ਕੈਲੀਫੋਰਨੀਆ ਦੀ ਸਟੇਟ ਸੇਨੈਟ ਵੱਲੋਂ ਸਿੱਖਾਂ ਨੂੰ ਹੈਲਮੈਟ ਪਾਉਣ ਤੋਂ ਛੋਟ ਦੇਣ ਦਾ ਐਡਵੋਕੇਟ ਧਾਮੀ ਨੇ ਕੀਤਾ ਸਵਾਗਤ
Tuesday, Jun 06, 2023 - 04:41 PM (IST)
ਅੰਮ੍ਰਿਤਸਰ : ਅਮਰੀਕਾ ਦੇ ਕੈਲੀਫੋਰਨੀਆ ’ਚ ਸਟੇਟ ਸੇਨੈਟ ਵੱਲੋਂ ਸਿੱਖਾਂ ਨੂੰ ਹੈਲਮੈਟ ਪਾਉਣ ਤੋਂ ਛੋਟ ਦੇਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਕੌਮ ਲਈ ਖੁਸ਼ੀ ਦੀ ਖ਼ਬਰ ਹੈ, ਜਿਸ ਦਾ ਹੋਰਨਾਂ ਦੇਸ਼ਾਂ ਅੰਦਰ ਵੀ ਅਸਰ ਹੋਵੇਗਾ।
ਇਹ ਵੀ ਪੜ੍ਹੋ : 'ਆਮ ਆਦਮੀ ਪਾਰਟੀ' ਦੀ ਬਾਜਵਾ ਨੂੰ ਸਖ਼ਤ ਚਿਤਾਵਨੀ, 'ਇਕ ਹਫ਼ਤੇ 'ਚ ਮੰਗਣ ਮੁਆਫ਼ੀ ਨਹੀਂ ਤਾਂ' (ਵੀਡੀਓ)
ਐਡਵੋਕੇਟ ਧਾਮੀ ਨੇ ਕਿਹਾ ਕਿ ਦਸਤਾਰ ਸਿੱਖ ਰਹਿਣੀ ਦਾ ਅਹਿਮ ਅੰਗ ਹੈ ਅਤੇ ਸਿੱਖ ਨੂੰ ਹੈਲਮੈਟ ਪਾਉਣ ਲਈ ਮਜ਼ਬੂਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕੈਲੀਫੋਰਨੀਆ ਦੀ ਸੇਨੈਟ ਦੇ ਮੈਂਬਰ ਬਰੀਅਨ ਡਾਹਲ ਵੱਲੋਂ ਸਿੱਖਾਂ ਦੀ ਅਵਾਜ਼ ਨੂੰ ਸੇਨੈਟ ਵਿਚ ਪੇਸ਼ ਕਰਨ ਲਈ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਇਹ ਬਿੱਲ ਐਸੰਬਲੀ ਵਿਚ ਜਲਦ ਪਾਸ ਹੋ ਜਾਵੇਗਾ।