ਪਿੰਡ ਬਾਜੜਾ ਜ਼ਿਲ੍ਹਾ ਜਲੰਧਰ ਦੇ ਕਿਸਾਨਾਂ ਨੇ ਪਰਾਲੀ ਦੀ ਸੰਭਾਲ ਲਈ ਸਾਂਝੇ ਕੀਤੇ ਕਾਮਯਾਬ ਤਜਰਬੇ

11/05/2020 6:17:13 PM

ਬਲਾਕ ਜਲੰਧਰ ਪੱਛਮੀ ਅਧੀਨ ਪੈਂਦੇ ਪਿੰਡ ਬਾਜੜਾ ਦੇ ਕਿਸਾਨਾਂ ਵੱਲੋਂ ਕੀਤੇ ਗਏ ਸੰਕਲਪ ਕਰਕੇ ਪਿੰਡ ਵਿੱਚ ਕਿਸੇ ਵੀ ਕਿਸਾਨ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ। ਸ਼੍ਰੀ ਅਵਿਨਾਸ਼ ਸਰਪੰਚ ਪਿੰਡ ਬਾਜੜਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬਲਾਕ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਡਾ. ਅਰੁਣ ਕੋਹਲੀ ਅਤੇ ਡਾ .ਸੁਰਿੰਦਰ ਸਿੰਘ ਵੱਲੋਂ ਮੁੱਹਇਆ ਕੀਤੇ ਗਏ ਤਕਨੀਕੀ ਗਿਆਨ ਕਰਕੇ ਉਨ੍ਹਾਂ ਸਮੂਹ ਪਿੰਡ ਵਿੱਚ ਇਹ ਅਹਿਦ ਕੀਤਾ ਸੀ ਕਿ ਉਨ੍ਹਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ ਜਾਵੇਗੀ। 

ਜੇਕਰ ਤੁਸੀਂ ਵੀ ‘ਐਂਕਰਿੰਗ’ ’ਚ ਬਣਾਉਣਾ ਚਾਹੁੰਦੇ ਹੋ ਆਪਣਾ ਚੰਗਾ ਭਵਿੱਖ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਪਿੰਡ ਵਿੱਚ ਖ਼ੇਤੀ ਕਰ ਰਹੇ ਲਗਭਗ 10 ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਦੀ ਸੁੱਚਜੀ ਸੰਭਾਲ ਕਰਦੇ ਹੋਏ ਕਣਕ ਅਤੇ ਆਲੂਆਂ ਦੀ ਕਾਸ਼ਤ ਕੀਤੀ ਜਾ ਰਹੀ ਹੈ। ਡਾ.ਸੁਰਿੰਦਰ ਸਿੰਘ ਮੁੱਖ ਖ਼ੇਤੀਬਾੜੀ ਅਫਸਰ ਜਲੰਧਰ ਨੇ ਕਿਹਾ ਹੈ ਜ਼ਿਲ੍ਹੇ ਵਿੱਚ ਇਸ ਸਾਲ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿੱਚ ਵਹਾ ਕੇ ਅਗਲੀ ਫ਼ਸਲ ਦੀ ਕਾਸ਼ਤ ਕਰਨ ਦੇ ਰੁਝਾਨ ਵਿੱਚ ਵਾਧਾ ਹੋਇਆ ਹੈ। ਇਸ ਦਾ ਲਾਭ ਕਿਸਾਨਾਂ ਨੂੰ ਹੋ ਰਿਹਾ ਹੈ। ਹੁਣ ਕਿਸਾਨ ਵੱਖ-ਵੱਖ ਮਸ਼ੀਨਾਂ ਕਿਰਾਏ ’ਤੇ ਹਾਸਿਲ ਕਰਦੇ ਹੋਏ ਅਤੇ ਝੋਨੇ ਦੀ ਪਰਾਲੀ ਦਾ ਸੁੱਚਜਾ ਪ੍ਰਬੰਧਨ ਕਰਦੇ ਹੋਏ ਕਣਕ ਅਤੇ ਆਲੂਆਂ ਦੀ ਬਿਜਾਈ ਕਰ ਰਹੇ ਹਨ।

