ਛੇੜਛਾੜ ਦੇ ਮਾਮਲੇ ’ਚ ‘ਆਪ’ ਦਾ ਬਲਾਕ ਇੰਚਾਰਜ ਸਾਥੀ ਸਮੇਤ ਗ੍ਰਿਫ਼ਤਾਰ

10/06/2022 10:25:04 PM

ਮਜੀਠਾ (ਪ੍ਰਿਥੀਪਾਲ) : ਮਜੀਠਾ ਪੁਲਸ ਨੇ ਅੱਜ ਆਮ ਆਦਮੀ ਪਾਰਟੀ ਦੇ ਮਜੀਠਾ ਬਲਾਕ ਇੰਚਾਰਜ ਪ੍ਰਿਤਪਾਲ ਸਿੰਘ ਬੱਲ ਅਤੇ ਉਸ ਦੇ ਨਜ਼ਦੀਕੀ ਸਾਥੀ ਰਾਜਬੀਰ ਸਿੰਘ ਨੂੰ ਛੇੜਛਾੜ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ। ਪ੍ਰਵੀਨ ਕੌਰ (ਫਰਜ਼ੀ ਨਾਂ) ਨੇ ਥਾਣਾ ਮਜੀਠਾ ਵਿਖੇ ਦਿੱਤੇ ਲਿਖ਼ਤੀ ਬਿਆਨਾਂ 'ਚ ਕਿਹਾ ਕਿ ਉਸ ਦੀ ਮਾਤਾ ਦੇ ਧਰਮਿੰਦਰਪਾਲ ਸਿੰਘ ਉਰਫ ਬਿੱਲਾ, ਜਿਹੜਾ ਕਿ ਸਰਕਾਰੀ ਸਕੂਲ 'ਚ ਅਧਿਆਪਕ ਹੈ ਨਾਲ ਨਾਜਾਇਜ਼ ਸਬੰਧ ਸਨ, ਜਿਸ ਬਾਰੇ ਉਸ ਦੇ ਪਿਤਾ ਨੂੰ ਪਤਾ ਲੱਗਣ ’ਤੇ ਉਸ ਦੇ ਪਿਤਾ ਅਤੇ ਮਾਤਾ ਦਰਮਿਆਨ ਝਗੜਾ ਰਹਿਣ ਲੱਗਾ।ਇਸ ਕਾਰਨ ਉਸ ਦੀ ਮਾਤਾ ਉਸ ਨੂੰ ਨਾਲ ਲੈ ਕੇ ਧਰਮਿੰਦਰਪਾਲ ਸਿੰਘ ਉਰਫ਼ ਬਿੱਲਾ ਦੇ ਘਰ ਮਜੀਠਾ ਵਿਖੇ ਆ ਗਈ, ਜਿਥੇ ਉਸ ਦੀ ਮਾਤਾ ਅਤੇ ਧਰਮਿੰਦਰ ਸਿੰਘ ਇਕੱਠੇ ਰਹਿਣ ਲੱਗ ਪਏ। ਇਸ ਤੋਂ ਬਾਅਦ ਧਰਮਿੰਦਰਪਾਲ ਸਿੰਘ ਉਸ ’ਤੇ ਮਾੜੀ ਨਜ਼ਰ ਰੱਖਣ ਲੱਗ ਪਿਆ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਲੱਗ ਪਿਆ, ਜਦਕਿ ਉਸ ਦੀ ਮਾਤਾ ਵੀ ਉਸ ਨੂੰ ਡਰਾਉਣ ਧਮਕਾਉਣ ਲੱਗ ਪਈ।

