ਕਿਸਾਨਾਂ ਦੇ ਹੱਕ ''ਚ ਨਿੱਤਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

06/13/2023 4:58:21 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਦੇ ਕਰੂਕਸ਼ੇਤਰ ਵਿਖੇ ਕਿਸਾਨਾਂ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਆਰੰਭੇ ਗਏ ਸੰਘਰਸ਼ ਦਾ ਸਮਰਥਨ ਕੀਤਾ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹ ਕਿਸਾਨਾਂ ਦੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦੇ ਹਨ। 

ਇਹ ਵੀ ਪੜ੍ਹੋ :  ਪੰਜਾਬ 'ਚ ਗਰਮੀ ਦੀ ਤਪਸ਼ ਕਾਰਨ ਝੁਲਸਣ ਲੱਗੇ ਲੋਕ, ਜਾਣੋ ਮੌਸਮ ਦੀ ਤਾਜ਼ਾ ਅਪਡੇਟ

ਉਨ੍ਹਾਂ ਆਖਿਆ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ, ਜਿਨ੍ਹਾਂ ਦੇ ਸਿਰ ’ਤੇ ਦੇਸ਼ ਦੀ ਅਰਥ ਵਿਵਸਥਾ ਅਤੇ ਲੋਕਾਂ ਦਾ ਜੀਵਨ ਨਿਰਭਰ ਕਰਦਾ ਹੈ। ਕਿਸਾਨਾਂ ਨੂੰ ਦਬਾਉਣਾ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਨਾਲ ਖਿਲਵਾੜ ਕਰਨਾ ਦੇਸ਼ ਦੇ ਇਸ ਅਹਿਮ ਵਰਗ ਨਾਲ ਅਨਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਘਟੋ-ਘੱਟ ਸਮਰਥਨ ਮੁੱਲ ’ਤੇ ਕਿਸਾਨਾਂ ਦੀਆਂ ਫ਼ਸਲਾਂ ਦੀ ਖ਼ਰੀਦ ਯਕੀਨੀ ਬਣਾਉਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ ਪਰ ਦੁੱਖ ਦੀ ਗੱਲ ਹੈ ਕਿ ਹਰਿਆਣਾ ਦੇ ਕਿਸਾਨਾਂ ਨੂੰ ਇਸ ਲਈ ਸੰਘਰਸ਼ ਦੇ ਰਾਹ ਪੈਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਘਟੋ-ਘੱਟ ਸਮਰਥਨ ਮੁੱਲ ਅਤੇ ਇਸ ’ਤੇ ਖ਼ਰੀਦ ਨੂੰ ਕਾਨੂੰਨ ਦੇ ਦਾਇਰੇ ਵਿਚ ਲਿਆਉਣ ਦੀ ਮੰਗ ਬਿਲਕੁਲ ਜਾਇਜ਼ ਹੈ ਅਤੇ ਸਰਕਾਰਾਂ ਨੂੰ ਇਸ ’ਤੇ ਆਨਾਕਾਨੀ ਨਹੀਂ ਕਰਨੀ ਚਾਹੀਦੀ। 

ਇਹ ਵੀ ਪੜ੍ਹੋ :  IELTS ਕਰਨ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ, ਸਟੱਡੀ ਪਰਮਿਟ ਦੀਆਂ ਸ਼ਰਤਾਂ ’ਚ ਹੋਇਆ ਬਦਲਾਅ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਨਾਲ ਅਨਿਆ ਠੀਕ ਨਹੀਂ ਹੈ। ਉਨ੍ਹਾਂ ਇਸ ਗੱਲ ’ਤੇ ਅਫ਼ਸੋਸ ਜਾਹਿਰ ਕੀਤਾ ਕਿ ਹਰਿਆਣਾ ਸਰਕਾਰ ਵੱਲੋਂ ਨਾਮਜ਼ਦ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜਦੋਂ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਕੋਲ ਸੀ ਤਾਂ ਉਸ ਸਮੇਂ ਇਕ ਸਾਲ ਤੱਕ ਦਿੱਲੀ ਕਿਸਾਨ ਸੰਘਰਸ਼ ਲਈ ਲੰਗਰ ਸੇਵਾ ਨਿਰੰਤਰ ਜਾਰੀ ਰੱਖੀ ਗਈ ਸੀ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦਾ ਸਿਧਾਂਤ ਲੋੜਵੰਦਾਂ ਅਤੇ ਹੱਕੀ ਮੰਗਾਂ ਕਰਨ ਵਾਲੇ ਲੋਕਾਂ ਦਾ ਸਹਿਯੋਗ ਕਰਨਾ ਹੈ। ਇਹ ਗੁਰੂ ਸਾਹਿਬਾਨ ਦੇ ਆਸ਼ੇ ਅਨੁਸਾਰ ਹੈ ਪਰ ਜਦੋਂ ਸਰਕਾਰੀ ਕਮੇਟੀਆਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਨੂੰ ਮਾਨਵਤਾ ਨਾਲ ਖੜ੍ਹਨ ਦੀ ਥਾਂ ਸਰਕਾਰਾਂ ਦੇ ਹੱਕ ਵਿਚ ਭੁਗਤਾਉਣ ਤਾਂ ਇਹ ਸਿੱਧੇ ਤੌਰ ’ਤੇ ਸਿੱਖ ਸਿਧਾਤਾਂ ਦੇ ਵਿਰੁੱਧ ਹੈ। ਐਡਵੋਕੇਟ ਧਾਮੀ ਨੇ ਪਟਿਆਲਾ ਵਿਖੇ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਵੱਲੋਂ ਲਗਾਏ ਧਰਨੇ ਨੂੰ ਜਬਰੀ ਚੁਕਾਉਣ ਦੀ ਵੀ ਕਰੜੀ ਨਿੰਦਾ ਕੀਤੀ।

ਇਹ ਵੀ ਪੜ੍ਹੋ : ਬੀਮਾਰੀਆਂ ਢੋਅ ਰਹੇ ਪੰਜਾਬੀ! ਗਰਭ ’ਚੋਂ ਬੀਮਾਰੀ ਲੈ ਕੇ ਜਨਮਿਆ ਬੱਚਾ ਅਗਲੇ ਵੰਸ਼ ਨੂੰ ਦੇ ਜਾਂਦੈ ਰੋਗ


Harnek Seechewal

Content Editor

Related News