ਗੁਰੂ ਸਾਹਿਬ ਦੀ ਤਾਬਿਆ 'ਚ ਬੈਠੇ ਗ੍ਰੰਥੀ ਸਿੰਘ 'ਤੇ ਹਮਲੇ ਦਾ ਜਥੇਦਾਰ ਨੇ ਲਿਆ ਗੰਭੀਰ ਨੋਟਿਸ

Wednesday, Dec 06, 2023 - 05:35 PM (IST)

ਗੁਰੂ ਸਾਹਿਬ ਦੀ ਤਾਬਿਆ 'ਚ ਬੈਠੇ ਗ੍ਰੰਥੀ ਸਿੰਘ 'ਤੇ ਹਮਲੇ ਦਾ ਜਥੇਦਾਰ ਨੇ ਲਿਆ ਗੰਭੀਰ ਨੋਟਿਸ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਮੋਹਾਲੀ ਦੇ ਨੇੜੇ ਪਿੰਡ ਸਿੱਲ ਵਿਚ ਗੁਰਦੁਆਰਾ ਸਾਹਿਬ ਦੇ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਗ੍ਰੰਥੀ ਸਿੰਘ ਉੱਪਰ ਹੋਏ ਹਮਲੇ ਅਤੇ ਬੇਅਦਬੀ ਦੀ ਘਟਨਾ ਦਾ ਗੰਭੀਰ ਨੋਟਿਸ ਲਿਆ। ਸਿੰਘ ਸਾਹਿਬ ਨੇ ਆਖਿਆ ਕਿ ਬੇਅਦਬੀਆਂ ਨੂੰ ਰੋਕਣ ਵਿਚ ਸਰਕਾਰ ਦੀ ਅਸਫ਼ਲਤਾ ਕਾਰਨ ਗੁਰੂ ਦੋਖੀਆਂ ਦੇ ਹੌਂਸਲੇ ਹੋਰ ਵਧ ਰਹੇ ਹਨ, ਜੋ ਕਿ ਚੱਲ ਰਹੀ ਕਿਸੇ ਵੱਡੀ ਤੇ ਡੂੰਘੀ ਸਾਜ਼ਿਸ਼ ਵੱਲ ਇਸ਼ਾਰਾ ਕਰ ਰਹੇ ਹਨ। 

ਇਹ ਵੀ ਪੜ੍ਹੋ :  ਬਠਿੰਡਾ ਸਣੇ 4 ਜ਼ਿਲ੍ਹਿਆਂ ਦੇ ਕਿਸਾਨਾਂ ਲਈ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ

ਗਿਆਨੀ ਰਘਬੀਰ ਸਿੰਘ ਨੇ ਜਾਰੀ ਬਿਆਨ ਵਿਚ ਆਖਿਆ ਕਿ ਹੁਣ ਸਿੱਖ ਸੰਗਤਾਂ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਸਿਰਫ਼ ਸਰਕਾਰਾਂ ਤੋਂ ਆਸ-ਉਮੀਦ ਰੱਖਣ ਦੀ ਬਜਾਇ ਪਿੰਡਾਂ, ਨਗਰਾਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਨੂੰ ਖ਼ੁਦ ਗੁਰੂ-ਘਰਾਂ ਦੀ ਪਹਿਰੇਦਾਰੀ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਦੀ ਸੇਵਾ ਕਰਨ ਵਾਲੇ ਗ੍ਰੰਥੀ ਸਿੰਘਾਂ ਨੂੰ ਵੀ ਸ਼ਸਤਰਧਾਰੀ ਹੋ ਕੇ ਸੁਚੇਤ ਵਿਚਰਣ ਦੀ ਲੋੜ ਹੈ। ਉਨ੍ਹਾਂ ਸਖ਼ਤ ਲਹਿਜ਼ੇ ਵਿਚ ਆਖਿਆ ਕਿ ਪਿੰਡਾਂ ਦੀਆਂ ਗੁਰਦੁਆਰਾ ਕਮੇਟੀਆਂ ਵੀ ਬੇਅਦਬੀਆਂ ਦੀਆਂ ਘਟਨਾਵਾਂ ਲਈ ਆਪਣੀ ਜ਼ਿੰਮੇਵਾਰੀ ਤੋਂ ਮੁਕਤ ਨਹੀਂ ਹੋ ਸਕਦੀਆਂ, ਜਿਸ ਕਾਰਨ ਗੁਰਦੁਆਰਾ ਸਾਹਿਬਾਨ ਦੀ ਸੁਰੱਖਿਆ ਤੇ ਮਰਿਆਦਾ ਦੀ ਪਹਿਰੇਦਾਰੀ ਨੂੰ ਮਜ਼ਬੂਤ ਕੀਤਾ ਜਾਵੇ।

ਇਹ ਵੀ ਪੜ੍ਹੋ  ਦਿਵਿਆਂਗਜਨਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਤੋਹਫ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Harnek Seechewal

Content Editor

Related News