ਇਹ ਵੀ ਪੜ੍ਹੋ : ਕਰਜ਼ੇ ਤੋਂ ਪਰੇਸ਼ਾਨ ਵਿਅਕਤੀ ਨੇ ਜ਼ਹਿਰੀਲੀ ਚੀਜ਼ ਪੀ ਜੀਵਨ ਲੀਲਾ ਕੀਤੀ ਖ਼ਤਮ

ਉਸ ਨੇ ਅੱਗੇ ਦੱਸਿਆ ਕਿ ਧਰਮਿੰਦਰਪਾਲ ਸਿੰਘ ਉਰਫ਼ ਬਿੱਲਾ ਦੇ ਘਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਿਤਪਾਲ ਸਿੰਘ ਬੱਲ ਵਾਸੀ ਮਜੀਠਾ ਅਤੇ ਰਾਜਵੀਰ ਸਿੰਘ ਵਾਸੀ ਆਬਾਦੀ ਰੋੜੀ ਦਾ ਕਾਫ਼ੀ ਆਉਣ ਜਾਣ ਹੋਣ ਕਰ ਕੇ ਮੈਂ ਇਨ੍ਹਾਂ ਨੂੰ ਆਪਣੀ ਸਾਰੀ ਹੱਡਬੀਤੀ ਦੱਸੀ ਪਰ ਇਸ ਦੇ ਉਲਟ ਇਨ੍ਹਾਂ ਨੇ ਉਸ ਨੂੰ ਮਾਰਿਆ ਕੁੱਟਿਆ ਅਤੇ ਡਰਾਇਆ ਧਮਕਾਇਆ, ਜਿਸ ’ਤੇ ਉਸ ਨੇ ਡਰਦੀ ਮਾਰੀ ਨੇ ਕਿਸੇ ਨਾਲ ਗੱਲ ਨਹੀਂ ਕੀਤੀ। ਉਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਧਰਮਿੰਦਰਪਾਲ ਸਿੰਘ ਉਰਫ ਬਿੱਲਾ ਨੇ ਉਸ ਦੀ ਮਾਂ ਦੇ ਸਾਹਮਣੇ ਉਸ ਨਾਲ ਛੇੜਛਾੜ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ ਦੇ ਕੱਪੜੇ ਆਦਿ ਪਾੜ ਦਿੱਤੇ, ਜਿਸ ’ਤੇ ਉਸ ਨੇ ਦੋਸ਼ ਲਾਇਆ ਕਿ ਧਰਮਿੰਦਰਪਾਲ ਸਿੰਘ ਉਰਫ ਬਿੱਲਾ ਨੇ ਉਸ ਦੀ ਮਾਤਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਪ੍ਰਿਤਪਾਲ ਸਿੰਘ ਬੱਲ ਅਤੇ ਰਾਜਵੀਰ ਸਿੰਘ ਦੀ ਸ਼ਹਿ ’ਤੇ ਉਸ ਨਾਲ ਛੇੜਛਾੜ ਅਤੇ ਅਸ਼ਲੀਲ ਹਰਕਤਾਂ ਕੀਤੀਆਂ ਹਨ।0 

ਇਹ ਵੀ ਪੜ੍ਹੋ : ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਸਜਾਇਆ ਮਹੱਲਾ, ਖ਼ਾਲਸਾਈ ਰੰਗ 'ਚ ਰੰਗਿਆ ਮਾਹੌਲ

ਮਜੀਠਾ ਥਾਣਾ ਦੇ ਐੱਸ. ਐੱਚ. ਓ. ਮਨਮੀਤਪਾਲ ਸਿੰਘ ਨੇ ਦੱਸਿਆ ਕਿ ਉਕਤ ਨਾਬਾਲਗ ਲੜਕੀ ਦੇ ਬਿਆਨਾਂ ਦੇ ਆਧਾਰ ’ਤੇ ‘ਆਪ’ ਆਗੂ ਪ੍ਰਿਤਪਾਲ ਸਿੰਘ ਬੱਲ, ਉਸ ਦੇ ਨਜ਼ਦੀਕੀ ਸਾਥੀ ਰਾਜਵੀਰ ਸਿੰਘ ਉਰਫ ਰਾਜੂ, ਲੜਕੀ ਦੀ ਮਾਤਾ ਦਲਜੀਤ ਕੌਰ ਅਤੇ ਧਰਮਿੰਦਪਾਲ ਸਿੰਘ ਉਰਫ ਬਿੱਲਾ ਖਿਲਾਫ ਮਾਮਲਾ ਦਰਜ ਕਰ ਕੇ 2 ਵਿਅਕਤੀਆਂ ਪ੍ਰਿਤਪਾਲ ਸਿੰਘ ਬੱਲ ਅਤੇ ਰਾਜਵੀਰ ਸਿੰਘ ਉਰਫ ਰਾਜੂ ਨੂੰ ਮਜੀਠਾ ਦੀ ਦੁਸਹਿਰਾ ਗਰਾਊਂਡ 'ਚੋਂ ਗ੍ਰਿਫਤਾਰ ਕਰ ਲਿਆ ਹੈ ਅਤੇ ਬਾਕੀ ਦੋਹਾਂ ਦੀ ਭਾਲ ਵਿਚ ਛਾਪਾਮਾਰੀ ਜਾਰੀ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

Mandeep Singh

This news is Content Editor Mandeep Singh