ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਪ੍ਰੈਲ, 2024)

Sunday, Apr 07, 2024 - 08:09 AM (IST)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਪ੍ਰੈਲ, 2024)

ਟੋਡੀ ਮਹਲਾ ੫ ॥

ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥


ਸ਼ਨਿਚਰਵਾਰ, ੨੪ ਚੇਤ (ਸੰਮਤ ੫੫੬ ਨਾਨਕਸ਼ਾਹੀ)    (ਅੰਗ: ੭੧੭)

ਟੋਡੀ ਮਹਲਾ ੫ ॥

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ । (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ ।੧। ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ । ਹੇ ਨਾਨਕ! (ਆਖ ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ ।੨।੯।੨੮।

TODEE, FIFTH MEHL:
In the Saadh Sangat, the Company of the Holy, I contemplate the Name of the Lord, Har, Har. I am in peaceful poise and bliss, day and night; the seed of my destiny has sprouted. || Pause || I have met the True Guru, by great good fortune; He has no end or limitation. Taking His humble servant by the hand, He pulls him out of the poisonous world-ocean. || 1 || Birth and death are ended for me, by the Word of the Gurus Teachings; I shall no longer pass through the door of pain and suffering. Nanak holds tight to the Sanctuary of his Lord and Master; again and again, he bows in humility and reverence to Him. || 2 || 9 || 28 ||


Saturday, 24th Chayt (Samvat 556 Nanakshahi)    (Page: 717)


author

Harinder Kaur

Content Editor

Related News