ਪ੍ਰੋ. ਸਰਚਾਂਦ ਵੱਲੋਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਕੈਨੇਡਾ ਵਾਸਤੇ ਉਡਾਣਾਂ ਲਈ ਢੁੱਕਵੀਂ ਚਾਰਾਜੋਈ ਕਰਨ ਦੀ ਅਪੀਲ
Wednesday, Dec 21, 2022 - 01:25 PM (IST)

ਅੰਮ੍ਰਿਤਸਰ (ਜ.ਬ) : ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ ਕੀਤੀ ਅਤੇ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੈਨੇਡਾ ਦੇ ਟੋਰਾਂਟੋ ਅਤੇ ਵੈਨਕੂਵਰ ਲਈ ਏਅਰ ਇੰਡੀਆ ਦੀਆਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਪ੍ਰਤੀ ਦੇਸ਼-ਵਿਦੇਸ਼ ਦੇ ਸਮੂਹ ਪੰਜਾਬੀ ਭਾਈਚਾਰੇ ਦੀ ਚਿਰੋਕਣੀ ਮੰਗ ਲਈ ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿਤਿਆ ਸਿੰਧਿਆ ਕੋਲ ਢੁੱਕਵੀਂ ਚਾਰਾਜੋਈ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: ਦਿੱਲੀ ਹਵਾਈ ਅੱਡੇ ਲਈ ਵਾਲਵੋ ਬੱਸ ਸਰਵਿਸ ਨੇ ਪੰਜਾਬ ਸਰਕਾਰ ਦੇ ਖ਼ਜ਼ਾਨੇ 'ਚ ਕੀਤਾ ਵਾਧਾ
ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਉਕਤ ਮੰਗ ਅੱਜ ਉਸ ਵਕਤ ਹੋਰ ਵੀ ਪ੍ਰਮਾਣਿਕ ਤੇ ਜ਼ਰੂਰੀ ਹੋ ਜਾਂਦੀ ਹੈ ਜਦੋਂ ਦਿਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਯਾਤਰੀਆਂ ਦੀ ਭੀੜ ਹੋਣ ਕਾਰਨ ਹਫ਼ੜਾ-ਦਫ਼ੜੀ ਦਾ ਮਾਹੌਲ ਬਣ ਚੁੱਕਿਆ ਹੋਵੇ ਅਤੇ ਯਾਤਰੂਆਂ ਨੂੰ ਬੋਰਡਿੰਗ ਪਾਸ ਲੈਣ ਅਤੇ ਸੁਰੱਖਿਆ ਜਾਂਚ ਲਈ ਲੰਮੀ ਉਡੀਕ ਕਰਨੀ ਪੈ ਰਹੀ ਹੋਵੇ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਨੂੰ ਦੇਖਦੇ ਹੋਏ ਦਿੱਲੀ ਦੇ ਨਜ਼ਦੀਕ ਪੰਜਾਬ ਦੇ ਚੰਡੀਗੜ੍ਹ ਅਤੇ ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡਿਆਂ ਤੋਂ ਘਰੇਲੂ ਅਤੇ ਕੌਮਾਂਤਰੀ ਉਡਾਣਾਂ ਦੀ ਗਿਣਤੀ ਵਧਾਈ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਨੰਦੇੜ ਜਾਣ ਵਾਲਿਆਂ ਲਈ ਖ਼ਾਸ ਖ਼ਬਰ, ਭਲਕੇ ਤੇ ਪਰਸੋਂ ਅੰਮ੍ਰਿਤਸਰ ਤੋਂ ਚੱਲੇਗੀ ਸਪੈਸ਼ਲ ਰੇਲ
ਉਨ੍ਹਾਂ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕੈਨੇਡਾ ਨਾਲ ਕੀਤੇ ਗਏ ਨਵੇਂ ਹਵਾਈ ਆਵਾਜਾਈ ਸਮਝੌਤੇ ’ਚ ਪੰਜਾਬ ਨੂੰ ਬਾਹਰ ਰੱਖਿਆ ਜਾਣਾ ਕਿਸੇ ਤਰ੍ਹਾਂ ਵੀ ਤਰਕਸੰਗਤ ਨਹੀਂ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਚਲਾਈਆਂ ਜਾ ਰਹੀਆਂ ਏਅਰ ਇੰਡੀਆ ਅਤੇ ਏਅਰ ਕੈਨੇਡਾ ਦੀਆਂ ਉਡਾਣਾਂ ਵਿੱਚ ਸਭ ਤੋਂ ਵੱਡੀ ਗਿਣਤੀ ਯਾਤਰੀ ਪੰਜਾਬ ਤੋਂ ਆਉਂਦੇ ਹਨ। ਕੈਨੇਡਾ ਅਤੇ ਪੰਜਾਬ ਵਿਚ ਸਿੱਧੀਆਂ ਉਡਾਣਾਂ ਨਾ ਹੋਣ ਕਾਰਨ ਯਾਤਰੀਆਂ ਨੂੰ ਵਾਧੂ ਪੈਸਾ, ਸਮਾਂ ਅਤੇ ਵੱਡੀ ਅਸੁਵਿਧਾ ਤੋਂ ਇਲਾਵਾ ਧੁੰਦ ਵਿਚ ਪੰਜਾਬ ਪਹੁੰਚਣ ਦੌਰਾਨ ਸੜਕ ਹਾਦਸਿਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਲੀਲ ਦਿੱਤੀ ਕਿ ਅੰਮ੍ਰਿਤਸਰ ਏਅਰਪੋਰਟ ’ਤੇ ਧੁੰਦ ਵਿਚ ਉੱਤਰਨ (ਫੋਗ ਲੈਂਡਿੰਗ) ਵਰਗੀਆਂ ਤਮਾਮ ਆਧੁਨਿਕ ਸਹੂਲਤਾਂ ਮੌਜੂਦ ਹਨ। ਉਨ੍ਹਾਂ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਅੰਮ੍ਰਿਤਸਰ ਹਵਾਈ ਅੱਡੇ ਨੂੰ ਢੁਕਵੀਂ ਤਵੱਜੋਂ ਦਿੱਤੇ ਜਾਣ ਅਤੇ ਮੌਜੂਦਾ ਹਵਾਈ ਸਫ਼ਰ ਦੀ ਵਿਉਂਤਬੱਧ ਵਿਕਾਸ ਦੀ ਲੋੜ ’ਤੇ ਜ਼ੋਰ ਦਿੱਤਾ ।
ਇਹ ਵੀ ਪੜ੍ਹੋ- ਸ਼ਰਾਬ ਫੈਕਟਰੀ ਧਰਨਾ : ਮਾਹੌਲ ਬਣਿਆ ਤਣਾਅਪੂਰਨ, ਕਿਸਾਨ ਜਥੇਬੰਦੀਆਂ ਨੇ ਭਾਰੀ ਫੋਰਸ ਦੇ ਬਾਵਜੂਦ ਤੋੜੇ ਬੇਰੀਕੇਡ