ਪੰਜਾਬ ਦੇ ਮੌਜੂਦਾ ਹਾਲਾਤ ''ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿੱਖ ਸੰਸਥਾਵਾਂ ਨੂੰ ਖ਼ਾਸ ਅਪੀਲ
Monday, Jul 10, 2023 - 05:37 PM (IST)
ਅੰਮ੍ਰਿਤਸਰ/ ਜਲੰਧਰ : ਪੰਜਾਬ 'ਚ ਹੜ੍ਹਾਂ ਦੇ ਹਾਲਾਤ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਸੰਗਤਾਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਹੈ। ਉਨ੍ਹਾਂ ਸੰਗਤਾਂ ਤੇ ਖ਼ਾਸ ਕਰਕੇ ਸਿੱਖ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਪੀੜਤਾਂ ਦੀ ਮਦਦ ਕਰਨ ਦੀ ਲੋੜ ਹੈ ਤੇ ਪੀੜਤਾਂ ਨੂੰ ਲੋੜੀਂਦੀ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਦੀ ਲੋੜ ਹੈ।
ਇਹ ਵੀ ਪੜ੍ਹੋ : 95 ਲੱਖ 'ਚ ਚੀਤੇ ਦਾ ਬੱਚਾ ਵੇਚਣ ਦੀ ਚੱਲ ਰਹੀ ਸੀ ਡੀਲ, ਮੋਬਾਇਲ ਚੈੱਕ ਕਰਨ 'ਤੇ ਹੋਏ ਵੱਡੇ ਖ਼ੁਲਾਸੇ
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਪੀਲ ਕਰਦਿਆਂ ਕਿਹਾ ਕਿ ਇਹ ਸਮਾਂ ਮਾਨਵਤਾ ਦੇ ਨਾਲ ਖੜ੍ਹੇ ਹੋਣ ਦਾ ਸਮਾਂ ਹੈ। ਗੁਰੂ ਸਾਹਿਬਾਨ ਜੀ ਨੇ ਵੀ ਸਾਨੂੰ ਲੋੜਵੰਦਾਂ ਦੀ ਮਦਦ ਦਾ ਰਾਹ ਵਿਖਾਇਆ ਹੈ। ਇਸ ਹਾਲਾਤ ਵਿੱਚ ਸੰਗਤਾਂ ਨੂੰ ਰਾਹਤ ਕਾਰਜਾਂ ਲਈ ਵਿਸ਼ੇਸ਼ ਤੌਰ 'ਤੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਨੇ ਪਹਿਲਾਂ ਵੀ ਕੁਦਰਤੀ ਆਫ਼ਤਾਂ ਮੌਕੇ ਪੀੜਤਾਂ ਦੀ ਮਦਦ ਕੀਤੀ ਹੈ ਤੇ ਹੁਣ ਵੀ ਪੀੜਤਾਂ ਨੂੰ ਵੱਖ-ਵੱਖ ਤਰ੍ਹਾਂ ਦੀ ਮਦਦ ਦੀ ਲੋੜ ਹੈ। ਜਥੇਦਾਰ ਨੇ ਸਿੱਖ ਸੰਸਥਾਵਾਂ ਤੇ ਕਮੇਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋੜਵੰਦਾਂ ਨੂੰ ਲੰਗਰ ਸੇਵਾਵਾਂ, ਬਿਸਤਰੇ, ਦਵਾਈਆਂ, ਪਸ਼ੂਆਂ ਲਈ ਚਾਰਾ ਅਤੇ ਹੋਰ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਈ ਜਾਵੇ। ਇਹੀ ਗੁਰੂ ਸਾਹਿਬ ਜੀ ਨੇ ਸਾਨੂੰ ਸਿਖਾਇਆ ਹੈ।
ਇਹ ਵੀ ਪੜ੍ਹੋ : ਦੁਖਦਾਇਕ ਖ਼ਬਰ : ਰਿਸ਼ਤੇਦਾਰਾਂ ਤੋਂ ਤੰਗ ਆ ਕੇ ਪੰਜਾਬੀ ਗਾਇਕ ਨੇ ਕੀਤੀ ਖ਼ੁਦਕੁਸ਼ੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8