ਤਿੰਨ ਕਿਸਾਨ ਜਥੇਬੰਦੀਆਂ ਦੀ ਮੰਗਾਂ ਨੂੰ ਲੈ ਕੇ ਹੋਈ ਭਰਵੀਂ ਮੀਟਿੰਗ

03/17/2017 4:00:52 PM

ਬਰਨਾਲਾ (ਵਿਵੇਕ ਸਿੰਧਵਾਨੀ,ਰਵੀ) – ਬਜਟ ਸੈਸ਼ਨ ਦੌਰਾਨ ਤਿੰਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਕਰਾਂਤੀਕਾਰੀ ਯੂਨੀਅਨ ਪੰਜਾਬ ਅਤੇ ਆਜ਼ਾਦ ਸੰਘਰਸ਼ ਕਮੇਟੀ ਵਲੋਂ ਪਾਰਲੀਮੈਂਟ ਦਾ ਘਿਰਾਓ ਕਰਕੇ ਮੰਗ ਕੀਤੀ ਜਾਵੇਗੀ ਕਿ ਕਿ ਵਿਦੇਸ਼ਾਂ ਤੋਂ ਮੰਗਵਾਈ ਜਾ ਰਹੀ ਕਣਕ ਦਾ ਫੈਸਲਾ ਰੱਦ ਕੀਤਾ ਜਾਵੇ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉਗੋਕੇ  ਦੀ ਅਗਵਾਈ ''ਚ ਕੀਤੀ ਗਈ ਜਿਸ ਵਿਚ ਪੰਜਾਬ ਦੇ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਪੰਜਬ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਪੰਜਾਬ ਦੇ ਖਜਾਨਚੀ ਰਾਮ ਸਿੰਘ ਮੱਟਰਾ ਨੇ ਉਚੇਚੇ ਤੌਰ ਤੇ ਸ਼ਾਮਿਲ ਹੋਏ। ਜਿਸ ਵਿਚ ਵੱਖ ਵੱਖ ਬੁਲਾਰਿਆਂ ਨੇ ਸਾਂਝੇ ਤੌਰ ''ਤੇ ਕਿਹਾ ਕਿ ਹਿੰਦੁਸਤਾਨ ਸਮੇਤ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਖਤਮ ਕੀਤਾ ਜਾਵੇ ਕਿਉਂਕਿ ਅੱਜ ਕਿਸਾਨ  ਕੇਂਦਰ ਅਤੇ ਪੰਜਾਬ ਸਰਕਾਰਾਂ ਦੀਆਂ ਗਲਤ ਨੀਤੀਆਂ ਕਰਕੇ ਖੁਦਕੁਸੀਆਂ ਕਰਨ ਲਈ ਮਜ਼ਬੂਰ ਹੈ। ਆਲੂ, ਬਾਸਮਤੀ ਸਮੇਤ ਹੋਰ ਸਬਜ਼ੀਆਂ ਦਾ ਘੱਟੋ ਘੱਟ ਸਹਾਇਕ ਮੁੱਲ ਤਹਿ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਸਹੀ ਮੁੱਲ ਮਿਲ ਸਕੇ ਅਤੇ ਸਰਕਾਰੀ ਖਰੀਦ ਯਕੀਨੀ ਬਣਾਈ ਜਾਵੇ। ਐਫ.ਸੀ. ਆਈ. ਨੂੰ ਤੋੜਨ ਦਾ ਫੈਸਲਾ ਰੱਦ ਕੀਤਾ ਜਾਵੇ। ਪੰਜਾਬ ਕਾਂਗਰਸ ਪਾਰਟੀ ਵਲੋਂ ਆਪਣੇ ਚੋਣ ਮੈਨੀਫੈਸਟੋ ਮੁਤਾਬਿਕ ਕਿਸਾਨਾਂ ਨਾਲ ਕੀਤਾ ਵਾਅਦਾ 80 ਹਜ਼ਾਰ ਕਰੋੜ ਕਰਜ਼ਾ ਤੁਰੰਤ ਖਤਮ ਕਰਨ ਦਾ ਐਲਾਨ ਕੀਤਾ ਜਾਵੇ। ਬੇਸਹਾਰਾ ਪਸ਼ੂਆਂ ਕਾਰਨ ਕਿਸਾਨ ਖੇਤਾਂ ''ਚ ਰਾਤਾਂ ਕੱਟਣ ਲਈ ਮਜ਼ਬੂਰ ਹਨ ਦਾ ਹੱਲ ਕੀਤਾ ਜਾਵੇ। ਗੜ੍ਹੇਮਾਰੀ ਕਾਰਨ ਹੋਇਆ ਫਸਲ ਦਾ ਨੁਕਸਾਨ ਦਾ ਫੌਰੀ ਤੌਰ ''ਤੇ ਮੁਆਵਜ਼ਾ ਦਿੱਤਾ ਜਾਵੇ। ਪਾਰਲੀਮੈਂਟ ਦਾ ਘਿਰਾਉ ਕਰਨ ਸਬੰਧੀ ਪਿੰਡਾਂ ''ਚ ਤਿਆਰੀ ਮੀਟਿੰਗਾਂ ਕੀਤਆਂ ਜਾ ਰਹੀਆਂ ਹਨ। ਜੇਕਰ ਸਰਕਾਰ ਵਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਫੌਰੀ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀਆਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਤਿਆਰ ਹਨ। ਸਟੇਜ਼ ਦੀ ਕਾਰਵਾਈ ਮਲਕੀਤ ਸਿੰਘ ਈਨਾ ਸਕੱਤਰ ਨੇ ਨਿਭਾਈ। ਇਸ ਮੌਕੇ ਜਗਰਾਜ ਸਿੰਘ, ਜਗਤਾਰ ਸਿੰਘ ਕਲਾਲ ਮਾਜਰਾ, ਗੁਰਦੇਵ ਸਿੰਘ ਮਾਂਗੇਵਾਲ, ਮੋਹਣ ਸਿੰਘ ਰੂੜੇਕੇ, ਪਰਮਿੰਦਰ ਸਿੰਘ ਹੰਡਿਆਇਆ, ਜੀਤ ਸਿੰਘ ਕਾਨਕੇ, ਭੁੱਲਰ ਸਿੰਘ ਛੰਨਾ, ਦਰਸ਼ਨ ਮਹਿਤਾ, ਰਾਮ ਸਿੰਘ ਸ਼ਹਿਣਾ, ਜੀਤ ਸਿੰਘ ਉਗੋਕੇ, ਵਜੀਰ ਭਦੌੜ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਚਰਨ ਸਿੰਘ ਆਦਿ ਹਾਜ਼ਰ ਸਨ।