ਗਰੀਬਾਂ ਦੇ ਹੱਕਾਂ ’ਤੇ ਡਾਕਾ ਮਾਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਸਿਮਰਜੀਤ ਬੈਂਸ

12/06/2018 2:06:00 PM

ਅੰਮ੍ਰਿਤਸਰ (ਅਣਜਾਣ) - ਬੀਤੇ ਦਿਨੀਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਮਾਝੇ ਦੇ ਇੰਚਾਰਜ ਅਮਰੀਕ ਸਿੰਘ ਵਰਪਾਲ ਤੇ ਪੰਜਾਬ ਦੇ ਧਾਰਮਿਕ ਵਿੰਗ ਪ੍ਰਧਾਨ ਜਗਜੋਤ ਸਿੰਘ ਖਾਲਸਾ ਦੀ ਅਗਵਾਈ ’ਚ ਹੋਟਲ ਮਾਹਲ ਜ਼ੈੱਡ ਵਿਖੇ ਪ੍ਰਕਾਸ਼ ਸਿੰਘ ਮਾਹਲ ਨਾਲ ਵੱਡੀ ਗਿਣਤੀ ’ਚ ਅਹੁਦੇਦਾਰਾਂ ਤੇ ਵਰਕਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ, ਜਿਸ ਵਿਚ ਪ੍ਰਕਾਸ਼ ਸਿੰਘ ਮਾਹਲ ਨੂੰ ਮਾਝੇ ਦੇ ਜਨਰਲ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ। ਇਸ ਮੌਕੇ ਬੈਂਸ ਨੇ ਕਿਹਾ ਕਿ ਲੋਕ ਇਨਸਾਫ਼ ਪਾਰਟੀ ਆਪਣਾ ਢਾਂਚਾ ਮਜ਼ਬੂਤ ਕਰ ਕੇ ਭ੍ਰਿਸ਼ਟਾਚਾਰ ਰੂਪੀ ਦੈਂਤ ਵਿਰੁੱਧ ਜੰਗ ਛੇਡ਼ੇਗੀ ਤੇ ਇਸ ਕੋਹਡ਼ ਨੂੰ ਹਰ ਹੀਲੇ ਖਤਮ ਕਰੇਗੀ। ਉਨ੍ਹਾਂ ਕਿਹਾ ਕਿ ਗਰੀਬਾਂ ਦੇ ਹੱਕਾਂ ’ਤੇ ਡਾਕਾ ਮਾਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਨਵ-ਨਿਯੁਕਤ ਮਾਝੇ ਦੇ ਜਨਰਲ ਸਕੱਤਰ ਪ੍ਰਕਾਸ਼ ਸਿੰਘ ਮਾਹਲ ਨੇ ਕਿਹਾ ਕਿ ਸਿਮਰਜੀਤ ਸਿੰਘ ਬੈਂਸ ਵੱਲੋਂ ਲਾਈ ਕਿਆਰੀ ’ਚ ਹੋਰ ਵੀ ਖੁਸ਼ਬੂਦਾਰ ਬੂਟੇ ਲਾਵਾਂਗਾ। ਉਨ੍ਹਾਂ ਕਿਹਾ ਕਿ ਇਸ ਪਾਰਟੀ ਵਿਚ ਸਾਫ਼-ਸੁਥਰੀ ਛਵੀ ਵਾਲੇ ਵਿਅਕਤੀਆਂ ਨੂੰ ਮਹੱਤਵਪੂਰਨ ਅਹੁਦਿਆਂ ’ਤੇ ਤਾਇਨਾਤ ਕਰ ਕੇ ਪਾਰਟੀ ਦੀ ਮਜ਼ਬੂਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ, ਸਿਮਰਜੀਤ ਸਿੰਘ ਬੈਂਸ, ਮਾਝੇ ਦੇ ਇੰਚਾਰਜ ਅਮਰੀਕ ਸਿੰਘ ਵਰਪਾਲ ਤੇ ਪੰਜਾਬ ਪ੍ਰਧਾਨ ਧਾਰਮਿਕ ਵਿੰਗ ਜਗਜੋਤ ਸਿੰਘ ਖਾਲਸਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਪਾਰਟੀ ਵੱਲੋਂ ਸੌਂਪੀ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਲਗਨ, ਮਿਹਨਤ ਤੇ ਈਮਾਨਦਾਰੀ ਨਾਲ ਨਿਭਾਵਾਂਗਾ ਤੇ 2019 ਦੀਆਂ ਚੋਣਾਂ ’ਚ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਵਾਂਗਾ। ਇਸ ਮੌਕੇ ਹਰਜਿੰਦਰ ਸਿੰਘ ਵਰਪਾਲ, ਮਨਦੀਪ ਸਿੰਘ ਬੱਬੀ, ਵਰਿੰਦਰ ਸਿੰਘ ਰਟੌਲ, ਰਜਿੰਦਰ ਪਰਮਾਰ, ਸੁਖਵਿੰਦਰ ਸਿੰਘ, ਮਨਜੀਤ ਸਿੰਘ, ਪਰਮਜੀਤ ਸਿੰਘ, ਭੁਪਿੰਦਰ ਸਿੰਘ ਫੌਜੀ, ਧਰਮਿੰਦਰ ਸਿੰਘ ਸੁਲਤਾਨਵਿੰਡ, ਗੁਰਪ੍ਰਤਾਪ ਸਿੰਘ ਮਾਹਲ, ਤੇਜਪਾਲ ਸਿੰਘ, ਕੁਲਵਿੰਦਰ ਸਿੰਘ (ਨਿੱਕੂ) ਠੇਕੇਦਾਰ, ਰਵੀ ਸ਼ੇਰ ਸਿੰਘ ਖਾਲਸਾ, ਵੀਰ ਸਿੰਘ ਬਿੱਲਾ ਠੇਕੇਦਾਰ, ਜਗਤਾਰ ਸਿੰਘ, ਜੋਬਨਜੀਤ ਸਿੰਘ ਮਾਹਲ, ਜਗਪ੍ਰੀਤ ਸਿੰਘ ਰੰਧਾਵਾ, ਨੰਬਰਦਾਰ ਇੰਦਰਜੀਤ ਸਿੰਘ ਤੇ ਪਾਰਟੀ ਵਰਕਰ ਹਾਜ਼ਰ ਸਨ।


Related News