ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

Tuesday, Nov 28, 2023 - 03:13 PM (IST)

ਅੰਮ੍ਰਿਤਸਰ : ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਵੀਰ ਸਿੰਘ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰਗਟ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਭਾਈ ਸਤਵੰਤ ਸਿੰਘ ਕਥਾਵਾਚਕ ਨੇ ਸਰਵਣ ਕਰਵਾਇਆ।

ਇਹ ਵੀ ਪੜ੍ਹੋ : ਸੁਲਤਾਨਪੁਰ ਲੋਧੀ ਵਿਖੇ ਵਾਪਰੀ ਘਟਨਾ 'ਤੇ ਐਕਸ਼ਨ 'ਚ ਸ਼੍ਰੋਮਣੀ ਕਮੇਟੀ, ਲਿਆ ਵੱਡਾ ਫ਼ੈਸਲਾ

ਇਸ ਮੌਕੇ ਭਾਈ ਸਤਵੰਤ ਸਿੰਘ ਨੇ ਭਾਈ ਮਰਦਾਨਾ ਜੀ ਦੇ ਜੀਵਨ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਉਂਦਿਆਂ ਕਿਹਾ ਕਿ ਭਾਈ ਮਰਦਾਨਾ ਜੀ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਸਨ, ਜਿਨ੍ਹਾਂ ਨੂੰ ਲੰਮਾ ਸਮਾਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਥ ਪ੍ਰਾਪਤ ਹੋਇਆ। ਭਾਈ ਮਰਦਾਨਾ ਜੀ ਨੇ ਸਬਰ, ਸਿਦਕ ਤੇ ਭਰੋਸੇ ਨਾਲ ਗੁਰੂ ਸਾਹਿਬ ਦੀ ਸੇਵਾ ਕੀਤੀ। ਉਨ੍ਹਾਂ ਸੰਗਤਾਂ ਨੂੰ ਭਾਈ ਮਰਦਾਨਾ ਜੀ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਵੀ ਕੀਤੀ। ਸਮਾਗਮ ’ਚ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਪੰਜਾਬ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਸੰਗਤਾਂ ਨਾਲ ਸ਼ਾਮਲ ਹੋਏ।

ਇਹ ਵੀ ਪੜ੍ਹੋ :  ਪੰਜਾਬ ਸਣੇ 3 ਸੂਬਿਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Harnek Seechewal

Content Editor

Related News