ਚੀਨ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ ਅਮਰੀਕਾ, ਬਣਾਈ ਇਹ ਯੋਜਨਾ

Sunday, Oct 09, 2022 - 05:32 PM (IST)

ਵਾਸ਼ਿੰਗਟਨ : ਤਾਇਵਾਨ ਨੂੰ ਲੈ ਕੇ ਚੀਨ ਨਾਲ ਚੱਲ ਰਹੇ ਤਣਾਅ ਵਿਚਕਾਰ ਅਮਰੀਕਾ ਡਰੈਗਨ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ ਕਰ ਰਿਹਾ ਹੈ। ਅਮਰੀਕਾ ਹੁਣ ਭਾਰਤ ਵਾਂਗ ਸੈਮੀਕੰਡਕਟਰ ਬਣਾਏਗਾ। ਅਮਰੀਕਾ ਦੇ ਇਸ ਕਦਮ ਦਾ ਵੱਡਾ ਕਾਰਨ ਇਹ ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਸੈਮੀਕੰਡਕਟਰਾਂ ਦੇ ਮਾਮਲੇ 'ਚ ਚੀਨ 'ਤੇ ਨਿਰਭਰਤਾ ਘੱਟ ਜਾਵੇਗੀ। ਬਿਡੇਨ ਪ੍ਰਸ਼ਾਸਨ ਦੀਆਂ ਹਦਾਇਤਾਂ 'ਤੇ ਇਸ ਨਾਲ ਸਬੰਧਤ ਨਵੇਂ ਨਿਯਮ ਜਾਰੀ ਕੀਤੇ ਗਏ ਹਨ। ਅਮਰੀਕਾ ਨੇ ਚੀਨ ਦੇ ਖਿਲਾਫ ਇਕ ਹੋਰ ਸਖਤ ਕਦਮ ਚੁੱਕਦੇ ਹੋਏ ਉਸਦੀਆਂ ਮੈਮੋਰੀ ਚਿੱਪ ਬਣਾਉਣ ਵਾਲੀਆਂ ਕੰਪਨੀਆਂ ਨੂੰ ਖ਼ਾਸ ਸੂਚੀ ਵਿਚ ਪਾ ਦਿੱਤਾ ਹੈ। 

ਇਹ ਵੀ ਪੜ੍ਹੋ : ਫ੍ਰਾਂਸੀਸੀ ਕੰਪਨੀ ’ਤੇ ਅਰਬਾਂ ਦਾ ਟੈਕਸ ਚੋਰੀ ਦਾ ਲੱਗਾ ਦੋਸ਼, ਕੰਪਨੀ ਨੇ ਦਿੱਤੀ ਚੁਣੌਤੀ

ਅਜਿਹੇ 'ਚ ਅਮਰੀਕਾ ਚੀਨ ਨੂੰ ਘੇਰਨ ਦੀ ਤਿਆਰੀ ਕਰ ਰਿਹਾ ਹੈ। ਅਮਰੀਕਾ ਨੇ ਇਸ ਸਬੰਧ ਵਿਚ ਯੂਰਪੀ ਦੇਸ਼ਾਂ ਤੋਂ ਵੀ ਸਹਿਯੋਗ ਮੰਗਿਆ ਹੈ। ਵਾਸ਼ਿੰਗਟਨ ਨੇ ਕਿਹਾ ਹੈ ਕਿ ਅਮਰੀਕਾ ਵਾਂਗ ਪੱਛਮੀ ਦੇਸ਼ਾਂ ਨੂੰ ਵੀ ਚੀਨ ਦੇ ਸੈਮੀਕੰਡਕਟਰ ਦੇ ਮਾਮਲੇ 'ਚ ਸਖਤੀ ਕਰਨੀ ਚਾਹੀਦੀ ਹੈ। ਅਮਰੀਕਾ ਨੇ ਚੀਨੀ ਕੰਪਨੀਆਂ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਅਮਰੀਕਾ ਨੂੰ ਡਰ ਹੈ ਕਿ ਜੇਕਰ ਇਸ ਮਾਮਲੇ ਵਿਚ ਪੱਛਮੀ ਦੇਸ਼ਾਂ ਦਾ ਸਹਿਯੋਗ ਨਾ ਮਿਲਿਆ ਤਾਂ ਉਸ ਦੀ ਯੋਜਨਾ ਅਸਫਲ ਹੋ ਜਾਵੇਗੀ। ਇਸ ਲਈ ਉਸ ਨੇ ਕੂਟਨੀਤਕ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ।

