ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਨੁਮਾਇੰਦਿਆਂ ਦੀ ਅਹਿਮ ਮੀਟਿੰਗ
Saturday, Apr 18, 2026 - 06:27 PM (IST)
ਅੰਮ੍ਰਿਤਸਰ (ਛੀਨਾ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਕੋਰ ਕਮੇਟੀ, ਵਰਕਿੰਗ ਕਮੇਟੀ ਤੇ ਜਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਲੰਮੇ ਸਮੇਂ ਤੋਂ ਲਟਕਾਈਆਂ ਜਾਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ ਲਈ ਜਲਦ ਹੀ ਵੱਡੇ ਸੰਘਰਸ਼ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੱਖ ਮਾਮਲਿਆਂ 'ਚ ਇਸ ਨੂੰ ਸਰਕਾਰ ਦੀ ਦਖਲਅੰਦਾਜ਼ੀ ਹੀ ਸਮਝਿਆ ਜਾਣਾ ਚਾਹੀਦਾ ਹੈ ਜੋ ਇਨੇ ਲੰਮੇ ਸਮੇਂ ਤੋਂ ਚੋਣਾਂ ਨਾ ਕਰਵਾ ਕੇ ਇੱਕ ਧੜੇ ਦੇ ਕਬਜ਼ੇ ਨੂੰ ਬਰਕਰਾਰ ਰੱਖਿਆ ਜਾ ਰਿਹਾ ਹੈ। ਅੱਜ ਦੀ ਇਸ ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ 2 ਦਸੰਬਰ ਦੇ ਹੁਕਮਨਾਮਿਆਂ ਨੂੰ ਸਾਜਿਸ਼ ਕਹਿਣ 'ਤੇ ਇੱਕ ਨਿਖੇਧੀ ਮਤਾ ਵੀ ਪਾਸ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ
ਇਸ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨਾਲ ਸੰਬੰਧਿਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਇੱਕ ਸ਼ਿਕਾਇਤ ਪੱਤਰ ਦੇਣਗੇ ਕਿ ਪੰਜ ਸਿੰਘ ਸਾਹਿਬਾਨਾਂ ਨੂੰ ਸਾਜਸ਼ੀ ਦੱਸਣ ਵਾਲੇ ਖਿਲਾਫ ਸਿੱਖ ਪਰੰਪਰਾਵਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਵੀ ਗੁਰਮਰਿਆਦਾ ਅਨੁਸਾਰ ਹੋਏ ਫੈਸਲਿਆਂ 'ਤੇ ਕਿੰਤੂ ਨਾ ਕਰ ਸਕੇ।
ਇਹ ਵੀ ਪੜ੍ਹੋ- ਤਰਨਤਾਰਨ: ਸਰੋਵਰ 'ਚ ਛਲਾਂਗ ਮਾਰਣ ਵਾਲੇ ਵਿਅਕਤੀ ਦੀ ਲਾਸ਼ ਬਰਾਮਦ
ਅੱਜ ਦੀ ਮੀਟਿੰਗ 'ਚ ਸਰਕਾਰ ਤੋਂ ਭਾਰੀ ਮੀਂਹ ਤੇ ਗੜੇਮਾਰੀ ਨਾਲ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਤੁਰੰਤ ਮੁਆਵਜਾ ਦੇਣ ਦੀ ਮੰਗ ਵੀ ਕੀਤੀ ਗਈ। ਇਸ ਸਮੇਂ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਗੋਬਿੰਦ ਸਿੰਘ ਲੌਂਗੋਵਾਲ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਛੋਟੇਪੁਰ, ਸੁਰਜੀਤ ਸਿੰਘ ਰੱਖੜਾ, ਇਕਬਾਲ ਸਿੰਘ ਝੂੰਦਾਂ, ਸਰਵਣ ਸਿੰਘ ਫਿਲੌਰ, ਭਾਈ ਮਨਜੀਤ ਸਿੰਘ, ਅਜੈਪਾਲ ਸਿੰਘ ਮੀਰਾਂਕੋਟ, ਸੁਖਵਿੰਦਰ ਸਿੰਘ ਔਲਖ, ਐਡਵੋਕੇਟ ਰਾਜਦੇਵ ਸਿੰਘ ਖਾਲਸਾ, ਬ੍ਰਿਜ ਭੁਪਿੰਦਰ ਸਿੰਘ ਲਾਲੀ, ਰਣਧੀਰ ਸਿੰਘ ਰੱਖੜਾ, ਜਸਬੀਰ ਸਿੰਘ ਘੁੰਮਣ, ਰਘਬੀਰ ਸਿੰਘ ਰਾਜਾਸਾਂਸੀ, ਸਤਵਿੰਦਰ ਸਿੰਘ ਟੌਹੜਾ, ਤੇਜਿੰਦਰ ਸਿੰਘ ਪੰਨੂ, ਜਗਜੀਤ ਸਿੰਘ ਕੋਹਲੀ, ਬਿਕਰਮਜੀਤ ਸਿੰਘ ਨਵਾਂ ਪਿੰਡ, ਰਵਿੰਦਰ ਸਿੰਘ ਬਿੰਦਾ ਪਟਿਆਲਾ, ਅਮਨਦੀਪ ਸਿੰਘ ਗੁਰਦਾਸਪੁਰ, ਮਨਿੰਦਰ ਸਿੰਘ ਧੁੰਨਾ, ਮਨਦੀਪ ਸਿੰਘ ਤਰਖਾਨਮਾਜਰਾ, ਡਾ. ਮੁਖਤਿਆਰ ਸਿੰਘ, ਮਨਪ੍ਰੀਤ ਸਿੰਘ ਭੋਲੂਵਾਲ, ਰਣਜੀਤ ਸਿੰਘ ਔਲਖ, ਮਨਜੀਤ ਸਿੰਘ ਰਾਣੀਪੁਰ, ਰਾਮਪਾਲ ਸਿੰਘ ਬਹਿਣੀਵਾਲ, ਮਨਜੀਤ ਸਿੰਘ ਬੱਪੀਆਣਾ, ਹਰੀ ਸਿੰਘ ਪੁਰੇਵਾਲ, ਸੁਖਵੰਤ ਸਿੰਘ ਰੌਲੀ, ਗੁਰਮੀਤ ਸਿੰਘ ਮਕੜੋਨਾ ਰੋਪੜ, ਅਮਰਜੀਤ ਸਿੰਘ ਕਿਸ਼ਨਪੁਰਾ, ਜਸਪਾਲ ਸਿੰਘ ਫ਼ਿਰੋਜ਼ਪੁਰ ਐਸ.ਡੀ.ਓ. ਕੰਵਲਜੀਤ ਸਿੰਘ, ਹਰਜੀਤ ਸਿੰਘ ਪੁਰੇਵਾਲ, ਜਗਤਾਰ ਸਿੰਘ ਗਿੱਲ, ਸੁਖਰਾਜ ਸਿੰਘ ਸੋਹਲ, ਗੁਰਦੇਵ ਸਿੰਘ ਬੱਲਾ, ਦਿਲਪ੍ਰੀਤ ਸਿੰਘ ਤੇ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ।
ਇਹ ਵੀ ਪੜ੍ਹੋ- ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