ਖ਼ੁਸ਼ਖ਼ਬਰੀ : ਕੈਨੇਡਾ ''ਚ ‘ਐਂਟਰੀ’ ਕਰਨ ਲਈ ਵਿਦਿਆਰਥੀਆਂ ਨੂੰ ਮਿਲੀ ਹਰੀ ਝੰਡੀ

ਪਿੰਡ ਦੇ ਅਗਾਂਹਵਧੂ ਕਿਸਾਨ ਸ਼੍ਰੀ ਮਨਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵਿਭਾਗ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਸ ਵੱਲੋਂ ਪਿਛਲੇ 4 ਸਾਲਾਂ ਤੋਂ ਪਰਾਲ ਨੂੰ ਅੱਗ ਨਹੀਂ ਲਗਾਈ ਜਾ ਰਹੀ ਅਤੇ ਹੁਣ ਇਸ ਦਾ ਨਤੀਜਾ ਇਹ ਹੈ ਕਿ ਉਹ ਸਿਰਫ਼ ਅੱਧਾ ਬੋਰਾ ਡੀ.ਏ.ਪੀ. ਪ੍ਰਤੀ ਏਕੜ ਦਾ ਇਸਤੇਮਾਲ ਕਰਕੇ ਕਣਕ ਦੀ ਕਾਸ਼ਤ ਕਾਮਯਾਬੀ ਨਾਲ ਕਰ ਰਿਹਾ ਹੈ। ਇਸੇ ਤਰਾਂ ਸ਼੍ਰੀ ਗੁਰਦੀਪ ਸਿੰਘ ਅਤੇ ਸ਼੍ਰੀ ਮਨਜੀਤ ਸਿੰਘ ਨੇ ਦੱਸਿਆ ਕਿ ਪਿੰਡ ਦੇ ਲਾਗੇ ਗੁੱਜਰ ਭਾਇਚਾਰੇ ਦੇ ਲੋਕ ਝੋਨੇ ਦੀ ਪਰਾਲੀ ਪਸ਼ੂਆਂ ਲਈ ਚਾਰੇ ਦੇ ਤੌਰ ’ਤੇ ਲੈ ਜਾਂਦੇ ਹਨ। 

ਪਰਾਲੀ ਸਾੜੇ ਬਿਨਾਂ ਵਾਤਾਵਰਨ ਬਚਾਉਣ ’ਚ ਅਹਿਮ ਯੋਗਦਾਨ ਪਾ ਰਿਹੈ ਕਿਸਾਨ ਹਰਚਰਨ ਸਿੰਘ

ਪਿੰਡ ਵਿੱਚ ਬਾਕੀ ਕਿਸਾਨਾਂ ਨੇ ਇਸ ਗੱਲ ਦਾ ਪ੍ਰਗਟਾਵਾ ਕੀਤਾ ਕਿ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿੱਚ ਵਾਹੁਣ ਉਪਰੰਤ ਕਣਕ ਦੀ ਕਾਸ਼ਤ ਵਾਲੇ ਖ਼ੇਤਾਂ ਵਿੱਚ ਨਦੀਨ ਨਾਸ਼ਕਾਂ ਦਾ ਘੱਟ ਇਸਤੇਮਾਲ ਕਰਨਾ ਪੈਂਦਾ ਹੈ। ਜ਼ਮੀਨ ਦੀ ਉਪਜਾਓ ਸ਼ਕਤੀ ਵੱਧਣ ਕਰਕੇ ਕਣਕ ਦੀ ਫ਼ਸਲ ਤੇਜ ਹਨੇਰੀ ਅਤੇ ਮੀਂਹ ਕਰਕੇ ਘੱਟ ਢਹਿੰਦੀ ਹੈ। ਇਲਾਕੇ ਦੇ ਕਿਸਾਨਾਂ ਨੇ ਸਮੂਹ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਕੀਤੇ ਗਏ ਤਜਰਬਿਆਂ ਦੇ ਆਧਾਰ ’ਤੇ ਪਰਾਲੀ ਨੂੰ ਜ਼ਮੀਨ ਵਿੱਚ ਵਾਹੁਣ ’ਤੇ ਸਮਾਂ, ਲੇਬਰ ਅਤੇ ਕੁੱਝ ਹੱਦ ਤੱਕ ਵਧੇਰੇ ਖ਼ਰਚਾ ਵੀ ਕਰਨਾ ਪੈਂਦਾ ਹੈ। ਜ਼ਮੀਨ ਦੀ ਉਪਜਾਉ ਸ਼ਕਤੀ ਅਤੇ ਖੇਤਾਂ ਵਿੱਚ ਪਾਣੀ ਸੰਭਾਲਣ ਦੀ ਸ਼ਕਤੀ ਵੱਧਣ ਕਰਕੇ ਉਨ੍ਹਾਂ ਨੂੰ ਘੱਟ ਖਾਂਦਾ ਦਾ ਇਸਤੇਮਾਲ ਕਰਨਾ ਪੈਦਾ ਹੈ, ਜਿਸ ਨਾਲ ਵਧੇਰੇ ਆਮਦਨ ਪ੍ਰਾਪਤ ਹੁੰਦੀ ਹੈ।

ਮੋਹਾਲੀ ’ਚ ਇਸ ਪਿੰਡ ਦੇ ਜਾਗਰੂਕ ਕਿਸਾਨ ਹੁਣ ਨਹੀਂ ਲਗਾਉਂਦੇ ਪਰਾਲੀ ਨੂੰ ਅੱਗ

ਡਾ. ਨਰੇਸ਼ ਕੁਮਾਰ ਗੁਲਾਟੀ
ਖ਼ੇਤੀਬਾੜੀ ਅਫਸਰ, ਕਮ ਸੰਪਰਕ ਅਫਸਰ
ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਲੰਧਰ।


rajwinder kaur

Content Editor

Related News