ਰਿਚਮੰਡ ਹਿੱਲ ਨਿਊਯਾਰਕ ਦੇ ਪੰਜਾਬੀ ਸਿੱਖ ਨੌਜਵਾਨ ’ਤੇ ਹਮਲਾ ਕਰਨ ਵਾਲਾ ਗ੍ਰਿਫ਼ਤਾਰ
Sunday, Oct 22, 2023 - 01:41 AM (IST)

ਨਿਊਯਾਰਕ (ਰਾਜ ਗੋਗਨਾ) : ਲੰਘੀ 15 ਅਕਤੂਬਰ ਨੂੰ ਨਿਊਯਾਰਕ ਸਿਟੀ 'ਚ ਮੈਟਰੋਪੋਲੀਟਨ ਟਰਾਂਸਪੋਰਟੇਸ਼ਨ ਅਥਾਰਟੀ (ਐੱਮਟੀਏ) ਦੀ ਇਕ ਬੱਸ ਵਿੱਚ ਸਵਾਰ ਇਕ ਪੰਜਾਬੀ ਸਿੱਖ ਰਿਚਮੰਡ ਹਿੱਲ ਵਾਸੀ ਨੌਜਵਾਨ 'ਤੇ ਹਮਲਾ ਕਰਨ ਦੇ ਦੋਸ਼ ਵਿੱਚ ਪੁਲਸ ਨੇ 26 ਸਾਲਾ ਇਕ ਕਾਲੇ ਮੂਲ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਹਮਲਾਵਰ 'ਤੇ ਨਫ਼ਰਤੀ ਅਪਰਾਧ ਦੇ ਹਮਲੇ ਦੇ ਦੋਸ਼ ਆਇਦ ਕੀਤੇ ਹੈ।
ਇਹ ਵੀ ਪੜ੍ਹੋ : ਫਾਜ਼ਿਲਕਾ 'ਚ ਨਿਹੰਗ ਪਿਓ-ਪੁੱਤ ਦਾ ਬੇਰਹਿਮੀ ਨਾਲ ਕਤਲ, ਆਪਣਿਆਂ ਨੇ ਹੀ ਦਿੱਤਾ ਵਾਰਦਾਤ ਨੂੰ ਅੰਜਾਮ
ਗ੍ਰਿਫ਼ਤਾਰ ਕੀਤਾ ਹਮਲਾਵਰ ਜੋ ਈਸਟ ਹਾਰਲੇਮ ਦਾ ਰਹਿਣ ਵਾਲਾ ਹੈ, ਜਿਸ ਦਾ ਨਾਂ ਕ੍ਰਿਸਟੋਫਰ ਫਿਲੀਪੀਓਕਸ ਹੈ, ਨੂੰ ਦੇਰ ਰਾਤ ਗ੍ਰਿਫ਼ਤਾਰ ਕੀਤਾ ਗਿਆ। ਉਸ ਨੇ ਰਿਚਮੰਡ ਹਿੱਲ ਵਾਸੀ ਇਕ ਪੰਜਾਬੀ ਸਿੱਖ ਨੌਜਵਾਨ 19 ਸਾਲਾ ਮਨੀ ਸੰਧੂ ਜੋ ਬੱਸ ਵਿੱਚ ਸਫਰ ਕਰ ਰਿਹਾ ਸੀ, ਨੂੰ ਕਈ ਵਾਰ ਮੁੱਕੇ ਮਾਰੇ ਅਤੇ ਉਸ ਦੀ ਪੱਗ ਲਾਹੁਣ ਦੀ ਕੋਸ਼ਿਸ਼ ਕੀਤੀ ਸੀ।
ਇਹ ਵੀ ਪੜ੍ਹੋ : ਰੱਬ ਦੇ ਘਰ ਨੂੰ ਵੀ ਨਹੀਂ ਬਖ਼ਸ਼ਦੇ ਚੋਰ, CCTV 'ਚ ਕੈਦ ਹੋਈ ਘਿਨੌਣੀ ਹਰਕਤ
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8