BSF ਅੰਮ੍ਰਿਤਸਰ ਵੱਲੋਂ 600 ਗ੍ਰਾਮ ਤੇ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ 257 ਗ੍ਰਾਮ ਹੈਰੋਇਨ ਬਰਾਮਦ

Wednesday, Feb 22, 2023 - 11:06 AM (IST)

ਅੰਮ੍ਰਿਤਸਰ/ ਤਰਨਤਾਰਨ (ਨੀਰਜ, ਰਮਨ) : ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਬੀ. ਓ. ਪੀ. ਬੈਰੋਪਾਲ ਦੇ ਏਰੀਏ ਵਿਚ ਹੈਰੋਇਨ ਦਾ ਇਕ ਪੈਕਟ ਬਰਾਮਦ ਕੀਤਾ ਹੈ, ਜਿਸ ਵਿਚ 600 ਗ੍ਰਾਮ ਹੈਰੋਇਨ ਫੜੀ ਗਈ ਹੈ, ਜਿਸ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਲਗਭਗ 3 ਕਰੋੜ ਰੁਪਏ ਦੱਸੀ ਜਾ ਰਹੀ ਹੈ।ਇਸ ਹੈਰੋਇਨ ਦੇ ਪੈਕੇਟ ਨੂੰ ਸਮੱਗਲਰਾਂ ਨੇ ਇਕ ਲੰਬੀ ਜੁਰਾਬ ਵਿਚ ਪਾ ਕੇ ਸੁੱਟ ਦਿੱਤਾ ਸੀ ਤੇ ਅਜਿਹਾ ਲੱਗਦਾ ਹੈ ਕਿ ਹੈਰੋਇਨ ਦਾ ਇਕ ਪੈਕੇਟ ਵੱਡੀ ਖੇਪ ਲਿਜਾਂਦੇ ਸਮੇਂ ਡਿੱਗਿਆ ਹੋਵੇਗਾ। ਫ਼ਿਲਹਾਲ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪ੍ਰੀਪੇਡ ਬਿਜਲੀ ਮੀਟਰ ਯੋਜਨਾ ਨੇ ਵਧਾਈ ਲੋਕਾਂ ਦੀ ਚਿੰਤਾ; ਜਾਣੋ ਕਿਵੇਂ ਕਰਦੈ ਕੰਮ ਤੇ ਕੀ ਹਨ ਮੀਟਰ ਦੇ ਲਾਭ

ਉਧਰ ਬੀਤੇ ਦਿਨ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਇਕ ਮੁਲਜ਼ਮ ਨੂੰ 257 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਪੀ. ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਵਿਸ਼ੇਸ਼ ਨਾਕਾਬੰਦੀ ਦੌਰਾਨ ਕੰਵਲਜੀਤ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਸ੍ਰੀ ਗੋਇੰਦਵਾਲ ਸਾਹਿਬ ਨੂੰ 257 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ, ਜਿਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਮਿਲੇ ਰਿਮਾਂਡ ਦੌਰਾਨ ਪੁੱਛਗਿਛ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਕਿਸਾਨ ਫਿਰ ਕਰਨਗੇ ਰੇਲਾਂ ਦਾ ਚੱਕਾ ਜਾਮ, ਪੜ੍ਹੋ ਕਦੋਂ ਤੇ ਕਿੱਥੇ ਰੋਕੀਆਂ ਜਾਣਗੀਆਂ ਟਰੇਨਾਂ


Harnek Seechewal

Content Editor

Related News