ਮਨੋਰੰਜਨ ਕਾਲੀਆ ਨੇ ਪੰਜਾਬ ਸਰਕਾਰ 'ਤੇ ਵਿੰਨ੍ਹੇ ਨਿਸ਼ਾਨੇ, ਜਥੇਦਾਰ ਦੀ ਸਕਿਓਰਿਟੀ ਲਈ ਕੇਂਦਰ ਦਾ ਕੀਤਾ ਧੰਨਵਾਦ

06/03/2022 5:30:59 PM

ਅੰਮ੍ਰਿਤਸਰ (ਗੁਰਿੰਦਰ ਸਾਗਰ) : ਭਾਜਪਾ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਨੇ ਅੱਜ ਇਥੇ ਪ੍ਰੈੱਸ ਕਾਨਫ਼ਰੰਸ ਕਰਕੇ ਪੰਜਾਬ ਸਰਕਾਰ 'ਤੇ ਜੰਮ ਕੇ ਨਿਸ਼ਾਨੇ ਵਿੰਨ੍ਹੇ। ਮਨੋਰੰਜਨ ਕਾਲੀਆ ਨੇ ਕਿਹਾ ਕਿ ਵਿਦੇਸ਼ ਬੈਠੇ ਖਾਲਿਸਤਾਨੀ ਸਮਰਥਕ ਆਮ ਆਦਮੀ ਪਾਰਟੀ ਨੂੰ ਫੰਡਿੰਗ ਕਰ ਰਹੇ ਪਰ ਪੁਲਸ ਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਚੁੱਪੀ ਧਾਰ ਰੱਖੀ ਹੈ।

ਇਹ ਵੀ ਪੜ੍ਹੋ : ਗੈਂਗਸਟਰਾਂ ਦਾ ‘ਕਾਲ’ ਹਨ ਬਰਾੜ ਅਤੇ ਚੌਹਾਨ, ਜਾਣੇ ਜਾਂਦੇ ਹਨ ਐਨਕਾਊਂਟਰ ਸਪੈਸ਼ਲਿਸਟ

ਮਨੋਰੰਜਨ ਕਾਲੀਆ ਨੇ ਕਿਹਾ ਕਿ 424 ਲੋਕਾਂ ਦੀ ਸਕਿਓਰਿਟੀ ਘਟਾਉਣਾ ਹੀ ਸਿੱਧੂ ਮੂਸੇਵਾਲਾ ਦੀ ਮੌਤ ਦਾ ਕਾਰਨ ਬਣਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਤਾਂ ਸਿੱਖਾਂ ਦੀ ਸਰਵਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਵੀ ਸਕਿਓਰਿਟੀ ਵਾਪਸ ਲੈ ਲਈ ਸੀ ਪਰ ਅਸੀਂ ਕੇਂਦਰ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਜ਼ੈੱਡ ਸਕਿਓਰਿਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿਤੀ । ਅੱਗੇ ਬੋਲਦੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਹਾਲ ਹੈ ਕਿ ਦੋ ਮਹੀਨਿਆਂ ਦੇ ਵਿੱਚ ਹੀ ਪੰਜਾਬ ਦੇ ਲੋਕਾਂ ਦੀ ਸਰਕਾਰ ਤੋਂ ਤੋਬਾ ਹੋ ਗਈ ਹੈ।  

ਇਹ ਵੀ ਪੜ੍ਹੋ : ਕੇਂਦਰ ਸਰਕਾਰ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਜ਼ੈੱਡ ਸਕਿਓਰਿਟੀ ਦੇਣ ਦਾ ਫ਼ੈਸਲਾ

ਜ਼ਿਕਰਯੋਗ ਹੈ ਕਿ ਕੇਂਦਰ ਵਿੱਚ ਬਣੀ ਮੋਦੀ ਸਰਕਾਰ ਨੂੰ 8 ਸਾਲ ਪੂਰੇ ਹੋ ਗਏ ਹਨ ਜਿਸ ਦੇ ਚਲਦੇ ਹੁਣ ਭਾਜਪਾ ਦੇ ਨੇਤਾਵਾਂ ਵੱਲੋਂ ਵੱਖ ਵੱਖ ਸ਼ਹਿਰਾਂ ਵਿੱਚ ਜਾ ਕੇ ਭਾਜਪਾ ਦੀਆਂ ਉਪਲਬਧੀਆਂ ਗਿਣਵਾਈਆਂ ਜਾ ਰਹੀਆਂ ਹਨ ਅਤੇ ਦੂਜੇ ਪਾਸੇ ਪੰਜਾਬ ਸਰਕਾਰ ਦੀਆਂ  ਨਾਕਾਮੀਆਂ ਵੀ ਦੱਸੀਆਂ ਜਾ ਰਹੀਆਂ ਹਨ। ਇਸ ਦੇ ਚੱਲਦੇ ਅੱਜ ਅੰਮ੍ਰਿਤਸਰ ਵਿੱਚ ਭਾਜਪਾ ਦੇ ਨੇਤਾ ਮਨੋਰੰਜਨ ਕਾਲੀਆ ਪਹੁੰਚੇ ਸਨ ਤੇ ਉਨ੍ਹਾਂ ਨੇ ਕੇਂਦਰ ਸਰਕਾਰ ਦੀਆਂ ਉਪਲੱਬਧੀਆਂ ਗਿਣਵਾਈਆਂ।

 


Harnek Seechewal

Content Editor

Related News