ਐਕਸਪ੍ਰੈੱਸ ਹਾਈਵੇ ਲਈ ਐਕਵਾਇਰ ਜ਼ਮੀਨਾਂ ਨੂੰ ਲੈ ਕੇ ਉਗਰਾਹਾਂ ਧੜੇ ਵੱਲੋਂ ਰੋਸ ਪ੍ਰਦਰਸ਼ਨ

07/29/2022 3:07:29 PM

ਅੰਮ੍ਰਿਤਸਰ (ਸਰਬਜੀਤ) : ਦਿੱਲੀ-ਜੰਮੂ ਕਟੜਾ ਐਕਸਪ੍ਰੈੱਸ ਹਾਈਵੇ ਵਿਚ 33 ਪਿੰਡਾਂ ਦੀਆਂ ਐਕਵਾਇਰ ਕੀਤੀਆਂ ਜ਼ਮੀਨਾਂ ਵਿਚ ਹੋਈ ਵੱਡੇ ਘਪਲੇ ਦੇ ਖ਼ਿਲਾਫ਼ ਅੱਜ ਅੰਮ੍ਰਿਤਸਰ ਦੇ ਹਾਲ ਗੇਟ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਜਿੱਥੇ ਜਿਲ੍ਹਾ ਪ੍ਰਸ਼ਾਸ਼ਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਦੌਰਾਨ ਧਰਨਾਕਾਰੀਆਂ ਨੇ ਐੱਸ. ਡੀ. ਐੱਮ. ਰਾਜੇਸ਼ ਸ਼ਰਮਾ 'ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਰਾਜਨੀਤਿਕ ਆਗੂ ਦੇ ਖ਼ਾਸਮ-ਖ਼ਾਸ ਨੂੰ 725 ਕਰੋੜ ਤੱਕ ਜ਼ਮੀਨਾਂ ਦਾ ਭਾਅ ਦਿਵਾਇਆ ਗਿਆ ਅਤੇ ਕਿਸਾਨਾਂ ਨੂੰ ਇਕ ਕਰੋੜ ਰੁਪਏ ਦਾ ਭਾਅ, ਜੋ ਕਿ ਉਨ੍ਹਾਂ ਨੂੰ ਮਿਲਿਆ ਵੀ ਨਹੀਂ, ਜਿਸਦੇ ਚੱਲਦੇ ਉਨ੍ਹਾਂ ਵੱਲੋਂ ਇਸਦੀ ਇਨਕੁਆਰੀ ਰਿਪੋਰਟ ਜਨਤਕ ਕਰਨ ਦੀ ਮੰਗ ਕੀਤੀ ਗਈ ਹੈ।

ਇਸ ਸੰਬਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਬਲਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਇਸ ਐਕਸਪ੍ਰੈੱਸ ਹਾਈਵੇ ਦੀਆਂ ਜ਼ਮੀਨਾਂ ਨੂੰ ਐਕਵਾਇਰ ਕਰਨ ਵਿਚ ਹੋਏ ਵੱਡੇ ਘਪਲੇ ਸਬੰਧੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਕੋਲੋਂ ਰਿਪੋਰਟ ਮੰਗੀ ਸੀ ਪਰ ਉਸ ਰਿਪੋਰਟ 'ਤੇ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਜੇਕਰ ਸੋਮਵਾਰ ਤੱਕ ਇਹ ਰਿਪੋਰਟ ਜਨਤਕ ਨਹੀਂ ਕੀਤੀ ਜਾਂਦੀ ਤਾਂ ਅਸੀਂ ਇੱਕ ਵੱਡਾ ਸੰਘਰਸ਼ ਵਿੱਢਾਂਗੇ। 
 


Harnek Seechewal

Content Editor

Related News