ਟ੍ਰੈਫਿਕ ਨਿਯਮਾਂ ਸਬੰਧੀ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

12/06/2018 1:55:56 PM

ਅੰਮ੍ਰਿਤਸਰ (ਜ.ਬ) - ਐੱਸ. ਐੱਸ. ਸ਼੍ਰੀਵਾਸਤਵ ਆਈ. ਪੀ. ਐੱਸ. ਕਮਿਸ਼ਨਰ ਪੁਲਸ ਅੰਮ੍ਰਿਤਸਰ ਦੇ ਨਿਰਦੇਸ਼ਾਂ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਹੋਰ ਪੁਖਤਾ ਕਰਨ ਸਬੰਧੀ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਸਕੂਲ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਉਪਰਾਲਾ ਕਰਦਿਅਾਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦਾ ਪੋਸਟਰ ਮੇਕਿੰਗ ਮੁਕਾਬਲਾ ਸਰਕਾਰੀ ਸੀਨੀ. ਸੈਕੰ. ਸਕੂਲ (ਲਡ਼ਕੀਆਂ) ਮਾਲ ਰੋਡ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ, ਜਿਸ ਵਿਚ ਜਸਲੀਨ ਸੈਣੀ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਪਹਿਲਾ, ਸਮਰੀਨ ਕੌਰ ਹੋਲੀ ਹਾਰਟ ਪ੍ਰੈਸੀਡੈਂਸੀ ਸਕੂਲ ਦੂਸਰੇ, ਅਭਿਸ਼ੇਕ ਮਾਨਵ ਪਬਲਿਕ ਸਕੂਲ ਤੀਸਰਾ ਅਤੇ ਖੁਸ਼ਨੂਰ ਕੌਰ ਰਿਆਨ ਇੰਟਰਨੈਸ਼ਨਲ ਸਕੂਲ ਨੇ ਕੰਸੋਲੇਸ਼ਨ ਇਨਾਮ ਪ੍ਰਾਪਤ ਕੀਤੇ। ਇਸ ਮੌਕੇ ਦਿਲਬਾਗ ਸਿੰਘ ਏ. ਡੀ. ਸੀ. ਪੀ. ਟ੍ਰੈਫਿਕ ਅਤੇ ਸਬ-ਇੰਸਪੈਕਟਰ ਪਰਮਜੀਤ ਸਿੰਘ ਇੰਚਾਰਜ ਐਜੂਕੇਸ਼ਨ ਸੈੱਲ ਨੇ ਬੱਚਿਆਂ ਨੂੰ ਸੰਬੋਧਨ ਕਰਦਿਅਾਂ ਭਵਿੱਖ ’ਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਆ। ਪ੍ਰਿੰ. ਮੈਡਮ ਮਨਦੀਪ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਦਿਲਬਾਗ ਸਿੰਘ ਏ. ਡੀ. ਸੀ. ਪੀ. ਟ੍ਰੈਫਿਕ ਨੇ ਜੇਤੂ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਤੇ ਮੁਕਾਬਲੇ ’ਚ ਹਿੱਸਾ ਲੈਣ ਵਾਲਿਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ।


Related News