਤਾ ਜਾਵੇ ।ਮੁੱਖ ਖੇਤੀਬਾੜੀ ਅਫਸਰ ਡਾ ਸੁਰਿੰਦਰ ਸਿੰਘ ਦੀ ਸੁਆਗਤੀ ਮੀਟਿੰਗ ਵਿੱਚ ਜ਼ਿਲ੍ਹਾ ਭਰ ਦੇ ਅਗਾਂਹਵਧੂ ਕਿਸਾਨਾ ਵੱਲੋਂ ਡਾ. ਸਿੰਘ ਨੂੰ ਸਨਮਾਨਿਤ ਕੀਤਾ ਗਿਆ। 

ਇਸ ਤੋਂ ਉਪਰੰਤ ਖੇਤੀਬਾੜੀ ਵਿਭਾਗ ਦੇ ਵੱਖ-ਵੱਖ ਵਿੰਗ ਡਾ.ਨਰੇਸ਼ ਕੁਮਾਰ ਗੁਲਾਟੀ, ਡਾ.ਸੁਰਜੀਤ ਸਿੰਘ ਸਹਾਇਕ ਪੌਦਾ ਸੁਰਖਿਆ ਅਫ਼ਸਰ, ਖੇਤੀਬਾੜੀ ਅਫ਼ਸਰ ਡਾ.ਅਰੁਣ ਕੋਹਲੀ, ਡਾ.ਬਲਕਾਰ ਚੰਦ, ਡਾ. ਗੁਰਿੰਦਰਜੀਤ ਸਿੰਘ, ਡਾ. ਗੁਰਪ੍ਰੀਤ ਸਿੰਘ, ਖੇਤੀਬਾੜੀ ਇੰਜ ਨਵਦੀਪ ਸਿੰਘ, ਡਿਪਟੀ ਪੀ.ਡੀ. ਆਤਮਾ ਡਾ. ਵਿਪੁਲ ਛਾਬੜਾ ਨੇ ਗੁਲਦਸਤੇ ਭੇਂਟ ਕਰਦੇ ਹੋਏ ਡਾ. ਸੁਰਿੰਦਰ ਸਿੰਘ ਦਾ ਸੁਆਗਤ ਕੀਤਾ।

ਡਾ.ਨਰੇਸ਼ ਕੁਮਾਰ ਗੁਲਾਟੀ    
ਖੇਤੀਬਾੜੀ ਅਫ਼ਸਰ ਕਮ ਸੰਪਰਕ ਅਫ਼ਸਰ ਖੇਤੀਬਾੜੀ
ਕਿਸਾਨ ਭਲਾਈ ਵਿਭਾਗ ਜਲੰਧਰ।

rajwinder kaur

This news is Content Editor rajwinder kaur