ਅੰਮ੍ਰਿਤਸਰ ਹਵਾਈ ਅੱਡੇ ਤੋਂ ਕਾਰਗੋ ਦੀ ਲਿਫਟਿੰਗ ਨਾ ਹੋਣ ਕਾਰਨ ਐਕਸਪੋਟਰਾਂ ’ਚ ਖਲਬਲੀ
Wednesday, Dec 28, 2022 - 11:18 AM (IST)
ਅੰਮ੍ਰਿਤਸਰ (ਇੰਦਰਜੀਤ) : ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕਾਰਗੋ ਰਾਹੀਂ ਮਾਲ ਦੀ ਢੋਆ-ਢੁਆਈ ਰੋਕਣ ਦੀ ਸੂਚਨਾ ਮਿਲਣ ਕਾਰਨ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਖੇਤਰ ਦੇ ਐਕਸਪੋਟਰ ਦਹਿਸ਼ਤ ਵਿਚ ਹਨ। ਅੰਮ੍ਰਿਤਸਰ ਏਅਰਪੋਰਟ ਰਾਹੀਂ ਮਾਲ ਭੇਜਣ ਵਾਲੇ ਵਪਾਰੀਆਂ ਦਾ ਕਹਿਣਾ ਹੈ ਕਿ ਪਿਛਲੇ 10 ਦਿਨਾਂ ਤੋਂ ਇੱਥੋਂ ਕੋਈ ਵੀ ਮਾਲ ਲੋਡ ਨਹੀਂ ਹੋ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੇ ਐਕਸਪੋਰਟ ਆਰਡਰ ਰੱਦ ਹੋਣ ਦਾ ਖ਼ਤਰਾ ਹੈ, ਜਿਸ ਨਾਲ ਉਨ੍ਹਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਵੇਗਾ।ਇਸ ਮਾਮਲੇ ਵਿਚ ਦਿੱਲੀ ਦਰਬਾਰ ਨੂੰ ਵੀ ਜਾਣਕਾਰੀ ਦਿੱਤੀ ਜਾ ਚੁੱਕੀ ਹੈ ਪਰ ਇਸ ਦਾ ਕੋਈ ਹੱਲ ਨਹੀਂ ਨਿਕਲ ਰਿਹਾ ਹੈ।
ਇਹ ਵੀ ਪੜ੍ਹੋ : ਹੁਣ ਬਸਪਾ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਡਰਦਿਆਂ ਟਰਾਂਸਫਰ ਵੀ ਕਰ ਦਿੱਤੇ ਪੈਸੇ
ਵਪਾਰੀਆਂ ਇਲਜ਼ਾਮ ਲਾਇਆ ਹੈ ਕਿ ਦਿੱਲੀ ਦੇ ਐਕਸਪੋਟਰਾਂ ਨੂੰ ਫ਼ਾਇਦਾ ਪਹੁੰਚਾਉਣ ਦੀ ਕੋਸ਼ਿਸ਼ ਵਿਚ ਇੱਥੋਂ ਕੰਮ ਰੋਕਿਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮਾਲ ਦੀ ਬੁਕਿੰਗ ਦਿੱਲੀ ਏਅਰਪੋਰਟ ਤੋਂ ਹੋ ਰਹੀ ਹੈ। ਉਥੋਂ ਦੀ ਐਕਸਪੋਟਰ ਪੰਜਾਬ ਦੇ ਮਾਲ ਨੂੰ ਰੋਕ ਕੇ ਫ਼ਾਇਦਾ ਉਠਾਇਆ ਜਾ ਸਕਦਾ ਹੈ। ਦੂਜੇ ਪਾਸੇ ਜੇਕਰ ਇਹ ਮਾਲ ਦਿੱਲੀ ਤੋਂ ਸਪਲਾਈ ਨਾ ਕੀਤਾ ਗਿਆ ਤਾਂ ਚੀਨ ਵਰਗੇ ਦੇਸ਼ਾਂ ਨੂੰ ਵੀ ਇਸ ਦਾ ਫ਼ਾਇਦਾ ਮਿਲ ਸਕਦਾ ਹੈ। ਐਕਸਪੋਟਰ ਵਿਕਾਸ ਸ਼ਰਮਾ ਅਤੇ ਚੰਦਨ ਸੁਕਲਾ ਨੇ ਇਸ ਸਬੰਧੀ ਸਾਰੇ ਸਬੰਧਤ ਵਿਭਾਗਾਂ ਨੂੰ ਸੂਚਿਤ ਕਰ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਢੁੱਕਵੀਂ ਕਾਰਵਾਈ ਦੀ ਮੰਗ ਕੀਤੀ ਹੈ। ਐਕਸਪੋਟਰਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਜੀ. ਐੱਸ. ਟੀ. ਦਾ ਵੀ ਬਹੁਤ ਵੱਡਾ ਨੁਕਸਾਨ ਹੋਇਆ ਹੈ ਜਦਕਿ ਪੰਜਾਬ ਸਰਕਾਰ ਨੂੰ ਵੀ ਇਸ ਦਾ ਨੋਟਿਸ ਲੈਣ ਦੀ ਲੋੜ ਹੈ।
ਇਹ ਵੀ ਪੜ੍ਹੋ : 27 ਲੱਖ 'ਚ ਕੈਨੇਡਾ ਭੇਜਣ ਦਾ ਹੋਇਆ ਸੀ ਇਕਰਾਰ, ਬਦਲ ਗਈ ਸਾਰੀ ਖੇਡ, ਮਾਮਲਾ ਪਹੁੰਚਿਆ ਥਾਣੇ
ਇਸ ਮਾਮਲੇ ਵਿਚ ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ਦੇ ਮਹਾ ਨਿਰਦੇਸ਼ਕ ਛੁੱਟੀ ’ਤੇ ਹੋਣ ਕਾਰਨ ਏਅਰਪੋਰਟ ਦੀ ਕਾਰਜਕਾਰੀ ਡਾਇਰੈਕਟਰ ਮੈਡਮ ਰਿਚਾ ਸ਼ਰਮਾ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਕਰ ਕੇ ਆਵਾਜਾਈ ਰੋਕ ਦਿੱਤੀ ਗਈ ਹੈ ਪਰ ਏਅਰਪੋਰਟ ਪ੍ਰਬੰਧਕਾਂ ਵੱਲੋਂ ਇਸ ਸਬੰਧੀ ਕੋਈ ਹਦਾਇਤ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਰਗੋ ਵਿਚ ਮਾਲ ਦੀ ਬੁਕਿੰਗ ਜਾਂ ਲਿਫਟਿੰਗ ਦਾ ਪ੍ਰਬੰਧ ਕੇਂਦਰ ਸਰਕਾਰ ਕੋਲ ਹੈ, ਇਹ ਵਿਭਾਗ ਏਅਰਪੋਰਟ ਮੈਨੇਜਮੈਂਟ ਤੋਂ ਵੱਖਰਾ ਹੈ।
ਇਹ ਵੀ ਪੜ੍ਹੋ : ਕਈ ਸੂਬਿਆਂ ਦੇ ਨੌਜਵਾਨਾਂ ਨਾਲ ਨੌਕਰੀ ਦਿਵਾਉਣ ਦੇ ਨਾਂ ’ਤੇ ਠੱਗੀ, ਗਿਰੋਹ ਖ਼ਿਲਾਫ਼ 5000 ਸ਼ਿਕਾਇਤਾਂ