ਰਾਜਾਸਾਂਸੀ ਪੁਲਸ ਵੱਲੋਂ ਹੈਰੋਇਨ ਸਮੇਤ ਵਿਅਕਤੀ ਕਾਬੂ
Tuesday, Apr 30, 2024 - 06:22 PM (IST)

ਹਰਸਾ ਛੀਨਾ (ਰਾਜਵਿੰਦਰ) : ਰਾਜਾਸਾਂਸੀ ਪੁਲਸ ਵੱਲੋਂ ਇਕ ਵਿਅਕਤੀ ਪਾਸੋਂ 265 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਡੀਸ਼ਨਲ ਥਾਣਾ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਥਾਣਾ ਰਾਜਸਾਂਸੀ ਅਧੀਨ ਪੈਂਦੀ ਪੁਲਸ ਚੌਂਕੀ ਕੁੱਕੜਾਂ ਵਾਲਾ ਨਜ਼ਦੀਕ ਅੱਡਾ ਦਲਮ ਵਿਖੇ ਰਾਜਾਸਾਂਸੀ ਪੁਲਸ ਪਾਰਟੀ ਸੀਨੀਅਰ ਅਫਸਰਾਂ ਦੀਆਂ ਹਦਾਇਤਾਂ ਅਨੁਸਾਰ ਭੈੜੇ ਅਨਸਰਾਂ ਦੀ ਭਾਲ ਵਿਚ ਨਾਕੇਬੰਦੀ ਦੌਰਾਨ ਮਨਦੀਪ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਸੈਸਰਾ ਕਲਾ ਥਾਣਾ ਝੰਡੇਰ ਪਾਸੋਂ 265 ਗ੍ਰਾਮ ਹੈਰੋਇਨ ਬਰਾਮਦ ਕਰਕੇ ਐੱਨਡੀਪੀਸੀ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।