ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

07/09/2022 2:00:53 PM

ਅੰਮ੍ਰਿਤਸਰ (ਬਿਊਰੋ) : ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ। 

PunjabKesari

ਇਸ ਮੌਕੇ ਭਾਈ ਹਰਮਿੱਤਰ ਸਿੰਘ ਨੇ ਸੰਗਤ ਨਾਲ ਸ਼ਹੀਦ ਭਾਈ ਮਨੀ ਸਿੰਘ ਦੇ ਜੀਵਨ ਇਤਿਹਾਸ ਦੀ ਸਾਂਝ ਪਾਉਂਦਿਆਂ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਜੀ ਦੀ ਸ਼ਹਾਦਤ ਸਿੱਖੀ ਸਿਦਕ ਦੀ ਮਿਸਾਲ ਹੈ, ਜਿਨ੍ਹਾਂ ਨੇ ਆਪਣਾ ਬੰਦ-ਬੰਦ ਕਟਵਾ ਲਿਆ, ਪਰ ਦੁਸ਼ਮਣ ਦੀ ਈਨ ਨਾ ਮੰਨੀ।
 


Harnek Seechewal

Content Editor

Related News