ਨਗਰ ਨਿਗਮ ਦੇ ਵਿਹਡ਼ੇ ’ਚ ਸਰਬੱਤ ਦੇ ਭਲੇ ਲਈ ਹੋਵੇਗੀ ਅਰਦਾਸ
Thursday, Dec 06, 2018 - 02:12 PM (IST)

ਅੰਮ੍ਰਿਤਸਰ (ਵਡ਼ੈਚ) - ਨਗਰ ਨਿਗਮ ਕਰਮਚਾਰੀ ਤਾਲਮੇਲ ਦਲ ਵੱਲੋਂ ਨਗਰ ਨਿਗਮ ਦਫਤਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਨਗਰ ਨਿਗਮ ਦੇ ਸਮੂਹ ਸਟਾਫ ਮੈਂਬਰਾਂ ਸਮੇਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ। ਯੂਨੀਅਨ ਪ੍ਰਧਾਨ ਹਰਜਿੰਦਰ ਸਿੰਘ ਵਾਲੀਆ ਨੇ ਦੱਸਿਆ ਕਿ ਨਗਰ ਨਿਗਮ ਦਫਤਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਹੋ ਗਏ ਹਨ। 7 ਦਸੰਬਰ ਨੂੰ ਪਾਠ ਦੇ ਭੋਗ ਪਾਉਣ ਦੌਰਾਨ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ। ਧਾਰਮਿਕ ਪ੍ਰੋਗਰਾਮ ਦੌਰਾਨ ਸ੍ਰੀ ਦਰਬਾਰ ਸਾਹਿਬ ਤੋਂ ਹਜੂਰੀ ਰਾਗੀ, ਭਾਈ ਸਤਿੰਦਰਬੀਰ ਸਿੰਘ, ਕਥਾ ਪ੍ਰਚਾਰਕ ਭਾਈ ਗੁਰਮਿੰਦਰ ਸਿੰਘ ਸੰਗਤਾਂ ਨੂੰ ਗੁਰੂ ਸਾਹਿਬਾਨ ਦੀ ਬਾਣੀ ਦਾ ਗਾਇਨ ਕਰਕੇ ਨਿਹਾਲ ਕਰਨਗੇ। ਪ੍ਰੋਗਰਾਮ ਦੌਰਾਨ ਸਾਬਕਾ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੱਧੂ, ਮੇਅਰ ਕਰਮਜੀਤ ਸਿੰਘ ਰਿੰਟੂ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਿਸ ਕੁਮਾਰ, ਕਮਿਸ਼ਨਰ ਸੋਨਾਲੀ ਗਿਰੀ ਹਾਜ਼ਰ ਹੋਣਗੇ।