ਭਾਰਤੀ ਦੂਤਘਰ ਅਤੇ ਕੌਂਸਲੇਟ ਦੇ ਅਧਿਕਾਰੀਆਂ ਨੇ ਅਮਰੀਕਾ ''ਚ ਭਾਰਤੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

02/22/2024 4:38:15 PM

ਵਾਸ਼ਿੰਗਟਨ (ਭਾਸ਼ਾ) ਵਾਸ਼ਿੰਗਟਨ ਵਿਚ ਭਾਰਤੀ ਦੂਤਘਰ ਅਤੇ ਕੌਂਸਲੇਟ ਦੇ ਅਧਿਕਾਰੀਆਂ ਨੇ ਇਸ ਪੱਛਮੀ ਦੇਸ਼ ਵਿਚ ਰਹਿ ਰਹੇ ਭਾਰਤੀ ਵਿਦਿਆਰਥੀਆਂ ਨਾਲ ਵਰਚੁਅਲ ਮਾਧਿਅਮ ਰਾਹੀਂ ਗੱਲਬਾਤ ਕੀਤੀ। ਰਾਜਦੂਤ ਸ਼੍ਰੀਪ੍ਰਿਯਾ ਰੰਗਾਨਾਥਨ ਦੀ ਅਗਵਾਈ ਵਿੱਚ ਹੋਈ ਗੱਲਬਾਤ ਵਿੱਚ ਲਗਭਗ 150 ਭਾਰਤੀ ਵਿਦਿਆਰਥੀ ਸੰਘ ਦੇ ਅਹੁਦੇਦਾਰਾਂ ਅਤੇ 90 ਅਮਰੀਕੀ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਵਿੱਚ ਅਟਲਾਂਟਾ, ਸ਼ਿਕਾਗੋ, ਹਿਊਸਟਨ, ਨਿਊਯਾਰਕ, ਸੈਨ ਫਰਾਂਸਿਸਕੋ ਅਤੇ ਸਿਆਟਲ ਵਿੱਚ ਭਾਰਤ ਦੇ ਕੌਂਸਲ ਜਨਰਲ ਵੀ ਸ਼ਾਮਲ ਹੋਏ। ਅਮਰੀਕਾ ਵਿੱਚ ਹਾਲ ਹੀ ਵਿੱਚ ਕੁਝ ਭਾਰਤੀਆਂ ਅਤੇ ਭਾਰਤੀ ਵਿਦਿਆਰਥੀਆਂ ਦੀਆਂ ਹੋਈਆਂ ਮੌਤਾਂ ਦੇ ਪਿਛੋਕੜ ਵਿੱਚ ਇਹ ਮੀਟਿੰਗ ਅਹਿਮ ਹੈ।

ਇਹ ਵੀ ਪੜ੍ਹੋ: ਚੀਨ 'ਚ ਭਾਰੀ ਬਰਫ਼ਬਾਰੀ ਕਾਰਨ ਜਨਜੀਵਨ ਪ੍ਰਭਾਵਿਤ, ਇੱਕ ਵਿਅਕਤੀ ਦੀ ਮੌਤ (ਤਸਵੀਰਾਂ)

ਮੀਟਿੰਗ ਦੌਰਾਨ, ਰੰਗਨਾਥਨ ਨੇ ਵਿਦਿਆਰਥੀਆਂ ਨਾਲ ਦੂਤਘਰਾਂ ਜਾਂ ਕੌਂਸਲੇਟਾਂ ਅਤੇ ਪ੍ਰਵਾਸੀ ਭਾਰਤੀਆਂ ਨਾਲ ਜੁੜੇ ਰਹਿਣ ਦੇ ਤਰੀਕਿਆਂ ਬਾਰੇ ਚਰਚਾ ਕੀਤੀ। ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਅਮਰੀਕਾ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਦੂਤਘਰ ਅਤੇ ਕੌਂਸਲੇਟਾਂ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ, ਇਸ ਦੀਆਂ ਵੈੱਬਸਾਈਟਾਂ 'ਤੇ ਰਜਿਸਟ੍ਰੇਸ਼ਨ, ਵਿਦਿਆਰਥੀਆਂ ਦੀ ਸੁਰੱਖਿਆ ਅਤੇ ਭਲਾਈ ਨਾਲ ਸਬੰਧਤ ਪਹਿਲੂਆਂ ਅਤੇ ਇਸ ਐਮਰਜੈਂਸੀ ਸਥਿਤੀ ਵਿੱਚ ਭਾਰਤੀ ਕੂਟਨੀਤਕ ਮਿਸ਼ਨਾਂ ਨਾਲ ਸੰਪਰਕ ਕਰਨ ਦੇ ਬਾਰੇ ਵਿਚ ਅਮਰੀਕਾ ਵਿਚ ਸਾਥੀ ਭਾਰਤੀ ਵਿਦਿਆਰਥੀਆਂ ਨੂੰ ਦੱਸਣ। ਵਿਦਿਆਰਥੀਆਂ ਨੇ ਦੂਤਘਰਾਂ ਅਤੇ ਕੌਂਸਲੇਟਾਂ, ਯੂਨੀਵਰਸਿਟੀ ਅਥਾਰਟੀਆਂ, ਪ੍ਰਵਾਸੀ ਸੰਸਥਾਵਾਂ ਅਤੇ ਹੋਰ ਹਿੱਸੇਦਾਰਾਂ ਦੇ ਯਤਨਾਂ ਦਾ ਤਾਲਮੇਲ ਕਰਨ ਲਈ ਉਪਯੋਗੀ ਸੁਝਾਅ ਪੇਸ਼ ਕੀਤੇ।

 ਇਹ ਵੀ ਪੜ੍ਹੋ: US 'ਚ ਮੁੜ ਨਾਈਟ੍ਰੋਜਨ ਗੈਸ ਨਾਲ ਸਜ਼ਾ-ਏ-ਮੌਤ ਦੇਣ ਦੀ ਤਿਆਰੀ, ਜਾਣੋ ਇਸ ਤੋਂ ਪਹਿਲਾਂ ਕਿਵੇਂ ਨਿਕਲੀ ਸੀ ਕੇਨੇਥ ਦੀ ਜਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News