ਸ਼੍ਰੋਮਣੀ ਕਮੇਟੀ ਵਲੋਂ ਮੁੰਬਈ ਨਿਵਾਸੀ ਗੁਰਿੰਦਰ ਬਾਵਾ ਦਾ ਸਨਮਾਨ

Thursday, Nov 15, 2018 - 02:33 PM (IST)

ਸ਼੍ਰੋਮਣੀ ਕਮੇਟੀ ਵਲੋਂ ਮੁੰਬਈ ਨਿਵਾਸੀ ਗੁਰਿੰਦਰ ਬਾਵਾ ਦਾ ਸਨਮਾਨ

ਅੰਮ੍ਰਿਤਸਰ (ਦੀਪਕ/ਸੁਮਿਤ/ਅਣਜਾਣ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕਰਵਾਏ ਗਏ ਵੱਖ-ਵੱਖ ਸਮਾਗਮਾਂ ਦੌਰਾਨ 52 ਕਿੱਤਾਕਾਰਾਂ ਦੇ ਸਨਮਾਨ ਲਈ 11-11 ਹਜ਼ਾਰ ਰੁਪਏ ਦੀ ਰਾਸ਼ੀ ਦੀ ਸੇਵਾ ਕਰਨ ’ਤੇ ਮੁੰਬਈ ਨਿਵਾਸੀ ਗੁਰਿੰਦਰ ਸਿੰਘ ਬਾਵਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਦੱਸਣਯੋਗ ਹੈ ਕਿ ਗੁਰਿੰਦਰ ਸਿੰਘ ਬਾਵਾ ਮੁੰਬਈ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਵੀ ਹਨ। ਉਨ੍ਹਾਂ ਨੂੰ ਸਨਮਾਨਿਤ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਸ਼੍ਰੋਮਣੀ ਕਮੇਟੀ ਮੈਂਬਰ ਦਿਲਜੀਤ ਸਿੰਘ ਭਿੰਡਰ, ਸਤਵਿੰਦਰ ਸਿੰਘ ਟੌਹਡ਼ਾ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਡਾ. ਰੂਪ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।


Related News