ਹਲਕਾ ਰਾਜਸਾਂਸੀ ''ਚ ਅਕਾਲੀ ਦਲ ਨੂੰ ਵੱਡਾ ਝਟਕਾ
Tuesday, Oct 29, 2024 - 05:37 PM (IST)
ਲੋਪੋਕੇ (ਸਤਨਾਮ) : ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਹੇਤਮਪੁਰਾ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਕੱਟੜ ਅਕਾਲੀ ਸਰਪੰਚ ਸੁਖਚੈਨ ਸਿੰਘ ਮੌਜੂਦਾ ਮੈਂਬਰਾਂ ਤੇ ਸਾਬਕਾ ਮੈਂਬਰਾਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਿਆ। ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ 'ਤੇ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵੱਲੋਂ ਉਨ੍ਹਾਂ ਨੂੰ ਕਾਂਗਰਸ ਵਿਚ ਸ਼ਾਮਲ ਹੋਣ ਤੇ ਜੀ ਆਇਆਂ ਆਖਿਆ ਗਿਆ ਅਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਵਿਧਾਇਕ ਸਰਕਾਰੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਤੇ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।