ਲੋਪੋਕੇ ਪੁਲਸ ਵੱਲੋਂ 5 ਕਿੱਲੋ ਹੈਰੋਇਨ ਸਮੇਤ ਦੋਸ਼ੀ ਗ੍ਰਿਫ਼ਤਾਰ

Thursday, Nov 21, 2024 - 03:50 PM (IST)

ਲੋਪੋਕੇ ਪੁਲਸ ਵੱਲੋਂ 5 ਕਿੱਲੋ ਹੈਰੋਇਨ ਸਮੇਤ ਦੋਸ਼ੀ ਗ੍ਰਿਫ਼ਤਾਰ

ਲੋਪੋਕੇ (ਸਤਨਾਮ) : ਸਤਿੰਦਰ ਸਿੰਘ ਆਈ.ਪੀ.ਐੱਸ., ਡੀ.ਆਈ.ਜੀ. ਬਾਰਡਰ ਰੇਂਜ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ  ਚਰਨਜੀਤ ਸਿੰਘ ਆਈ.ਪੀ.ਐੱਸ., ਸੀਨੀਅਰ ਕਪਤਾਨ ਪੁਲਸ ਅੰਮ੍ਰਿਤਸਰ ਦਿਹਾਤੀ ਦੀਆਂ ਹਦਾਇਤਾਂ ਅਨੁਸਾਰ ਹਰਿੰਦਰ ਸਿੰਘ ਗਿੱਲ ਪੀ. ਪੀ. ਐੱਸ., ਐਸ. ਪੀ. (ਡੀ) ਦੀ ਨਿਗਰਾਨੀ ਹੇਠ ਇਲਾਕਾ ਵਿਚ ਅਮਨ ਸ਼ਾਂਤੀ ਬਣਾਏ ਰੱਖਣ ਲਈ ਕਾਰਵਾਈ ਕਰਦੇ ਹੋਏ ਥਾਣਾ ਲੋਪੋਕੇ ਪੁਲਸ ਐੱਸ. ਐੱਚ. ਓ. ਅਮਨਦੀਪ ਸਿੰਘ ਵੱਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਹੈਰੋਇਨ ਖ਼ਿਲਾਫ ਕਾਰਵਾਈ ਕਰਦਿਆਂ ਦੋਸ਼ੀ ਮਲਕੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਬੱਚੀਵਿੰਡ ਅਤੇ ਬਲਜਿੰਦਰ ਸਿੰਘ ਉਰਫ ਤੋਤਾ ਪੁੱਤਰ ਸਮੁੰਦ ਸਿੰਘ ਵਾਸੀ ਪਿੰਡ ਮੱਖਣਪੁਰਾ ਨੂੰ 2 ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ।

ਇਸੇ ਲੜੀ ਵਿਚ ਇਕ ਹੋਰ ਮਾਮਲੇ ਵਿਚ ਥਾਣਾ ਲੋਪੋਕੇ ਪੁਲਸ ਵੱਲੋਂ ਇਲਾਕਾ ਵਿਚ ਅਮਨ ਸ਼ਾਂਤੀ ਬਣਾਏ ਰੱਖਣ ਲਈ ਗੁਪਤ ਸੂਚਨਾ ਦੇ ਅਧਾਰ 'ਤੇ ਨਸ਼ਿਆਂ ਖ਼ਿਲਾਫ ਕਾਰਵਾਈ ਕਰਦਿਆਂ ਦੋਸ਼ੀ ਗੁਰਭੇਜ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਕੱਕੜ ਕਲਾਂ ਥਾਣਾ ਲੋਪੋਕੇ ਨੂੰ 3 ਕਿੱਲੋ ਹੈਰੋਇੰਨ ਅਤੇ 2 ਮੋਬਾਇਲ ਸਮੇਤ ਗ੍ਰਿਫਤਾਰ ਕੀਤਾ, ਜਿਸਦੇ ਸਬੰਧ ਵਿਚ ਜੁਰਮ 21-C/61/85 NDPS ACT ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 


author

Gurminder Singh

Content Editor

Related News