ਕਿਸਾਨ ਸੰਘਰਸ਼ ਕਮੇਟੀ 24 ਤੋਂ ਲਾਵੇਗੀ ਚੌਕੀ ਰਾਮ ਤੀਰਥ ਅੱਗੇ ਧਰਨਾ
Thursday, Dec 20, 2018 - 03:48 PM (IST)

ਅੰਮ੍ਰਿਤਸਰ (ਹਰਜੀਤ) - ਕਿਸਾਨ ਸੰਘਰਸ਼ ਕਮੇਟੀ (ਪੰਨੂ ਗਰੁੱਪ) ਜ਼ੋਨ ਰਾਮ ਤੀਰਥ ਦੀ ਭਰਵੀਂ ਮੀਟਿੰਗ ਸਰਕਲ ਪ੍ਰਧਾਨ ਸਕੱਤਰ ਸਿੰਘ ਕੋਟਲਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਲਵਪ੍ਰੀਤ ਸਿੰਘ, ਸੁਖਵਿੰਦਰ ਸਿੰਘ ਤੇ ਸੰਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਕਲੇਰ ’ਤੇ ਦਰਜ ਕੀਤੇ ਗਏ ਪਰਚੇ ਦੇ ਵਿਰੋਧ ’ਚ 24 ਦਸੰਬਰ ਤੋਂ ਰਾਮ ਤੀਰਥ ਚੌਕੀ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਲਾਉਣ ਦਾ ਐਲਾਨ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਚੌਕੀ ਇੰਚਾਰਜ ਵੱਲੋਂ ਉਪਰੋਕਤ ਨੌਜਵਾਨ ਖਿਲਾਫ ਦਰਜ ਕੀਤਾ ਗਿਆ ਪਰਚਾ ਨਾਜਾਇਜ਼ ਹੈ, ਜਿਸ ਨੂੰ ਰੱਦ ਕਰਵਾਉਣ ਤੇ ਪੀਡ਼ਤ ਨੌਜਵਾਨਾਂ ਨੂੰ ਇਨਸਾਫ ਦਿਵਾਉਣ ਲਈ ਕਿਸਾਨ ਸੰਘਰਸ਼ ਕਮੇਟੀ ਵੱਲੋਂ ਚੌਕੀ ਰਾਮ ਤੀਰਥ ਅੱਗੇ ਅਣਮਿੱਥੇ ਸਮੇਂ ਲਈ ਰੋਸ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਕਿਸਾਨ ਬਲਜਿੰਦਰ ਸਿੰਘ, ਸੰਦੀਪ ਸਿੰਘ, ਮੁਖਤਾਰ ਸਿੰਘ, ਰਣਜੀ/span >, ਧਰਮਜੀਤ ਸਿੰਘ, ਬਲਦੇਵ ਸਿੰਘ, ਸਰਦੂਲ ਸਿੰਘ, ਕਾਬਲ ਸਿੰਘ, ਅਮਰਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਬਲਵੰਤ ਸਿੰਘ, ਸੰਤੋਖ ਸਿੰਘ, ਪ੍ਰਗਟ ਸਿੰਘ, ਕਾਬਲ ਸਿੰਘ ਖਿਆਲਾ, ਸਾਹਿਬ ਸਿੰਘ, ਬਲਜਿੰਦਰ ਸਿੰਘ ਕੋਹਾਲੀ, ਪਰਜਿੰਦਰ ਸਿੰਘ, ਕਰਨਜੀਤ ਸਿੰਘ ਬੋਪਾਰਾਏ, ਨਰਿੰਦਰ ਸਿੰਘ, ਗੁਰਵੇਲ ਸਿੰਘ, ਹਰਪ੍ਰੀਤ ਸਿੰਘ ਹੈਪੀ, ਕੁਲਦੀਪ ਸਿੰਘ, ਜਗਬੀਰ ਸਿੰਘ, ਗੁਰਪ੍ਰਤਾਪ ਸਿੰਘ, ਮੇਜਰ ਸਿੰਘ ਬੱਗੇ, ਸੁਖਦੇਵ ਸਿੰਘ, ਜੋਬਨਜੀਤ ਸਿੰਘ ਸੈਦਪੁਰ, ਗੁਰਨਾਮ ਸਿੰਘ ਆਦਿ ਹਾਜ਼ਰ ਸਨ।