ਤਰਨਾ ਦਲ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਗਿਆ ਮੰਗ ਪੱਤਰ
02/18/2023 3:49:17 PM

ਅੰਮ੍ਰਿਤਸਰ (ਸਰਬਜੀਤ) : ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਮਿਸਲ ਗੁਰੂ ਹਰਿਗੋਬਿੰਦ ਸਾਹਿਬ ਤਰਨਾ ਦਲ ਮਹਿਤਾ ਚੌਂਕ ਨੂੰ ਮਿਲੀ ਸੇਵਾ ਸੰਭਾਲ ਦੀ ਜ਼ਿੰਮੇਵਾਰੀ ਨੂੰ ਲੈ ਕੇ ਅੱਜ ਬਾਬਾ ਬਲਵਿੰਦਰ ਸਿੰਘ ਅਤੇ ਸ਼ਹਿਬਾਜ ਸਿੰਘ ਨੇ ਜਥੇ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੂੰ ਇਕ ਮੰਗ ਪੱਤਰ ਦਿੱਤਾ ਹੈ।
ਇਹ ਵੀ ਪੜ੍ਹੋ : ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਪੁਲਸ ਨੇ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ
ਇਸ ਸੰਬੰਧੀ ਗੱਲਬਾਤ ਕਰਦਿਆਂ ਮਿਸਲ ਗੁਰੂ ਹਰਿਗੋਬਿੰਦ ਸਾਹਿਬ ਤਰਨਾ ਦਲ ਮਹਿਤਾ ਚੌਂਕ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਅਤੇ ਸ਼ਹਿਬਾਜ ਸਿੰਘ ਨੇ ਦੱਸਿਆ ਕਿ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਸਟੇਜ 'ਤੇ ਅਨਾਉਸ ਕਰਦਿਆਂ ਇਹ ਜ਼ਿੰਮੇਵਾਰੀ ਸਾਡੀ ਮਿਸਲ ਨੂੰ ਸੌਂਪੀ ਗਈ ਸੀ ਜਿਸਦੀ ਵੀਡੀਓ ਵੀ ਮੌਜੂਦ ਹੈ ਪਰ ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਉਸ ਅਹੁਦੇ ਉੱਪਰ ਇਕ ਲਾਂਗਰੀ ਨੂੰ ਨਿਯੁਕਤ ਕਰ ਕੇ ਸਾਡੇ ਕੋਲੋਂ ਸੇਵਾ ਸੰਭਾਲ ਦਾ ਹੱਕ ਖੋਹਿਆ ਗਿਆ ਹੈ ਜਿਸ ਸੰਬਧੀ ਅਸੀ 2011 ਤੋ ਸੰਘਰਸ਼ ਕਰ ਰਹੇ ਹਾਂ ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ 'ਚ ਤਰਨਤਾਰਨ ਦੇ ਨੌਜਵਾਨ ਨਾਲ ਵਾਪਰਿਆ ਭਾਣਾ, ਮੌਤ ਦੀ ਖ਼ਬਰ ਨੇ ਘਰ 'ਚ ਪੁਆਏ ਵੈਣ
ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਦਫ਼ਤਰ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਸਾਨੂੰ ਦੋਵੇਂ ਧਿਰਾਂ ਨੂੰ ਬੁਲਾ ਕੇ ਇਸ ਵਿਵਾਦ ਨੂੰ ਖ਼ਤਮ ਕੀਤਾ ਜਾਵੇ। ਅਸੀਂ ਸਾਨੂੰ ਬਣਦੀ ਸੇਵਾ ਸੰਭਾਲ ਦੀ ਜ਼ਿੰਮੇਵਾਰੀ ਬਖ਼ਸ਼ਣ ਦੀ ਬੇਨਤੀ ਕੀਤੀ ਹੈ ਜਿਸ ਸੰਬਧੀ ਜਥੇਦਾਰ ਸਾਹਿਬ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਵਲੋਂ ਭਰੋਸਾ ਦਿੱਤਾ ਗਿਆ ਹੈ ਕਿ ਉਹ ਜਲਦ ਇਸ ਮਾਮਲੇ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਸਨਮੁਖ ਰੱਖਣਗੇ।
ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਮੰਤਰੀ ਨੇ ਕੀਤਾ ਇਹ ਐਲਾਨ