ਤਕਨੀਕੀ ਜਾਣਕਾਰੀ ਲਈ ਕੋਰੋਨਾ ਅਧੀਨ ਮਿਥੇ ਮਾਪਦੰਡ ਅਪਣਾਉਂਦੇ ਹੋਏ ਕਿਸਾਨਾਂ ਨੂੰ ਕੀਤਾ ਜਾਵੇ ਜਾਗਰੂਕ

11/10/2020 6:34:28 PM

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਦੇ ਪੰਜ ਜ਼ਿਲ੍ਹਿਆਂ ਹੁਸ਼ਿਆਰਪੁਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਮੋਗਾ ਅਤੇ ਲੁਧਿਆਣਾ ਦੇ ਸਮੂਹ ਮੁੱਖ ਖੇਤੀਬਾੜੀ ਅਫ਼ਸਰ ਅਤੇ ਬਲਾਕ ਖੇਤੀਬਾੜੀ ਅਫ਼ਸਰਾਂ ਦੀ ਮੀਟਿੰਗ ਜ਼ਿਲ੍ਹਾ ਜਲੰਧਰ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਸੰਯੂਕਤ ਡਾਇਰੈਕਟਰ ਖੇਤੀਬਾੜੀ ਵਿਸਥਾਰ ’ਤੇ ਸਿਖਲਾਈ ਅਤੇ ਕੇਨ ਕਮਿਸ਼ਨਰ ਪੰਜਾਬ ਡਾ ਗੁਰਵਿੰਦਰ ਸਿੰਘ ਅਤੇ ਸੰਯੂਕਤ ਡਾਇਰੈਕਟਰ ਖੇਤੀਬਾੜੀ ਹਾਈ ਯੀਲਡਿੰਗ ਕਰਾਪਸ ਪੰਜਾਬ ਡਾ.ਨਾਜਰ ਸਿੰਘ ਉਚੇਚੇ ਤੌਰ ’ਤੇ ਸ਼ਾਮਲ ਹੋਏ। 

ਪੜ੍ਹੋ ਇਹ ਵੀ ਖਬਰ - Diwali 2020 : ਧਨਤੇਰਸ, ਦੀਵਾਲੀ ਤੇ ਭਾਈ ਦੂਜ ਦੇ ਤਿਉਹਾਰਾਂ ਦੀ ਜਾਣੋ ਤਾਰੀਖ਼ ਅਤੇ ਸ਼ੁੱਭ ਮਹੂਰਤ

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਗੁਰਵਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਕਣਕ ਦੀ ਕਾਸ਼ਤ ਨੂੰ ਤਕਨੀਕਾਂ ਲੀਹਾਂ ’ਤੇ ਤੋਰਨ ਦੇ ਨਾਲ-ਨਾਲ ਝੋਨੇ ਦੀ ਪਰਾਲੀ ਦੀ ਸੁੱਚਜੀ ਸੰਭਾਲ ਲਈ ਕਿਸਾਨ ਜਾਗਰੂਕਤਾ ਕੈਂਪ ਅਤੇ ਨੁਕੜ ਮੀਟਿੰਗਾਂ ਕਰਵਾਈਆਂ ਜਾ ਰਹੀਆ ਹਨ। ਉਨ੍ਹਾਂ ਇਹ ਹਦਾਇਤ ਕੀਤੀ ਕਿ ਇਨ੍ਹਾਂ ਕੈਂਪਾ ਵਿੱਚ ਕਿਸਾਨਾਂ ਦੇ ਵਿਚਕਾਰ ਆਪਸੀ ਦੂਰੀ ਅਤੇ ਸੈਨੇਟਾਇਜੇਸ਼ਨ ਦੇ ਉਚੇਚੇ ਪ੍ਰਬੰਧ ਕੀਤੇ ਜਾਣ। ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੰਭਾਲ ਅਤੇ ਕਣਕ ਦੀ ਬਿਜਾਈ ਸਬੰਧੀ ਪ੍ਰਦਰਸ਼ਨੀਆਂ ਅਤੇ ਖੇਤ ਦਿਹਾੜੇ ਰਾਹੀਂ ਜਾਗਰੂਕ ਕੀਤਾ ਜਾਵੇ। 

ਪੜ੍ਹੋ ਇਹ ਵੀ ਖਬਰ - Diwali 2020 : ਇਸ ਵਾਰ 4 ਦਿਨ ਦੀ ਹੋਵੇਗੀ ‘ਦੀਵਾਲੀ’, ਕਈ ਸਾਲ ਬਾਅਦ ਬਣਿਐ 3 ਗ੍ਰਹਿਆਂ ਦਾ ਦੁਰਲੱਭ ਸੰਯੋਗ

