ਬ੍ਰਿਟਿਸ਼ ਕੋਲੰਬੀਆ ’ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਮੋਗਾ ਦੇ ਪਿੰਡ ਘੋਲੀਆ ਖੁਰਦ ਦੇ ਨੌਜਵਾਨ ਦੀ ਮੌਤ
Tuesday, Aug 30, 2022 - 04:00 AM (IST)
ਨਿਊਯਾਰਕ/ਕੈਲਗਰੀ (ਰਾਜ ਗੋਗਨਾ) : ਬੀਤੀ ਸਵੇਰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ 'ਚ ਵਾਪਰੇ ਸੜਕ ਹਾਦਸੇ ਵਿੱਚ 2 ਟਰੱਕਾਂ ਦੀ ਆਹਮੋ-ਸਾਹਮਣੀ ਟੱਕਰ ਹੋਣ ਕਾਰਨ ਇਕ ਪੰਜਾਬੀ ਨੌਜਵਾਨ ਟਰੱਕ ਡਰਾਈਵਰ ਸਮੇਤ 2 ਲੋਕਾਂ ਦੀ ਮੌਤ ਹੋ ਜਾਣ ਬਾਰੇ ਮੰਦਭਾਗੀ ਸੂਚਨਾ ਸਾਹਮਣੇ ਆਈ ਹੈ, ਜਿਸ ਵਿੱਚ ਪੰਜਾਬੀ ਟਰੱਕ ਡਰਾਈਵਰ ਸਮੇਤ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ। ਦੱਸਿਆ ਜਾਂਦਾ ਹੈ ਕਿ ਕੋਈ ਵੀ ਡਰਾਈਵਰ ਹਾਦਸਾ ਜਾਣਬੁੱਝ ਕੇ ਨਹੀਂ ਕਰਦਾ ਪਰ ਸਾਹਮਣੇ ਤੋਂ ਉਹ ਗਲਤ ਢੰਗ ਨਾਲ ਓਵਰਟੇਕ ਕਰ ਰਿਹਾ ਸੀ ਅਤੇ ਉਸ ਦਾ ਟਰੱਕ ਜਾਨਵਰਾਂ ਦੇ ਨਾਲ ਲੱਦੇ ਹੋਏ ਟਰੱਕ ਦੇ ਨਾਲ ਜਾ ਟਕਰਾਇਆ।
ਇਹ ਵੀ ਪੜ੍ਹੋ : ਇੰਟਰਵਿਊ ਦੌਰਾਨ ਸੁਖਬੀਰ ਬਾਦਲ ਨੇ ਦਿੱਤਾ ਹਰ ਸਵਾਲ ਦਾ ਬੇਬਾਕ ਜਵਾਬ, ਹਾਰ ਦੀ ਵੀ ਦੱਸੀ ਵਜ੍ਹਾ
ਟਰੱਕ ਨੂੰ ਭਿਆਨਕ ਅੱਗ ਲੱਗ ਜਾਣ ਕਾਰਨ ਉਹ ਟਰੱਕ ਦੇ ਅੰਦਰ ਹੀ ਝੁਲਸ ਕੇ ਮੌਕੇ 'ਤੇ ਹੀ ਮਾਰਿਆ ਗਿਆ। ਮ੍ਰਿਤਕ 6 ਸਾਲ ਪਹਿਲਾਂ ਕੈਨੇਡਾ ਵਿੱਚ ਆਪਣੇ ਸੁਨਹਿਰੀ ਭਵਿੱਖ ਲਈ ਆਇਆ ਸੀ। ਇਸ ਦਰਦਨਾਕ ਹਾਦਸੇ 'ਚ ਮਾਰਿਆ ਗਿਆ ਡਰਾਈਵਰ ਜਗਸੀਰ ਸਿੰਘ ਗਿੱਲ ਪੁੱਤਰ ਕੁਲਵੰਤ ਸਿੰਘ ਮੋਗਾ ਦੇ ਪਿੰਡ ਘੋਲੀਆ ਖੁਰਦ ਦਾ ਵਾਸੀ ਸੀ ਤੇ ਉਹ ਕੈਲਗਰੀ ਵਿੱਚ ਆਪਣੀ ਪਤਨੀ ਅਤੇ 2 ਬੱਚਿਆਂ ਨਾਲ ਰਹਿ ਰਿਹਾ ਸੀ। ਇਸ ਹਾਦਸੇ ਦੀ ਖ਼ਬਰ ਪੰਜਾਬ ਪਹੁੰਚਦਿਆਂ ਹੀ ਘੋਲੀਆ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਕੈਨੇਡਾ 'ਚ ਰਹਿੰਦੇ ਪੰਜਾਬੀ ਭਾਈਚਾਰੇ ਵਿੱਚ ਵੀ ਕਾਫੀ ਸੋਗ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : WhatsApp 'ਤੇ ਪੇਸ਼ ਹੋਇਆ JioMart, ਹੁਣ ਚੈਟ 'ਚ ਹੀ ਕਰ ਸਕੋਗੇ ਜ਼ਰੂਰੀ ਸਾਮਾਨ ਦੀ ਸ਼ਾਪਿੰਗ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।