ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਲਈ ਪਾਕਿ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜਥਾ

Tuesday, Jun 21, 2022 - 09:37 AM (IST)

ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਲਈ ਪਾਕਿ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜਥਾ

ਅੰਮ੍ਰਿਤਸਰ (ਸਰਬਜੀਤ) : ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਅਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਅਟਾਰੀ ਸਰਹੱਦ ਲਈ ਰਵਾਨਾ ਹੋਇਆ । ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ ਅਤੇ ਮਾਸਟਰ ਮਿੱਠੂ ਸਿੰਘ ਕਾਹਨੇਕੇ ਕਰ ਰਹੇ ਹਨ । 

PunjabKesari

ਜਥੇ ਨੂੰ ਰਵਾਨਾ ਕਰਨ ਮੌਕੇ ਸ਼੍ਰੋਮਣੀ ਕਮੇਟੀ ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਅਤੇ ਬਲਵਿੰਦਰ ਸਿੰਘ ਖੈਰਾਬਾਦ ਵਲੋਂ ਜਥੇ ਦੇ ਮੁਖੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ ਗਿਆ । ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਜਥਾ ਸ਼ੇਰ-ਏ-ਪੰਜਾਬ ਦੇ ਬਰਸੀ ਸਮਾਗਮ ਵਿੱਚ ਭਾਗ ਲੈ ਕੇ ਅਤੇ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਕੇ 30 ਜੂਨ ਨੂੰ ਵਾਪਸ ਪਰਤ ਆਵੇਗਾ।
PunjabKesari

ਜ਼ਿਕਰਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ 266 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਸਨ। ਦਿੱਲੀ ਸਥਿਤ ਪਾਕਿਸਤਾਨ ਦੂਤਘਰ ਵੱਲੋਂ 11 ਸ਼ਰਧਾਲੂਆਂ ਦੇ ਨਾਂ ਕੱਟ ਦਿੱਤੇ ਗਏ ਸਨ। ਪਾਕਿ ਲਈ ਰਵਾਨਾ ਹੋਇਆ ਜਥਾ 30 ਜੂਨ ਨੂੰ ਵਾਪਸ ਦੇਸ਼ ਪਰਤ ਆਵੇਗਾ। ਇਸ ਦੌਰਾਨ ਪਾਕਿਸਤਾਨ ਵਿਖੇ ਯਾਤਰਾ ਕਰਨ ਜਾ ਰਹੇ  ਸ਼ਰਧਾਲੂਆਂ ਨੇ ਕਿਹਾ ਕਿ ਬੜੀ ਹੀ ਖੁਸ਼ੀ ਦੀ ਗੱਲ ਹੈ ਕਿ ਸਾਨੂੰ ਆਪਣੇ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ ਅਤੇ ਅਸੀਂ ਆਪਣੇ ਆਪ ਨੂੰ ਬਹੁਤ ਹੀ ਖ਼ੁਸ਼ਨਸੀਬ ਸਮਝਦੇ ਹਾਂ।

PunjabKesari


author

Harnek Seechewal

Content Editor

Related News