ਪੰਜਾਬ ''ਚ ਫਿਰ ਵੱਡੇ ਧਮਾਕੇ ਨੇ ਮਚਾਈ ਤਰਥੱਲੀ! ਜਾਣੋ ਕਿਸ ਨੇ ਲਈ ਘਟਨਾ ਦੀ ਜ਼ਿੰਮੇਵਾਰੀ
Saturday, Feb 22, 2025 - 12:38 PM (IST)

ਅੰਮ੍ਰਿਤਸਰ : ਪੰਜਾਬ 'ਚ ਲਗਾਤਾਰ ਪੁਲਸ ਥਾਣਿਆਂ ਦੇ ਬਾਹਰ ਬੰਬ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਅਜਿਹੇ 'ਚ ਫ਼ੌਜੀ ਛਾਉਣੀ ਦੇ ਬਾਹਰ ਸ਼ੁੱਕਰਵਾਰ ਦੇਰ ਰਾਤ ਫਿਰ ਧਮਾਕਾ ਹੋਇਆ, ਜਿਸ ਕਾਰਨ ਪੂਰੇ ਇਲਾਕੇ 'ਚ ਤਰਥੱਲੀ ਮਚ ਗਈ। ਫਿਲਹਾਲ ਪੁਲਸ ਨੂੰ ਮੌਕੇ ਤੋਂ ਕੋਈ ਅਜਿਹਾ ਸਬੂਤ ਨਹੀਂ ਮਿਲਿਆ, ਜਿਸ ਨਾਲ ਧਮਾਕੇ ਦੇ ਕਾਰਨਾਂ ਦਾ ਪਤਾ ਲੱਗ ਸਕੇ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਖ਼ਤਰਨਾਕ ਵਾਇਰਸ ਦੇ ਮਿਲੇ ਕੇਸ, ਨਾ ਮਿਲਾਓ ਕਿਸੇ ਨਾਲ ਹੱਥ, ਰਹੋ ਸੁਚੇਤ
ਫਿਲਹਾਲ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਫ਼ੌਜੀ ਛਾਉਣੀ ਦੇ ਬਾਹਰ ਜੋ ਧਮਾਕਾ ਹੋਇਆ ਹੈ, ਉਸ ਦੀ ਜ਼ਿੰਮੇਵਾਰੀ ਗੈਂਗਸਟਰ ਹੈਪੀ ਪਾਸੀਆ ਵਲੋਂ ਲਈ ਗਈ ਹੈ, ਜੋ ਵਿਦੇਸ਼ 'ਚ ਬੈਠਾ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 52 ਪੁਲਸ ਮੁਲਾਜ਼ਮਾਂ ਨੂੰ ਡਿਸਮਿਸ ਕਰਨ ਮਗਰੋਂ ਹੁਣ ਇਨ੍ਹਾਂ ਦੀ ਵਾਰੀ! ਵੱਡੀ ਚਿਤਾਵਨੀ ਜਾਰੀ
ਘਟਨਾ ਵਾਲੀ ਥਾਂ 'ਤੇ ਧਮਾਕੇ ਦੀ ਸਮੱਗਰੀ ਨਾ ਮਿਲਣ ਦੇ ਕਾਰਨ ਉਕਤ ਗੈਂਗਸਟਰ ਦੀ ਧਮਕੀ ਨੂੰ ਇਕ ਅਫ਼ਵਾਹ ਦੇ ਤੌਰ 'ਤੇ ਲਿਆ ਜਾ ਰਿਹਾ ਹੈ। ਦੂਜੇ ਪਾਸੇ ਪੁਲਸ ਵਲੋਂ ਡੂੰਘਾਈ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀ. ਸੀ. ਟੀ. ਵੀ. ਫੁਟੇਜ ਵੀ ਖੰਗਾਲੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8