ਦਰਅਸਲ, ਅਮਰੀਕਾ ਇਨ੍ਹਾਂ ਕੰਪਨੀਆਂ ਦੇ ਸੰਚਾਲਨ ਦੀ ਜਾਂਚ ਕਰਨਾ ਚਾਹੁੰਦਾ ਹੈ, ਚੀਨ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ। ਚੀਨ ਦੇ ਇਸ ਰਵੱਈਏ ਕਾਰਨ ਬਿਡੇਨ ਪ੍ਰਸ਼ਾਸਨ ਨੇ ਇਨ੍ਹਾਂ 30 ਕੰਪਨੀਆਂ ਨੂੰ ਅਣ-ਪ੍ਰਮਾਣਿਤ ਸੂਚੀ ਵਿੱਚ ਪਾ ਦਿੱਤਾ ਹੈ। ਅਮਰੀਕਾ ਦੇ ਇਸ ਕਦਮ ਨਾਲ ਮੰਨਿਆ ਜਾ ਰਿਹਾ ਹੈ ਕਿ ਅਗਲੇ ਕੁਝ ਦਿਨਾਂ 'ਚ ਇਨ੍ਹਾਂ ਚੀਨੀ ਕੰਪਨੀਆਂ ਨੂੰ ਬਲੈਕਲਿਸਟ ਕੀਤਾ ਜਾ ਸਕਦਾ ਹੈ।

ਧਿਆਨ ਯੋਗ ਹੈ ਕਿ ਅਮਰੀਕਾ ਤੋਂ ਪਹਿਲਾਂ ਭਾਰਤ ਵੀ ਚੀਨ ਖਿਲਾਫ ਅਜਿਹਾ ਕਦਮ ਚੁੱਕ ਚੁੱਕਾ ਹੈ। ਚੀਨ ਦੇ ਖਿਲਾਫ ਬਣੇ ਮਾਹੌਲ ਨੂੰ ਦੇਖਦੇ ਹੋਏ ਮੋਦੀ ਸਰਕਾਰ ਨੇ ਦੇਸ਼ 'ਚ ਸੈਮੀਕੰਡਕਟਰ ਹੱਬ ਬਣਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਭਾਰਤ ਨੇ ਤਾਈਵਾਨ ਦੀ ਮਦਦ ਨਾਲ ਦੇਸ਼ ਦੇ ਅੰਦਰ ਸੈਮੀਕੰਡਕਟਰ ਫੈਕਟਰੀਆਂ ਲਗਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਮੋਦੀ ਸਰਕਾਰ ਦਾ ਟੀਚਾ ਹੈ ਕਿ ਭਾਰਤ ਸੈਮੀਕੰਡਕਟਰਾਂ ਦੇ ਮਾਮਲੇ ਵਿੱਚ ਆਤਮ ਨਿਰਭਰ ਬਣ ਜਾਵੇ। ਮੋਦੀ ਸਰਕਾਰ ਦਾ ਇਹ ਕਦਮ ਚੀਨ ਲਈ ਵੱਡਾ ਝਟਕਾ ਹੈ। ਹੁਣ ਭਾਰਤ ਦੀ ਤਰਜ਼ 'ਤੇ ਬਿਡੇਨ ਪ੍ਰਸ਼ਾਸਨ ਨੇ ਵੀ ਇਹ ਕਦਮ ਚੁੱਕਿਆ ਹੈ।

ਇਹ ਵੀ ਪੜ੍ਹੋ : ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਰਾਹਤ , ਹਿੰਦੁਸਤਾਨ ਯੂਨੀਲੀਵਰ ਨੇ ਉਤਪਾਦਾਂ ਦੀਆਂ ਕੀਮਤਾਂ ਘਟਾਈਆਂ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

 


Harinder Kaur

Content Editor

Related News