ਨੌਕਰੀ ਦਾ ਝਾਂਸਾ ਦੇ ਲੋਕਾਂ ਕੋਲੋਂ ਲੱਖਾਂ ਰੁਪਏ ਠੱਗਣ ਵਾਲਾ ਨਕਲੀ ਆਈ.ਜੀ. ਗ੍ਰਿਫਤਾਰ

06/10/2020 5:07:55 PM

ਅੰਮ੍ਰਿਤਸਰ (ਸੁਮਿਤ ਖੰਨਾ) : ਨਕਲੀ ਪੁਲਸ ਅਫਸਰ ਬਣ ਕੇ ਲੋਕਾਂ ਨੂੰ ਠੱਗਣ ਵਾਲੇ ਇਕ ਵਿਅਕਤੀ ਨੂੰ ਇਸਲਾਮਾਬਾਦ ਦੀ ਪੁਲਸ ਵਲੋਂ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਗ੍ਰਿਫਤਾਰੀ ਪੁਲਸ ਵਲੋਂ ਅੰਮ੍ਰਿਤਸਰ ਦੇ ਇਕ ਨੌਜਵਾਨ ਦੀ ਸ਼ਿਕਾਇਤ 'ਤੇ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਉਕਤ ਵਿਅਕਤੀ ਨਕਲੀ ਆਈ.ਜੀ. ਬਣ ਕੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਨੌਕਰੀ ਦਾ ਝਾਂਸਾ ਦੇ ਕੇ ਉਨ੍ਹਾਂ ਕੋਲੋਂ ਲੱਖਾਂ ਰੁਪਏ ਠੱਗਦਾ ਸੀ। ਦੱਸਿਆ ਜਾ ਰਿਹਾ ਹੈ ਕਿ ਉਕਤ ਦੋਸ਼ੀ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ।

Baljeet Kaur

This news is Content Editor Baljeet Kaur