ਪੰਜਾਬ ''ਚ ਵੱਡੀ ਵਾਰਦਾਤ: ਸਰਪੰਚ ਦੇ ਮੁੰਡੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
Monday, Sep 11, 2023 - 04:21 PM (IST)

ਤਰਸਿੱਕਾ (ਤਰਸੇਮ, ਵਿਨੋਦ) : ਪੁਲਸ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਨਿਜ਼ਾਮਪੁਰ ਵਿਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪਿੰਡ ਨਿਜ਼ਾਮਪੁਰ ਦੀ ਸਰਪੰਚ ਕਰਮਜੀਤ ਕੌਰ ਦੇ ਪੁੱਤਰ ਦਿਲਸ਼ੇਰ ਸਿੰਘ ਉਰਫ ਸ਼ੇਰਾ ਦਾ ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਆਪਸੀ ਰੰਜਿਸ਼ ਤਹਿਤ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ |
ਇਹ ਵੀ ਪੜ੍ਹੋ : ਵੱਡਾ ਫ਼ੈਸਲਾ ਲੈਣ ਦੀ ਰੌਂਅ 'ਚ ਕੇਜਰੀਵਾਲ ਤੇ CM ਮਾਨ, ਇਸੇ ਹਫ਼ਤੇ ਹੋ ਸਕਦੈ ਐਲਾਨ
ਇਸ ਸਬੰਧੀ ਪੁਲਸ ਚੌਂਕੀ ਨਵਾਂ ਪਿੰਡ ਤੇ ਥਾਣਾ ਜੰਡਿਆਲਾ ਗੁਰੂ ਦੀ ਪੁਲਸ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਹੀਰਾ ਸਿੰਘ ਅਨੁਸਾਰ ਉਨ੍ਹਾਂ ਦਾ ਪੁੱਤ ਪਿੰਡ ਦੇ ਇਕ ਡਾਕਟਰ ਕੋਲੋਂ ਦਵਾਈ ਲੈਣ ਗਿਆ ਸੀ ਕਿ ਪਿੰਡ ਦੇ ਰਹਿਣ ਵਾਲੇ ਮੁਲਜ਼ਮਾਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਤੇ ਸ੍ਰੀ ਸਾਹਿਬ ਨਾਲ ਹਮਲਾ ਕਰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਮੁਲਜ਼ਮਾਂ ਨੂੰ ਸ਼ੱਕ ਸੀ ਕਿ ਉਨ੍ਹਾਂ ਦੇ ਪਰਿਵਾਰ ਦੀ ਇਕ ਕੁੜੀ ਨਾਲ ਦਿਲਸ਼ੇਰ ਸਿੰਘ ਦੇ ਪ੍ਰੇਮ ਸਬੰਧ ਹਨ। ਉਨ੍ਹਾਂ ਨੇ ਜ਼ਖ਼ਮੀ ਦਿਲਸ਼ੇਰ ਨੂੰ ਤੁਰੰਤ ਹਸਪਤਾਲ ਪਹੁੰਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਮੁਲਜ਼ਮਾਂ ਹਰਜੀਤ ਸਿੰਘ, ਜਸਪਾਲ ਸਿੰਘ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ ਅਤੇ ਫ਼ਰਾਰ ਮੁਲਜ਼ਮਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਕੇਂਦਰ ਵੱਲੋਂ ਗੁਰੂ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ, ਕਪੂਰਥਲਾ ਜ਼ਿਲ੍ਹੇ ਦੀ ਵੀ ਹੋਈ ਚੋਣ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8