ਉਨ੍ਹਾਂ ਇਸ ਮੌਕੇ ਪੰਜ ਜ਼ਿਲ੍ਹਿਆਂ ਵਿੱਚ ਗੰਨੇ ਦੀ ਕੱਤਕੀ ਬਿਜਾਈ ਅਤੇ ਇਲਾਕੇ ਵਿੱਚ ਕੰਮ ਕਰ ਰਹੀਆਂ ਖੰਡ ਮਿਲਾਂ ਬਾਰੇ ਮੌਜੂਦ ਪ੍ਰਸਾਰ ਅਧਿਕਾਰੀਆਂ ਨਾਲ ਗੱਲ ਕੀਤੀ। ਮੀਟਿੰਗ ਵਿੱਚ ਡਾ.ਨਾਜਰ ਸਿੰਘ ਸੰਯੂਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਬਲਾਕ ਦਫਤਰਾਂ ਤੋਂ ਕਿਸਾਨਾਂ ਨੂੰ ਕਣਕ ਦਾ ਤਸਦੀਕਸ਼ੁਦਾ ਬੀਜ ਸਬਸਿਡੀ ’ਤੇ ਉਪਲਭਧ ਕਰਵਾਇਆ ਜਾ ਰਿਹਾ ਹੈ। 

ਪੜ੍ਹੋ ਇਹ ਵੀ ਖਬਰ - ਸੈਰ-ਸਪਾਟਾ ਵਿਸ਼ੇਸ਼ 12 : ਇਸ ਰੇਗਿਸਤਾਨ 'ਚ ਕਦੇ ਦੌੜਦੇ ਸਨ ਸਮੁੰਦਰੀ ਜਹਾਜ਼ ਪਰ ਅੱਜ...

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਿਫਾਰਿਸ਼ ਕੀਤੀਆਂ ਗਈਆਂ ਕਿਸਮਾਂ ਦੇ ਤਸਦੀਕਸ਼ੁਦਾ ਬੀਜਾਂ ’ਤੇ ਬੀਜ ਦੀ ਕੀਮਤ ਦਾ 50% ਜਾਂ ਵੱਧ ਤੋਂ ਵੱਧ 1000 ਰੂਪੈ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਮੁੱਹਇਆ ਕੀਤੀ ਜਾ ਰਹੀ ਹੈ। ਇਸ ਸੀਜਨ ’ਚ 185200 ਕੁਇੰਟਲ ਕਣਕ ਦਾ ਬੀਜ ਸਬਸਿਡੀ ’ਤੇ ਵੰਡਣ ਦਾ ਟੀਚਾ ਮਿੱਥਿਆ ਗਿਆ ਹੈ। ਸਰਕਾਰ ਵੱਲੋਂ ਜਾਰੀ ਆਦੇਸ਼ਾ ਅਧੀਨ ਸਿਰਫ਼ ਪੰਜਾਬ ਰਾਜ ਬੀਜ ਪ੍ਰਮਾਨਣ ਸੰਸਥਾ ਵੱਲੋਂ ਰਜਿਟਰਡ ਕੀਤੇ ਸਰਕਾਰੀ, ਅਰਧ ਸਰਕਾਰੀ ਸੰਸਥਾਵਾਂ, ਸਹਿਕਾਰੀ ਅਦਾਰੇ ਆਦਿ ਜਿਵੇਂ ਪਨਸੀਡ,ਐੱਨ.ਐੱਸ.ਸੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕਰਿਭਕੋ, ਆਈ.ਐੱਫ.ਐੱਫ.ਡੀ.ਸੀ /ਇਫਕੋ, ਐੱਚ.ਆਈ.ਐੱਲ, ਨੇਫੇਡ, ਐੱਨ.ਐੱਫ.ਐੱਲ, ਪੰਜਾਬ ਐਗਰੋ ਇੰਡਸਟਰੀਜ ਕਾਰਪੋਰੇਸ਼ਨ ਆਦਿ ਦੇ ਸੈਲ ਸੈਂਟਰਾਂ ਅਤੇ ਉਨ੍ਹਾਂ ਦੇ ਅਧਿਕਾਰਿਤ ਡੀਲਰਾਂ ਪਾਸੋਂ ਤਸਦੀਕ ਸ਼ੁਦਾ ਬੀਜ ਪੂਰੀ ਕੀਮਤ ’ਤੇ ਪ੍ਰਾਪਤ ਕਰ ਸਕਦੇ ਹਨ।

ਪੜ੍ਹੋ ਇਹ ਵੀ ਖਬਰ - ਜੀਵਨ ਸਾਥੀ ਦੀ ਚੋਣ ਕਰਦੇ ਸਮੇਂ ਇਨ੍ਹਾਂ ਗੱਲਾਂ ਨੂੰ ਜਾਣਨ ਤੋਂ ਬਾਅਦ ਹੀ ਵਿਆਹ ਲਈ ਕਰੋ ''ਹਾਂ''

