ਭਾਈ ਜੈਤਾ ਜੀ ਦੇ 365ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਆਯੋਜਿਤ
Sunday, Sep 06, 2026 - 06:14 PM (IST)
ਅੰਮ੍ਰਿਤਸਰ (ਸਰਬਜੀਤ)- ਗੁਰੂ ਕੇ ਬੇਟੇ, ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਰੰਘਰੇਟੇ ਦੇ 365ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਇਹ ਵੀ ਪੜ੍ਹੋ-ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ ਨੂੰ ਵੀ...
ਸਮਾਗਮ ਦੌਰਾਨ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਨਾਲ ਜੁੜਨ ਅਤੇ ਸਿੱਖ ਇਤਿਹਾਸ ਤੋਂ ਪ੍ਰੇਰਣਾ ਲੈਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਨੇ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਭਾਈ ਜੈਤਾ ਜੀ ਦੇ ਜੀਵਨ, ਗੁਰੂ ਘਰ ਪ੍ਰਤੀ ਉਨ੍ਹਾਂ ਦੀ ਅਟੁੱਟ ਸ਼ਰਧਾ ਅਤੇ ਸਿੱਖ ਪੰਥ ਲਈ ਕੀਤੀਆਂ ਮਹਾਨ ਸੇਵਾਵਾਂ ਬਾਰੇ ਵਿਸਥਾਰ ਨਾਲ ਵਿਚਾਰ ਸਾਂਝੇ ਕੀਤੇ।
ਸਮਾਗਮ ਦੀ ਸਮਾਪਤੀ ਉਪਰੰਤ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਮਾਂਡਰ ਜਸਕਰਨ ਸਿੰਘ, ਜਥੇਦਾਰ ਹਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, ਕਾਂਗਰਸੀ ਤੇ 'ਆਪ' ਆਗੂ ਜ਼ਖਮੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
