ਟੂਰਿਸਟ ਵੀਜ਼ੇ ’ਤੇ ਦੁਬਈ ਗਏ ਸਾਬਕਾ ਫ਼ੌਜੀ ਦੀ ਸੜਕ ਹਾਦਸੇ ’ਚ ਮੌਤ

Thursday, Jun 09, 2022 - 12:16 PM (IST)

ਟੂਰਿਸਟ ਵੀਜ਼ੇ ’ਤੇ ਦੁਬਈ ਗਏ ਸਾਬਕਾ ਫ਼ੌਜੀ ਦੀ ਸੜਕ ਹਾਦਸੇ ’ਚ ਮੌਤ

ਬੰਡਾਲਾ (ਜਗਤਾਰ) : ਪਿੰਡ ਤਲਾਵਾਂ ਵਾਸੀ ਸਾਬਕਾ ਫ਼ੌਜੀ ਪਵਨ ਪ੍ਰਕਾਸ਼ ਸਿੰਘ ਦੀ ਦੁਬਈ ਵਿਚ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਪਵਨ ਪ੍ਰਕਾਸ਼ ਸਿੰਘ ਦੇ ਮਾਮੇ ਜਗਤਾਰ ਸਿੰਘ ਨੇ ਦੱਸਿਆ ਕਿ ਪਵਨ 2 ਸਾਲ ਪਹਿਲਾਂ ਹੀ ਫ਼ੌਜ ਵਿਚੋਂ ਸੇਵਾਮੁਕਤ ਹੋ ਕੇ ਆਇਆ ਸੀ ਅਤੇ ਹੁਣ ਰੋਜ਼ੀ-ਰੋਟੀ ਲਈ ਨਿਊਜੀਲੈਂਡ ਨੂੰ ਜਾਣ ਦੀ ਤਿਆਰੀ ਕਰ ਰਿਹਾ ਸੀ ਪਰ ਉਸ ਤੋਂ ਪਹਿਲਾਂ ਦੁਬਈ ਵਿਚ ਰਹਿੰਦੇ ਆਪਣੇ ਛੋਟੇ ਭਰਾ ਬਲਜਿੰਦਰ ਸਿੰਘ ਅਤੇ ਮਾਮਾ ਬੱਗਾ ਸਿੰਘ ਬੰਡਾਲਾ ਨੂੰ ਮਿਲਣ ਲਈ ਉੱਥੇ ਪਹੁੰਚ ਗਿਆ। ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ ਅਤੇ ਉਥੇ ਦੁਬਈ ਵਿਚ ਇਕ ਸੜਕ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪੰਜਾਬ ’ਚ 'ਗੈਂਗਸਟਰਵਾਦ' ਕਾਰਨ ਵਧੀ ਪੰਜਾਬ ਪੁਲਸ ਦੀ ਚਿੰਤਾ, ਕਾਨੂੰਨ ਵਿਵਸਥਾ 'ਤੇ ਉੱਠ ਰਹੇ ਸਵਾਲ

ਪਵਨ ਪ੍ਰਕਾਸ਼ ਸਿੰਘ ਦੀ ਮ੍ਰਿਤਕ ਦੇਹ ਉਸ ਦੇ ਜੱਦੀ ਪਿੰਡ ਤਾਰਾਗੜ੍ਹ ਪਹੁੰਚਣ ’ਤੇ ਅੰਤਿਮ ਸੰਸਕਾਰ ਤੋਂ ਪਹਿਲਾਂ ਸਾਬਕਾ ਫ਼ੌਜੀ ਹੋਣ ਕਾਰਨ ਦੇਸ਼ ਦੇ ਜਵਾਨਾਂ ਨੇ ਉਸ ਨੂੰ ਸਲਾਮੀ ਦਿੱਤੀ ਅਤੇ ਫੁੱਲ-ਮਲਾਵਾਂ ਵੀ ਭੇਟ ਕੀਤੀਆਂ।


 


author

Harnek Seechewal

Content Editor

Related News