ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਉਣ ਦੀ ਤਾਰੀਖ਼ ਬਦਲੀ

Saturday, Dec 10, 2022 - 01:01 PM (IST)

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਉਣ ਦੀ ਤਾਰੀਖ਼ ਬਦਲੀ

ਅੰਮ੍ਰਿਤਸਰ (ਦੀਪਕ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸਿੱਖ ਰਿਵਾਇਤਾਂ ਅਨੁਸਾਰ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਇਕ ਦਿਨ ਪਹਿਲਾਂ ਸਜਾਇਆ ਜਾਂਦਾ ਹੈ, ਜਿਸ ਮੁਤਾਬਕ ਨਗਰ ਕੀਰਤਨ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਵਾਲੇ ਦਿਨ 28 ਦਸੰਬਰ ਨੂੰ ਬਣਦਾ ਸੀ।

ਇਹ ਵੀ ਪੜ੍ਹੋ :   ਗੁਜਰਾਤ ਜਿੱਤ ਮਗਰੋਂ ਭਾਜਪਾ ਹਾਈਕਮਾਂਡ ਦੀਆਂ ਨਜ਼ਰਾਂ ਪੰਜਾਬ 'ਤੇ, ਅਗਲੇ 6 ਮਹੀਨੇ ਅਹਿਮ

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਵਾਰ 28 ਦਸੰਬਰ ਨੂੰ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਹੋਣ ਕਾਰਨ ਜਥੇਦਾਰ ਸਾਹਿਬ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ 28 ਦੀ ਥਾਂ 27 ਦਸੰਬਰ ਨੂੰ ਸਜਾਉਣ ਲਈ ਸੰਗਤ ਨੂੰ ਸੂਚਿਤ ਕਰਨ ਲਈ ਆਖਿਆ ਹੈ। ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਨੂੰ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਸਮੂਹ ਸੰਗਤ ਨੂੰ ਵੀ ਅਪੀਲ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਆਦੇਸ਼ ਦੀ ਰੌਸ਼ਨੀ ਵਿਚ ਹੀ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਦਸੰਬਰ ਨੂੰ ਨਗਰ ਕੀਰਤਨ ਸਜਾਉਣ।

ਇਹ ਵੀ ਪੜ੍ਹੋ :  ਵੱਡੀ ਖ਼ਬਰ : ਪੰਜਾਬ ਮੰਤਰੀ ਮੰਡਲ 'ਚ ਫੇਰਬਦਲ ਦੀ ਤਿਆਰੀ, ਸਰਾਰੀ ਸਣੇ ਕਈ ਹੋਰ ਵਜ਼ੀਰਾਂ ਦੀ ਹੋ ਸਕਦੀ ਹੈ ਛੁੱਟੀ

ਨੋਟ ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News