ਨੌਜਵਾਨਾਂ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ
Thursday, Sep 25, 2025 - 01:27 PM (IST)

ਜੈਂਤੀਪੁਰ (ਬਲਜੀਤ)-ਪੁਲਸ ਥਾਣਾ ਕੱਥੂਨੰਗਲ ਦੇ ਐੱਸ. ਐੱਚ. ਓ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਚਾਚੋਵਾਲੀ ਤੋਂ ਪਾਖਰਪੁਰਾ ਨੂੰ ਆਉਂਦੇ ਰਸਤੇ ’ਚ ਪਾਣੀ ਵਾਲੀ ਟੈਂਕੀ ਨੇੜੇ ਨੌਜਵਾਨ ਨੂੰ ਸ਼ੱਕੀ ਹਾਲਾਤ ’ਚ ਦੇਖਿਆ। ਤਲਾਸ਼ੀ ਲੈਣ ’ਤੇ ਉਸ ਕੋਲੋਂ 60 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਮੁਲਜ਼ਮ ਦੀ ਪਛਾਣ ਹਰਵਿੰਦਰ ਸਿੰਘ ਉਰਫ ਹਿੰਦਾ ਪੁੱਤਰ ਸਤਨਾਮ ਸਿੰਘ ਵਾਸੀ ਕਿਆਚੋ ਵਾਲੀ ਵਜੋਂ ਹੋਈ ਹੈ।
ਇਸੇ ਹੀ ਤਰ੍ਹਾਂ ਰਵਿੰਦਰ ਸਿੰਘ ਰਾਜਾ ਪੁੱਤਰ ਹਰਦੀਪ ਸਿੰਘ ਕੋਲੋਂ 55 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਉਨ੍ਹਾਂ ਕਿਹਾ ਕਿ ਏ. ਐੱਸ. ਆਈ. ਅਮਨਜੀਤ ਸਿੰਘ ਅਤੇ ਏ. ਐੱਸ. ਆਈ. ਬਲਜਿੰਦਰ ਸਿੰਘ ਪੁਲਸ ਚੌਕੀ ਜੈਂਤੀਪੁਰ ਦੀ ਅਗਵਾਈ ’ਚ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਿਸ਼ਾਨਦੇਹੀ ’ਤੇ ਹਰਿੰਦਰ ਸਿੰਘ ਉਰਫ ਸ਼ੂਟਰ ਪੁੱਤਰ ਰਣਜੀਤ ਸਿੰਘ ਵਾਸੀ ਤਲਵੰਡੀ ਖੁੰਮਣ ਨੂੰ ਗ੍ਰਿਫਤਾਰ ਕਰਕੇ ਵਾਧਾ ਜੁਰਮ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।