ਰਾਜੋਆਣਾ ਦੀ ਭੁੱਖ ਹੜਤਾਲ ਵਿਚਾਲੇ ਜਥੇਦਾਰ ਰਘਬੀਰ ਸਿੰਘ ਨੇ ਸੱਦੀ 5 ਤਖ਼ਤਾਂ ਦੇ ਜਥੇਦਾਰਾਂ ਦੀ ਬੈਠਕ

Tuesday, Dec 05, 2023 - 02:47 PM (IST)

ਰਾਜੋਆਣਾ ਦੀ ਭੁੱਖ ਹੜਤਾਲ ਵਿਚਾਲੇ ਜਥੇਦਾਰ ਰਘਬੀਰ ਸਿੰਘ ਨੇ ਸੱਦੀ 5 ਤਖ਼ਤਾਂ ਦੇ ਜਥੇਦਾਰਾਂ ਦੀ ਬੈਠਕ

ਅੰਮ੍ਰਿਤਸਰ : ਪਟਿਆਲਾ ਜੇਲ੍ਹ ਵਿੱਚ ਕੈਦ ਬਲਵੰਤ ਸਿੰਘ ਰਾਜੋਆਣਾ ਵੱਲੋਂ ਅੱਜ ਆਪਣੇ ਐਲਾਨ ਮੁਤਾਬਕ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਦਰਮਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਲਕੇ 6 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ।  

ਇਹ ਵੀ ਪੜ੍ਹੋ :  ਪੰਜਾਬ ਸਰਕਾਰ ਦੇ ਰਹੀ 1 ਲੱਖ ਰੁਪਏ ਜਿੱਤਣ ਦਾ ਮੌਕਾ, ਤੁਸੀਂ ਵੀ ਕਰੋ ਇਹ ਕੰਮ

ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਹੋਏ ਬਿਆਨ ਰਾਹੀਂ ਦੱਸਿਆ ਗਿਆ ਹੈ ਕਿ 6 ਦਸੰਬਰ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਹੋਵੇਗੀ, ਜਿਸ ਦੇ ਵਿਚ ਕੁਝ ਅਤਿ ਜ਼ਰੂਰੀ ਪੰਥਕ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਵਿੱਚ ਬਲਵੰਤ ਸਿੰਘ ਰਾਜੋਆਣਾ ਵੱਲੋਂ ਜੇਲ੍ਹ 'ਚ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਦਾ ਮੁੱਦਾ ਵਿਚਾਰਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ ਡੌਂਕੀ ਲਾ ਕੇ 1000 ਬੰਦਾ ਟੱਪ ਗਿਆ ਮੈਕਸੀਕੋ ਬਾਰਡਰ, ਛੋਟੋ-ਛੋਟੇ ਬੱਚੇ ਵੀ ਸ਼ਾਮਲ, ਵੇਖੋ ਵੀਡੀਓ

ਦੱਸ ਦਈਏ ਕਿ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਇਕ ਪੱਤਰ ਲਿਖ ਕੇ 5 ਦਸੰਬਰ 2023 ਤੋਂ ਭੁੱਖ ਹੜਤਾਲ ਸ਼ੁਰੂ ਕਰਨ ਦਾ ਫ਼ੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਸੀ। ਇਸ ਪੱਤਰ ਵਿਚ ਰਾਜੋਆਣਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਭੁੱਖ ਹੜਤਾਲ ’ਤੇ ਜਾਣ ਵਾਲਾ ਆਪਣਾ ਫ਼ੈਸਲਾ ਵਾਪਸ ਲੈਣ, ਕਿਉਂਕਿ ਇਹ ਗੁਰਮਤਿ ਫ਼ਲਸਫ਼ੇ ਅਨੁਸਾਰ ਠੀਕ ਨਹੀਂ ਹੈ।

