ਨਿਸ਼ਕਾਮ ਸੁਖਮਨੀ ਸੇਵਾ ਸੋਸਾਇਟੀ ਵੱਲੋਂ ਧਾਰਮਿਕ ਸਮਾਗਮ ਭਲਕੇ
Friday, Nov 02, 2018 - 04:51 PM (IST)

ਅੰਮ੍ਰਿਤਸਰ (ਸਰਬਜੀਤ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾਡ਼ੇ ’ਤੇ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਅਾਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਅਾਂ ਧੰਨ-ਧੰਨ ਬਾਬਾ ਦੀਪ ਸਿੰਘ ਨਿਸ਼ਕਾਮ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਦੇ ਆਗੂ ਭਾਈ ਗੁਰਚਰਨ ਸਿੰਘ ਨੇ ਦੱਸਿਆ ਕਿ 3 ਨਵੰਬਰ ਨੂੰ ਸੁਲਤਾਨਵਿੰਡ ਰੋਡ ਸਥਿਤ ਗੁਰਨਾਮ ਸਿੰਘ ਵਿਖੇ ਸੇਂਟ ਕਬੀਰ ਪਬਲਿਕ ਸਕੂਲ ’ਚ ਇਹ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪੰਥ ਦੇ ਪ੍ਰਸਿੱਧ ਕਥਾਵਾਚਕ ਤੇ ਰਾਗੀ ਜਥੇ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਤੋਂ ਅਗਲੇ ਦਿਨ 4 ਨਵੰਬਰ ਨੂੰ ਗੁਰਦੁਆਰਾ ਗੁਰੂ ਰਾਮਦਾਸ ਸੇਵਕ ਸਭਾ ਵਿਖੇ ਸੰਗਤਾਂ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ ਤੇ ਅੰਮ੍ਰਿਤ ਛਕਣ ਵਾਲੀਆਂ ਸੰਗਤਾਂ ਨੂੰ ਸੋਸਾਇਟੀ ਵੱਲੋਂ ਫ੍ਰੀ ਕੱਕਾਰ ਵੀ ਦਿੱਤੇ ਜਾਣਗੇ।