ਵਿਦੇਸ਼ ਭੇਜਣ ਦੇ ਨਾਂ ''ਤੇ ਧੋਖਾਧੜੀ, 2 ਵਿਅਕਤੀ ਗ੍ਰਿਫਤਾਰ
Monday, Jun 23, 2025 - 05:52 PM (IST)

ਗੁਰੂ ਕਾ ਬਾਗ (ਭੱਟੀ) : ਥਾਣਾ ਝੰਡੇਰ ਦੀ ਪੁਲਸ ਵੱਲੋ ਵਿਦੇਸ਼ ਭੇਜਣ ਦੇ ਨਾ 'ਤੇ ਧੋਖਾਧੜੀ ਕੀਤੇ ਜਾਣ ਦੇ ਮਾਮਲੇ ਵਿਚ 2 ਦੋਸ਼ੀ ਕਾਬੂ ਕੀਤੇ ਹਨ। ਇਸ ਸਬੰਧੀ ਮਨਿੰਦਰ ਸਿੰਘ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵੱਲੋਂ ਦੱਸਿਆ ਗਿਆ ਕਿ ਗੁਰਵਿੰਦਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਚੇਤਨਪੁਰਾ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਹਰਪਾਲ ਸਿੰਘ ਉਰਫ ਲਾਡੀ ਅਤੇ ਉਸਦੇ ਪੁੱਤਰ ਹਰਪ੍ਰੀਤ ਸਿੰਘ ਵਾਸੀ ਪਿੰਡ ਪਠਾਣ ਨੰਗਲ ਨੇ ਵਿਦੇਸ਼ ਭੇਜਣ ਦੇ ਨਾਮ 'ਤੇ 3 ਲੱਖ 90 ਹਜ਼ਾਰ ਦੀ ਠੱਗੀ ਕੀਤੀ ਹੈ।
ਇਸ ਦੀ ਹਰ ਪੱਖ ਤੋਂ ਜਾਂਚ ਤੋਂ ਬਾਅਦ ਉਕਤ ਦੋਸ਼ੀਆਂ 'ਤੇ ਥਾਣਾ ਝੰਡੇਰ ਵਿਖੇ ਮੁਕੱਦਮਾ ਦਰਜ ਕਰਕੇ ਤਫਤੀਸ਼ ਦੌਰਾਨ ਉਕਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਉਕਤ ਗ੍ਰਿਫਤਾਰ ਦੋਸ਼ੀਆ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ ਉਸ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।