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਪਾਲੀਸੀ ਅਨੁਸਾਰ ਇੱਕ ਕਿਸਾਨ ਨੂੰ ਵੱਧ ਤੋਂ ਵੱਧ 5 ਏਕੜ ਲਈ ਕਣਕ ਦੇ ਬੀਜ ’ਤੇ ਸਬਸਿਡੀ ਦਿੱਤੀ ਜਾਵੇਗੀ। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਬਸਿਡੀ ਦੀ ਬਣਦੀ ਰਾਸ਼ੀ ਕਿਸਾਨ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਖੇਤੀਬਾੜੀ ਵਿਭਾਗ ਰਾਹੀਂ ਪਾਈ ਜਾਵੇਗੀ। ਮੀਟਿੰਗ ਵਿੱਚ ਡਾ.ਵਿਨੈ ਕੁਮਾਰ ਮੁੱਖ ਖੇਤੀਬਾੜੀ ਅਫਸਰ ਹੁਸ਼ਿਆਰਪੁਰ, ਡਾ ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ, ਡਾ.ਰਾਜ ਕੁਮਾਰ ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ, ਡਾ.ਨਰਿੰਦਰ ਸਿੰਘ ਬੈਨੀਪਾਲ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਅਤੇ ਡਾ.ਬਲਵਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਮੋਗਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਮੂਹ ਅਧਿਕਾਰੀਆਂ ਕਰਮਚਾਰੀਆਂ ਨੂੰ ਬੀਜ ਦੀ ਵੰਡ ਕੀਤੀ ਜਾ ਚੁੱਕੀ ਹੈ।

ਪੜ੍ਹੋ ਇਹ ਵੀ ਖਬਰ - ਗੰਜੇਪਨ ਤੋਂ ਇਲਾਵਾ ਜੇਕਰ ਤੁਸੀਂ ਇਨ੍ਹਾਂ ਸਮੱਸਿਆਵਾਂ ਤੋਂ ਹੋ ਪਰੇਸ਼ਾਨ ਤਾਂ ਕਰੋ ‘ਕਪੂਰ’ ਦੀ ਵਰਤੋਂ, ਹੋਣਗੇ ਫ਼ਾਇਦੇ

ਉਨ੍ਹਾਂ ਹਦਾਇਤ ਕੀਤੀ ਕਿ ਉਹ ਕਿਸਾਨਾਂ ਤੱਕ ਪੁੱਜਦੇ ਹੋਏ ਕਣਕ ਦਾ ਬੀਜ ਸਬਸਿਡੀ ’ਤੇ ਮੁਹੱਈਆ ਕਰਨ ਲਈ ਯੋਗ ਉਪਰਾਲੇ ਕਰਨ। ਮੀਟਿੰਗ ਵਿੱਚ ਡਾ.ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਜਲੰਧਰ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਵੱਲੋਂ ਕਿਸਾਨ ਵੀਰਾਂ ਨੂੰ ਬੇਨਤੀ ਕੀਤੀ ਜਾ ਰਹੀ ਹੈ ਕਿ ਕਣਕ ਦਾ ਚੰਗਾ ਝਾੜ ਲੈਣ ਵਾਸਤੇ ਅਤੇ ਸਿਹਤਮੰਦ ਫ਼ਸਲ ਲਈ ਉਹ ਸਿਰਫ਼ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਿਸ਼ ਕੀਤੀਆਂ ਗਈਆਂ ਕਿਸਮਾਂ ਉਨ੍ਹਤ ਪੀ.ਬੀ.ਡਬਲਯੂ 343, ਐੱਚ.ਡੀ.3086, ਪੀ.ਬੀ.ਡਬਲਯੂ 1 ਜਿੰਕ, ਪੀ.ਬੀ.ਡਬਲਯੂ 725, ਡਬਲਯੂ.ਐੱਚ 1105 ਆਦਿ ਬੀਜਾਂ ਦੀ ਬਿਜਾਈ ਹੀ ਕਰਨ।

ਪੜ੍ਹੋ ਇਹ ਵੀ ਖਬਰ - ਨਵੰਬਰ ਮਹੀਨੇ ’ਚ ਆਉਣ ਵਾਲੇ ਵਰਤ ਤੇ ਤਿਉਹਾਰ ਜਾਣਨ ਲਈ ਪੜ੍ਹੋ ਇਹ ਖ਼ਬਰ

ਡਾ.ਨਰੇਸ਼ ਕੁਮਾਰ ਗੁਲਾਟੀ
ਖੇਤੀਬਾੜੀ ਅਫਸਰ, ਕਮ ਸੰਪਰਕ ਅਫਸਰ ਜਲੰਧਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।


rajwinder kaur

Content Editor

Related News