ਮਸ਼ਹੂਰ ਪੰਜਾਬੀ ਅਦਾਕਾਰ ਅਮਨ ਧਾਲੀਵਾਲ ’ਤੇ ਅਮਰੀਕਾ ’ਚ ਜਾਨਲੇਵਾ ਹਮਲਾ, ਦੇਖੋ ਮੌਕੇ ਦੀ ਵੀਡੀਓ

Thursday, Mar 16, 2023 - 10:33 AM (IST)

ਮਸ਼ਹੂਰ ਪੰਜਾਬੀ ਅਦਾਕਾਰ ਅਮਨ ਧਾਲੀਵਾਲ ’ਤੇ ਅਮਰੀਕਾ ’ਚ ਜਾਨਲੇਵਾ ਹਮਲਾ, ਦੇਖੋ ਮੌਕੇ ਦੀ ਵੀਡੀਓ

ਚੰਡੀਗੜ੍ਹ (ਬਿਊਰੋ)– ਪੰਜਾਬੀ ਤੇ ਹਿੰਦੀ ਫ਼ਿਲਮਾਂ ’ਚ ਕੰਮ ਕਰ ਚੁੱਕੇ ਮਸ਼ਹੂਰ ਅਦਾਕਾਰ ਅਮਨ ਧਾਲੀਵਾਲ ’ਤੇ ਅਮਰੀਕਾ ’ਚ ਜਾਨਲੇਵਾ ਹਮਲਾ ਹੋਇਆ ਹੈ। ਇਹ ਹਮਲਾ ਉਸ ਸਮੇਂ ਹੋਇਆ, ਜਦੋਂ ਉਹ ਜਿਮ ’ਚ ਕਸਰਤ ਕਰ ਰਹੇ ਸਨ।

ਇਕ ਹਮਲਾਵਰ ਟਕੂਆ ਤੇ ਚਾਕੂ ਨੁਮਾ ਹਥਿਆਰ ਨਾਲ ਜਿਮ ’ਚ ਦਾਖ਼ਲ ਹੋਇਆ ਤੇ ਹਮਲਾ ਸ਼ੁਰੂ ਕਰ ਦਿੱਤਾ। ਉਸ ਵਲੋਂ ਬਾਕੀ ਲੋਕਾਂ ਨੂੰ ਵੀ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਅਮਨ ਨੇ ਬਹਾਦਰੀ ਨਾਲ ਹਮਲਾਵਰ ਨੂੰ ਦਬੋਚ ਲਿਆ। ਅਮਨ ਧਾਲੀਵਾਲ ਦੇ ਸਰੀਰ ’ਤੇ ਹਮਲੇ ਤੋਂ ਬਾਅਦ ਕਈ ਜਗ੍ਹਾ ਟਾਂਕੇ ਲੱਗੇ ਹਨ। ਫਿਲਹਾਲ ਉਹ ਖ਼ਤਰੇ ’ਚੋਂ ਬਾਹਰ ਹਨ।

ਇਹ ਖ਼ਬਰ ਵੀ ਪੜ੍ਹੋ : ਮੂਸੇ ਵਾਲਾ ਦੀ ਹਵੇਲੀ ਪੁੱਜੀ SIT ਦੀ ਟੀਮ, ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਬਾਰੇ ਜਾਣੋ ਕੀ ਕਿਹਾ

ਇਹ ਹਮਲਾ ਕਿਉਂ ਕੀਤਾ ਗਿਆ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਪੰਜਾਬੀ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਨੂੰ ਵੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਅਮਨ ਧਾਲੀਵਾਲ ਨੇ ‘ਇਕ ਕੁੜੀ ਪੰਜਾਬ ਦੀ’, ‘ਜੱਟ ਬੁਆਏਜ਼ : ਪੁੱਤ ਜੱਟਾਂ ਦੇ’, ‘ਜੋਧਾ ਅਕਬਰ’ ਤੇ ‘ਬਿੱਗ ਬ੍ਰਦਰ’ ਵਰਗੀਆਂ ਮਸ਼ਹੂਰ ਪੰਜਾਬੀ ਤੇ ਹਿੰਦੀ ਫ਼ਿਲਮਾਂ ’ਚ ਕੰਮ ਕੀਤਾ ਹੈ। ਅਮਨ ਧਾਲੀਵਾਲ ਟੀ. ਵੀ. ਸੀਰੀਅਲਜ਼ ’ਚ ਵੀ ਕੰਮ ਕਰ ਚੁੱਕੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News