ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ

Wednesday, Oct 11, 2023 - 06:33 PM (IST)

ਅੰਮ੍ਰਿਤਸਰ (ਜ.ਬ) : ਕਮਿਸ਼ਨਰੇਟ ਪੁਲਸ ਵੱਲੋਂ ਵਿਦੇਸ਼ ਭੇਜਣ ਦਾ ਲਾਰਾ ਲਾ ਕੇ ਰਕਮ ਠੱਗਣ ਵਾਲੇ ਵਿਅਕਤੀਆਂ ਖ਼ਿਲਾਫ 4 ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ। ਪੰਜ ਵੱਖ-ਵੱਖ ਵਿਅਕਤੀਆਂ ਕੋਲੋਂ ਰਕਮ ਠੱਗਣ ਵਾਲੇ ਜਾਅਲਸਾਜ਼ ਏਜੰਟ ਖ਼ਿਲਾਫ ਕਾਰਵਾਈ ਕਰਦਿਆਂ ਥਾਣਾ ਮਜੀਠਾ ਰੋਡ ਦੀ ਪੁਲਸ ਨੇ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਰਜਿੰਦਰ ਕੁਮਾਰ ਅੰਗਰੁਨਾ, ਨਿਰਮਲਜੀਤ, ਗੁਰਮਨਦੀਪ ਸਿੰਘ, ਹਰਪਾਲ ਸਿੰਘ ਅਤੇ ਰਜਿੰਦਰਪਾਲ ਸਿੰਘ ਦੀ ਸ਼ਿਕਾਇਤ ’ਤੇ ਕੈਨੇਡਾ ਭੇਜਣ ਦਾ ਲਾਰਾ ਲਾ ਕੇ 31 ਲੱਖ 59 ਹਜ਼ਾਰ ਦੀ ਠੱਗੀ ਮਾਰਨ ਵਾਲੇ ਮੁਲਜ਼ਮ ਕਪਿਲ ਸ਼ਰਮਾ ਪੁੱਤਰ ਨਰੇਸ਼ ਕੁਮਾਰ ਮਾਲਕ ਰਿੰਕਲ ਇੰਟਰਪ੍ਰਾਈਸਜ਼ ਬਟਾਲਾ ਰੋਡ ਦੀ ਗ੍ਰਿਫਤਾਰੀ ਲਈ ਪੁਲਸ ਛਾਪਾਮਾਰੀ ਕਰ ਰਹੀ ਹੈ।

ਇਕ ਵੱਖਰੇ ਮਾਮਲੇ ਵਿਚ ਰੁਸਵੈਟਲ ਨਾਮਕ ਵਿਅਕਤੀ ਦੀ ਸ਼ਿਕਾਇਤ ’ਤੇ ਉਸ ਨੂੰ ਵਿਦੇਸ਼ ਭੇਜਣ ਦਾ ਲਾਰਾ ਲਾ ਕੇ 8 ਲੱਖ ਦੀ ਠੱਗੀ ਮਰਨ ਵਾਲੇ ਮੁਲਜ਼ਮ ਕਵਿਸ਼ ਅਰੋੜਾ ਅਤੇ ਭਾਰਤੀ ਅਰੋੜਾ ਪਤਨੀ ਕਵੀਸ਼ ਅਰੋੜਾ ਵਾਸੀ ਮਜੀਠਾ ਰੋਡ ਖਿਲਾਫ ਕਾਰਵਾਈ ਕਰਦਿਆਂ ਥਾਣਾ ਕੰਟੋਂਨਮੈਂਟ ਵਿਖੇ ਮਾਮਲਾ ਦਰਜ ਕੀਤਾ ਗਿਆ। ਇਕ ਵੱਖਰੇ ਮਾਮਲੇ ਵਿਚ ਧਨਵੀਰ ਸਿੰਘ ਦੀ ਸ਼ਿਕਾਇਤ ’ਤੇ ਉਸਨੂੰ ਇੰਗਲੈਡ ਭੇਜਣ ਦਾ ਲਾਰਾ ਲਾ ਕੇ ਉਸ ਨਾਲ 2 ਲੱਖ 11 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਮੁਲਜ਼ਮ ਜੋਬਨਜੀਤ ਸਿੰਘ ਪੁੱਤਰ ਲੇਟ ਸਵਿੰਦਰ ਸਿੰਘ ਵਾਸੀ ਖਿਆਲਾ ਕਲਾਂ ਦੀ ਗ੍ਰਿਫਤਾਰੀ ਲਈ ਥਾਣਾ ਛੇਹਰਟਾ ਦੀ ਪੁਲਸ ਭਾਲ ਕਰ ਰਹੀ ਹੈ । ਇਸੇ ਤਰ੍ਹਾਂ ਜਾਅਲਸਾਜ਼ੀ ਦੇ ਇਕ ਹੋਰ ਮਾਮਲੇ ਵਿਚ ਰਕੇਸ਼ ਕੁਮਾਰ ਦੀ ਸ਼ਿਕਾਇਤ ’ਤੇ ਉਸਦੀ ਲੜਕੀ ਨੂੰ ਵਿਦੇਸ਼ ਕੈਨੇਡਾ ਭੇਜਣ ਦਾ ਲਾਰਾ ਲਾ ਕੇ ਉਸ ਨਾਲ 5 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਮੁਲਜ਼ਮ ਕਰਨ ਰੰਗੜਾ, ਅਮਨਦੀਪ ਸਿੰਘ ਦੀ ਗ੍ਰਿਫਤਾਰੀ ਲਈ ਥਾਣਾ ਵੇਰਕਾ ਦੀ ਪੁਲਸ ਛਾਪਾਮਾਰੀ ਕਰ ਰਹੀ ਹੈ।


Gurminder Singh

Content Editor

Related News