ਅਮਰੀਕਾ ਤੋਂ ਚੱਲ ਰਹੀ ਡਰੱਗ ਸਮੱਗਲਿੰਗ ਦਾ ਪਰਦਾਫਾਸ਼,1.5 ਕਿਲੋ ਹੈਰੋਇਨ ਅਤੇ 3 ਲੱਖ ਰੁਪਏ ਬਰਾਮਦ

01/10/2024 2:48:09 PM

ਅੰਮ੍ਰਿਤਸਰ (ਸੰਜੀਵ) - ਕਮਿਸ਼ਨਰੇਟ ਪੁਲਸ ਅੰਮ੍ਰਿਤਸਰ ਨੇ ਅੱਜ ਇਕ ਵੱਡੇ ਨਸ਼ਾ ਸਮੱਗਲਿੰਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿਚ ਪੁਲਸ ਨੇ ਹਰਪ੍ਰੀਤ ਸਿੰਘ ਵਾਸੀ ਰਾਮਾ ਮੋਗਾ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਡੇਢ ਕਿਲੋ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਸ ਨੂੰ ਇਨਪੁਟ ਮਿਲੀ ਸੀ ਕਿ ਫੜਿਆ ਗਿਆ ਸਮੱਗਲਰ ਹਰਪ੍ਰੀਤ ਸਿੰਘ ਅੱਜ ਹੈਰੋਇਨ ਦੀ ਖੇਪ ਸਪਲਾਈ ਕਰਨ ਲਈ ਮੋਚੀ ਬਾਜ਼ਾਰ ਪਹੁੰਚ ਰਿਹਾ ਹੈ, ਜਿਸ ’ਤੇ ਥਾਣਾ ਕੋਤਵਾਲੀ ਦੇ ਇੰਚਾਰਜ ਇੰਸਪੈਕਟਰ ਸ਼ਿਵਦਰਸ਼ਨ ਸਿੰਘ ਅਤੇ ਐੱਸ. ਆਈ. ਪਰਮਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਜਾਲ ਵਿਛਾ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ।

ਇਹ ਖ਼ਬਰ ਵੀ ਪੜ੍ਹੋ : 3000 ਕਰੋੜ ਦੇ ਮਾਲਕ ਰਿਤਿਕ ਰੌਸ਼ਨ ਕੋਲ ਹੈ 100 ਕਰੋੜ ਦਾ ਘਰ, ਇਕ ਫ਼ਿਲਮ ਲਈ ਵਸੂਲਦੇ ਨੇ ਇੰਨੀ ਮੋਟੀ ਰਕਮ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਆਪਣੇ ਪਿੰਡ ਦੇ ਮਨਦੀਪ ਸਿੰਘ, ਜੋ ਇਸ ਸਮੇਂ ਅਮਰੀਕਾ ਵਿਚ ਰਹਿ ਰਿਹਾ ਹੈ, ਦੇ ਕਹਿਣ ’ਤੇ ਕੰਮ ਕਰਦਾ ਸੀ। ਫਿਲਹਾਲ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਮਾਣਯੋਗ ਅਦਾਲਤ ਦੀਆਂ ਹਦਾਇਤਾਂ ’ਤੇ ਪੁੱਛਗਿੱਛ ਲਈ ਪੁਲਸ ਰਿਮਾਂਡ ’ਤੇ ਲਿਆ ਗਿਆ ਹੈ। ਮੁਲਜ਼ਮ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਸ ਦੇ ਸਪਲਾਈ ਕਰਨ ਵਾਲੇ ਟਿਕਾਣਿਆਂ ਦੇ ਨਾਲ-ਨਾਲ ਉਨ੍ਹਾਂ ਦੇ ਚਿਹਰਿਆਂ ਦਾ ਵੀ ਪਰਦਾਫਾਸ਼ ਕੀਤਾ ਜਾਵੇਗਾ, ਜਿੱਥੋਂ ਉਹ ਹੈਰੋਇਨ ਦੀ ਸਪਲਾਈ ਲੈ ਰਿਹਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

sunita

This news is Content Editor sunita