ਇਹ ਵੀ ਪੜ੍ਹੋ : ਦੇਸ਼ ’ਚ ਭਾਜਪਾ ਦੀ ਝੰਡੀ, ਪੰਜਾਬ ਨੂੰ ਬਣਾਇਆ 'ਪ੍ਰਯੋਗ ਸੂਬਾ'

ਅੱਜ ਭੁੱਖ ਹੜਤਾਲ ਸ਼ੁਰੂ ਕਰਨ ਮੌਕੇ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਮੈਂ ਆਪ ਜੀ ਨੂੰ ਪਿਛਲੇ ਤਕਰੀਬਨ ਇਕ ਮਹੀਨੇ 'ਚ ਤਿੰਨ ਚਿੱਠੀਆਂ ਲਿਖ ਚੁੱਕਾ ਹਾਂ। ਇਨ੍ਹਾਂ ਚਿੱਠੀਆਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ 'ਤੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 25 ਮਾਰਚ 2019 ਨੂੰ ਦੇਸ਼ ਦੇ ਰਾਸ਼ਟਰਪਤੀ ਜੀ ਕੋਲ ਮੇਰੀ ਫਾਂਸੀ ਦੀ ਸਜਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਪਾਈ ਗਈ ਅਪੀਲ ਨੂੰ ਵਾਪਸ ਲੈਣ ਲਈ ਆਦੇਸ਼ ਜਾਰੀ ਕਰਨ ਦੀ ਬੇਨਤੀ ਕਰ ਚੁੱਕਾ ਹਾਂ। ਰਾਸ਼ਟਰਪਤੀ ਕੋਲ ਪਾਈ ਗਈ ਅਪੀਲ 'ਚ 6 ਮਹੀਨੇ ਤੋਂ ਲੈ ਕੇ ਇੱਕ ਸਾਲ 'ਚ ਫ਼ੈਸਲਾ ਹੋ ਜਾਂਦਾ ਹੈ ਪਰ ਇਸ ਅਪੀਲ 'ਤੇ ਤਾਂ ਪਿਛਲੇ 11 ਸਾਲ 8 ਮਹੀਨੇ ਤੋਂ ਨਾ ਤਾਂ ਕੇਂਦਰ ਸਰਕਾਰ ਨੇ ਕੋਈ ਫ਼ੈਸਲਾ ਕੀਤਾ ਅਤੇ ਨਾ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਦਾ ਕੋਈ ਫ਼ੈਸਲਾ ਕਰਵਾ ਸਕੀ। 

ਇਹ ਵੀ ਪੜ੍ਹੋ : 13 ਸਾਲਾ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ, ਹਵਸ ਮਿਟਾਉਣ ਵਾਲਾ ਦਰਿੰਦਾ ਜਲੰਧਰ ਪੁਲਸ ਵੱਲੋਂ ਕਾਬੂ

ਰਾਜੋਆਣਾ ਨੇ ਕਿਹਾ ਸਿੰਘ ਸਾਹਿਬ ਜੀ ਮੇਰੇ ਵੱਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਵੀ ਇਸ ਅਪੀਲ  ਨੂੰ ਵਾਪਸ ਕਰਵਾਉਣ ਲਈ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਲਈ ਮੈਂ ਅੱਜ ਤੋਂ ਭੁੱਖ ਹੜਤਾਲ ਸ਼ੁਰੂ ਕਰ ਰਿਹਾ ਹਾਂ। ਮੇਰੀ ਆਪ ਜੀ ਨੂੰ ਇਹ ਬੇਨਤੀ ਹੈ ਕਿ ਇਸ ਅਪੀਲ ਨੂੰ ਵਾਪਸ ਲੈਣ ਲਈ ਤੁਰੰਤ ਆਦੇਸ਼ ਜਾਰੀ ਕੀਤੇ ਜਾਣ, ਕਿਉਂਕਿ ਅਪੀਲ ਵਾਪਸ ਹੋਣ ਤੱਕ ਮੇਰੀ ਭੁੱਖ ਹੜਤਾਲ ਜਾਰੀ ਰਹੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Harnek Seechewal

Content Editor

Related News