ਮਾਰਕਫੈੱਡ ਦੇ ਐੱਮ. ਡੀ. ਵਰੁਣ ਰੂਜ਼ਮ ਵੱਲੋਂ ਦਾਣਾ ਮੰਡੀ ਦਾ ਦੌਰਾ

Friday, Nov 02, 2018 - 05:19 PM (IST)

ਮਾਰਕਫੈੱਡ ਦੇ ਐੱਮ. ਡੀ. ਵਰੁਣ ਰੂਜ਼ਮ ਵੱਲੋਂ ਦਾਣਾ ਮੰਡੀ ਦਾ ਦੌਰਾ

ਅੰਮ੍ਰਿਤਸਰ (ਮਾਂਗਟ) - ਝੋਨੇ ਦੀ ਫਸਲ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮਾਰਕਫੈੱਡ ਦੇ ਐੱਮ. ਡੀ. ਵਰੁਣ ਰੂਜਮ ਨੇ ਮਾਰਕਿਟ ਕਮੇਟੀ ਗਹਿਰੀ ਮੰਡੀ ਅਧੀਨ ਦਾਣਾ ਮੰਡੀ, ਜੰਡਿਆਲਾ ਗੁਰੂ ਦਾ ਦੌਰਾ ਕੀਤਾ ਅਤੇ ਮੌਕੇ ’ਤੇ ਮੌਜੂਦ ਕਿਸਾਨਾਂ ਤੇ ਆਡ਼ਤੀਆਂ ਨਾਲ ਗੱਲਬਾਤ ਕਰਕੇ ਸਮੁੱਚੇ ਪ੍ਰਬੰਧਾਂ ਦਾ ਨਿਰੀਖਣ ਕੀਤਾ। ਸ਼੍ਰੀ ਵਰੁਣ ਰੂਜਮ ਨੇ ਦੱਸਿਆ ਕਿ ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ ਮਾਰਕਫੈੱਡ ਵੱਲੋਂ ਹੁਣ ਤੱਕ 6850 ਮੀਟਰਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ, ਜਿਸ ਅਦਾਇਗੀ ਵੀ ਕਿਸਾਨਾਂ ਨੂੰ ਨਾਲ ਦੀ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਝੋਨੇ ਦੀ ਫਸਲ ਦੀ ਖਰੀਦ ਸੁਚਾਰੂ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਕਿਸਾਨ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਵੱਖ-ਵੱਖ ਕਿਸਾਨਾਂ ਨਾਲ ਗੱਲਬਾਤ ਕਰਕੇ ਆ ਰਹੀਆਂ ਮੁਸਕਿਲਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਭਰੋਸਾ ਦੁਆਇਆ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਜ਼ਿਲਾ ਪ੍ਰਬੰਧਕ ਕੁਲਵਿੰਦਰ ਸਿੰਘ ਰੰਧਾਵਾ, ਟੈਕਨੀਕਲ ਅਫਸਰ ਅਰੁਣ ਬਖ਼ਸ਼ੀ, ਸ਼ਾਖਾ ਪ੍ਰਬੰਧਕ ਸੁਖਰਾਜ ਸਿੰਘ, ਇੰਸਪੈਕਟਰ ਸੁਖਜਿੰਦਰ ਸਿੰਘ ਆਦਿ ਤੋ ਇਲਾਵਾ ਮੰਡੀ ਨਾਲ ਸੰਬਧਿਤ ਆਡ਼ਤੀ ਤੇ ਕਿਸਾਨ ਹਾਜ਼ਰ ਸਨ।


Related News