ਅੰਮ੍ਰਿਤਸਰ ਦੀ ਜੇਲ ’ਚ ਝੜਪ, ਹਵਾਲਾਤੀ ਭਿੜੇ
Monday, Jul 27, 2026 - 05:59 PM (IST)
ਅੰਮ੍ਰਿਤਸਰ (ਸੰਜੀਵ) : ਅੰਮ੍ਰਿਤਸਰ ਦੀ ਕੇਂਦਰੀ ਜੇਲ ’ਚ ਰੰਜ਼ਿਸ਼ ਦੇ ਚੱਲਦਿਆਂ ਹਵਾਲਾਤੀ ਆਪਸ ’ਚ ਭਿੜ ਗਏ, ਜਿਸ ਦੌਰਾਨ ਲੋਹੇ ਦੇ ਕਿੱਲ ਨਾਲ ਤਿਆਰ ਕੀਤੇ ਗਏ ਤੇਜ਼ਧਾਰ ਹਥਿਆਰ ਨਾਲ ਹਵਾਲਾਤੀ ਸ਼ਰਨਪ੍ਰੀਤ ਸਿੰਘ ਅਤੇ ਕਸ਼ਮੀਰ ਸਿੰਘ ਨੂੰ ਜ਼ਖਮੀ ਕਰ ਦਿੱਤਾ ਗਿਆ। ਵਧੀਕ ਜੇਲ ਸੁਪਰਡੈਂਟ ਸਤਨਾਮ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਹਮਲਾ ਕਰਨ ਵਾਲੇ ਅਵਤਾਰ ਸਿੰਘ, ਜਸਪ੍ਰੀਤ ਸਿੰਘ, ਤੇਜਪਾਲ ਸਿੰਘ, ਜਗਦੀਸ਼ ਸਿੰਘ ਅਤੇ ਮੋਹਿਤਪਾਲ ਸਿੰਘ ਖਿਲਾਫ ਕੇਸ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਨੂੰ ਜਾਂਚ ਲਈ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
