ਫੈਕਟਰੀ ‘ਚ ਕੰਮ ਕਰਦੇ ਮਜ਼ਦੂਰ ਦੀ ਕਰੰਟ ਲੱਗਣ ਨਾਲ ਮੌਤ, ਪਰਿਵਾਰ ਨੇ ਪੁਲਿਸ ''ਤੇ ਸਹੀ ਕਾਰਵਾਈ ਨਾ ਕਰਨ ਦੇ ਲਾਏ ਇਲਜ਼ਾਮ

09/20/2022 1:05:25 AM

ਜੇਠੂਵਾਲ (ਜਰਨੈਲ) : ਅੰਮ੍ਰਿਤਸਰ-ਬਟਾਲਾ ਜੀ. ਟੀ ਰੋਡ 'ਤੇ ਸਥਿੱਤ ਐਨ. ਆਰ. ਸੀ ਰਬੜ ਫੈਕਟਰੀ 'ਚ ਕੰਮ ਕਰਦੇ ਇਕ ਮਜ਼ਦੂਰ ਦੀ ਕਰੰਟ ਲੱਗਣ ਕਾਰਨ ਮੋਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਅੰਗਰੇਜ਼ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਪਿੰਡ ਜੇਠੂਵਾਲ ਜੋ ਕਿ ਪਿਛਲੇ 15 ਸਾਲਾਂ ਤੋਂ ਐਨ. ਆਰ. ਸੀ ਨਾਮਕ ਕੰਪਨੀ ਵਿੱਚ ਕੰਮ ਕਰਦਾ ਸੀ ਜੋ ਰੋਜ਼ ਦੀ ਤਰ੍ਹਾਂ ਬੀਤੀ ਰਾਤ ਉਕਤ ਫੈਕਟਰੀ 'ਚ ਕੰਮ ਕਰਦੇ ਸਮੇਂ ਬਿਜਲੀ ਦਾ ਕਰੰਟ ਲੱਗ ਗਿਆ ਜਿਸ ਨੂੰ ਬੇਹੋਸ਼ੀ ਦੀ ਹਾਲਤ 'ਚ ਫੈਕਟਰੀ ਮਾਲਕਾਂ ਵੱਲੋਂ ਹਸਪਤਾਲ ਲਿਜਾਇਆ ਗਿਆ। ਜਾਂਚ ਉਪਰੰਤ ਡਾਕਟਰਾਂ ਵੱਲੋਂ ਅੰਗਰੇਜ਼ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਇਸ ਦੀ ਸੂਚਨਾ ਮ੍ਰਿਤਕ ਦੇ ਪਰਿਵਾਰ ਵੱਲੋਂ ਸਬੰਧਤ ਪੁਲਸ ਚੌਕੀ ਮੂਧਲ ਵਿਖੇ ਦਿੱਤੀ ਗਈ।

ਪੁਲਸ ਵੱਲੋਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਤੇ ਹੋਰ ਮੋਹਤਬਰਾਂ ਦੀ ਹਾਜ਼ਰੀ ਵਿੱਚ 174 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਟਮ ਕਰਵਾਕੇ ਲਾਸ਼ ਮ੍ਰਿਤਕ ਦੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਮ੍ਰਿਤਕ ਦੀ ਪਤਨੀ ਹਰਜਿੰਦਰ ਕੌਰ ਤੇ ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਾਉਂਦਿਆਂ ਕਿਹਾ ਕਿ ਪੁਲਸ ਵੱਲੋਂ ਰਾਜੀਨਾਵੇ ਤੇ ਪੋਸਟਮਾਰਟਮ ਦੇ ਨਾਮ 'ਤੇ ਧੋਖੇ ਨਾਲ ਦਸਤਖ਼ਤ ਕਰਵਾਏ ਗਏ ਹਨ। ਇਸ ਸਬੰਧੀ ਪੁਲਿਸ ਚੌਕੀ ਦੇ ਇੰਚਾਰਜ ਏ ਐਸ ਆਈ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਕਤ ਕਾਰਵਾਈ ਪਿੰਡ ਦੇ ਮੋਹਤਬਰਾਂ ਦੀ ਹਾਜ਼ਰੀ ਵਿੱਚ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੀ ਸਹਿਮਤੀ ਨਾਲ ਕੀਤੀ ਗਈ ਹੈ।

Anuradha

This news is Content Editor Anuradha