ਕੋਆਪ੍ਰੇਟਿਵ ਬੈਂਕ ’ਚ ਨਵਪ੍ਰੀਤ ਸਿੰਘ ਨੇ ਮੈਨੇਜਿੰਗ ਡਾਇਰੈਕਟਰ ਦਾ ਸੰਭਾਲਿਆ ਚਾਰਜ

Friday, Nov 02, 2018 - 04:46 PM (IST)

ਕੋਆਪ੍ਰੇਟਿਵ ਬੈਂਕ ’ਚ ਨਵਪ੍ਰੀਤ ਸਿੰਘ ਨੇ ਮੈਨੇਜਿੰਗ ਡਾਇਰੈਕਟਰ ਦਾ ਸੰਭਾਲਿਆ ਚਾਰਜ

ਅੰਮ੍ਰਿਤਸਰ (ਕਮਲ) - ਸੈਂਟਰਲ ਕੋਆਪ੍ਰੇਟਿਵ ਬੈਂਕ ਲਿਮ. ਅੰਮ੍ਰਿਤਸਰ ਵਿਖੇ ਨਵਪ੍ਰੀਤ ਸਿੰਘ ਨੇ ਅੱਜ ਹਾਲ ਬਾਜ਼ਾਰ ਬ੍ਰਾਂਚ ’ਚ ਮੈਨੇਜਿੰਗ ਡਾਇਰੈਕਟਰ ਦਾ ਚਾਰਜ ਸੰਭਾਲ ਲਿਆ ਹੈ, ਜਿਨ੍ਹਾਂ ਦਾ ਸੈਂਟਰਲ ਕੋਆਪ੍ਰੇਟਿਵ ਬੈਂਕ ਇੰਪਾਈਜ਼ ਯੂਨੀਅਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਨਵਪ੍ਰੀਤ ਸਿੰਘ ਨੇ ਸਟਾਫ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਵਿਭਾਗ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ’ਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। ਨਵਪ੍ਰੀਤ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੁੱਖਪਾਲ ਸਿੰਘ, ਬਲਬੀਰ ਸਿੰਘ, ਦਲਜੀਤ ਸਿੰਘ, ਅਸ਼ਵਨੀ ਕੁਮਾਰ, ਤਜਿੰਦਰ ਸਿੰਘ, ਸੁਖਚੈਨ ਸਿੰਘ ਏ. ਓ ਸਿੰਘ ਰੰਧਾਵਾ, ਗੁਰਮਿੰਦਰ ਸਿੰਘ, ਸੁਖਦੇਵ ਸਿੰਘ, ਹਰਜਿੰਦਰ ਸਿੰਘ ਸੰਧੂ, ਗੁਰਮਹਿੰਦਰ ਸਿੰਘ, ਹਰਜਿੰਦਰ ਸਿੰਘ ਬਾਜਵਾ, ਪਰਮਜੀਤ ਸਿੰਘ, ਨਵਦੀਪ ਸਿੰਘ, ਗੁਰਚੇਤਨ ਸਿੰਘ, ਬਲਵਿੰਦਰ ਸਿੰਘ ਲਾਡੀ, ਰਣਬੀਰ ਸਿੰਘ ਢੋਟਾ, ਅਬਜਿੰਦਰ ਸਿੰਘ ਸੰਧੂ, ਲਖਵਿੰਦਰ ਸਿੰਘ, ਅਨਿਲ ਸ਼ਰਮਾ, ਹਰਪ੍ਰੀਤ ਸਿੰਘ, ਕੁਲਵਿੰਦਰਪਾਲ ਸਿੰਘ, ਹਰਦੀਪ ਸਿੰਘ ਸਖੀਰਾ, ਹਰਿੰਦਰ ਸਿੰਘ ਰੰਧਾਵਾ, ਰਾਕੇਸ਼ ਕਨੌਜੀਆ, ਗੁਰਿੰਦਰਪਾਲ ਸਿੰਘ, ਹਰਿੰਦਰ ਸਿੰਘ ਭਾਟੀਆ, ਦਵਿੰਦਰ ਸਿੰਘ, ਦੀਪਕ ਸਚਦੇਵਾ, ਗੁਰਜੀਤ ਸਿੰਘ ਵਾਲੀਆ, ਗੁਰਚੇਤਨ ਸਿੰਘ, ਜਗਦੀਪ ਕੌਰ, ਵੀਨਾ ਮੈਡਮ, ਸੁਖਜੀਤ ਕੌਰ ਢਿੱਲੋਂ, ਹਰਜਿੰਦਰ ਸਿੰਘ ਖਹਿਰਾ ਤੇ ਹਰਪਾਲ ਸਿੰਘ ਪਹਿਲਵਾਨ ਤੋਂ ਇਲਾਵਾ ਵੱਡੀ ਗਿਣਤੀ ’ਚ ਕਰਮਚਾਰੀ ਹਾਜ਼ਰ ਸਨ।


Related News