ਕਿਸਾਨਾਂ 'ਤੇ ਰਬੜ ਦੀਆਂ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪੰਜਾਬ ਸਰਕਾਰ ਕਰਵਾਵੇ ਪਰਚੇ : ਗਿਆਨੀ ਹਰਪ੍ਰੀਤ ਸਿੰਘ

02/15/2024 10:59:35 AM

ਤਲਵੰਡੀ ਸਾਬੋ (ਮੁਨੀਸ਼)- ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ’ਤੇ ਹਰਿਆਣਾ ਦੀਆਂ ਹੱਦਾਂ ’ਤੇ ਪੁਲਸ ਬਲਾਂ ਵੱਲੋਂ ਕਿਸਾਨਾਂ ਖ਼ਿਲਾਫ਼ ਕੀਤੀ ਕਾਰਵਾਈ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਉਕਤ ਘਟਨਾ ਨੂੰ ਅਤਿ ਨਿੰਦਣਯੋਗ ਦੱਸਦਿਆਂ ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ : ਸ਼ੰਭੂ ਬਾਰਡਰ 'ਤੇ ਫਾਇਰਿੰਗ ਤੇ ਅੱਥਰੂ ਗੈਸ ਦੇ ਗੋਲਿਆਂ ਕਾਰਨ ਗੰਭੀਰ ਫੱਟੜ ਹੋਇਆ ਝਬਾਲ ਦਾ ਕਿਸਾਨ ਆਗੂ ਜੱਸਾ ਸਿੰਘ

ਗੱਲਬਾਤ ਕਰਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਕਿਸਾਨੀ ਮੰਗਾਂ ਲਈ ਸ਼ਾਂਤਮਈ ਦਿੱਲੀ ਵੱਲ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਹੱਦਾਂ ਨੂੰ ਅਜਿਹਾ ਰੂਪ ਦਿੱਤਾ ਕਿ ਜੰਮੂ-ਕਸ਼ਮੀਰ ਅਤੇ ਪੰਜਾਬ ਨੂੰ ਸਮੁੱਚੇ ਦੇਸ਼ ਨਾਲੋਂ ਅਲੱਗ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸ਼ੰਭੂ ਬੈਰੀਅਰ ’ਤੇ ਅਜਿਹਾ ਮਾਹੌਲ ਸਿਰਜ ਦਿੱਤਾ ਗਿਆ, ਜਿਵੇਂ ਹਿੰਦ ਪੰਜਾਬ ਦਾ ਜੰਗ ਲੱਗਾ ਹੋਵੇ।

ਇਹ ਵੀ ਪੜ੍ਹੋ :  ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਚੜ੍ਹਦੀ ਜਵਾਨੀ 'ਚ ਨੌਜਵਾਨ ਦੀ ਮੌਤ

ਉਨ੍ਹਾਂ ਨੇ ਕਿਹਾ ਕਿ ਜਿਵੇਂ ਹਰਿਆਣਾ ਸਰਕਾਰ ਦੇ ਹੁਕਮਾਂ ’ਤੇ ਪੁਲਸ ਬਲਾਂ ਨੇ ਪੰਜਾਬ ਦੀ ਹੱਦ ’ਚ ਹੀ ਡਰੋਨ ਭੇਜ ਕੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਅਤੇ ਉਨ੍ਹਾਂ ਵੱਲ ਰਬੜ ਦੀਆਂ ਗੋਲੀਆਂ ਚਲਾ ਕਿਸਾਨਾਂ ਨੂੰ ਜ਼ਖਮੀ ਕੀਤਾ, ਉਸ ’ਤੇ ਪੰਜਾਬ ਸਰਕਾਰ ਨੂੰ ਨਾ ਕੇਵਲ ਹਰਿਆਣਾ ਸਰਕਾਰ ਦਾ ਵਿਰੋਧ ਕਰਨਾ ਚਾਹੀਦਾ ਸਗੋਂ ਪਰਚੇ ਦਰਜ ਕਰਵਾਉਣੇ ਚਾਹੀਦੇ ਹਨ। ਗੋਲੀਬਾਰੀ ਦੇ ਮਾਮਲੇ ’ਚ ਪਤਾ ਲੱਗਾ ਹੈ ਕਿ ਪੰਜਾਬ ਪੁਲਸ ਦੇ ਵੀ ਕੁਝ ਮੁਲਾਜ਼ਮ ਜ਼ਖ਼ਮੀ ਹੋਏ ਹਨ, ਸਬੰਧੀ ਪਰਚੇ ਦਰਜ ਕਰਨੇ ਚਾਹੀਦੇ ਹਨ।

ਇਹ ਵੀ ਪੜ੍ਹੋ : ਦੀਨਾਨਗਰ 'ਚ ਵਾਪਰਿਆ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਦਰੜਿਆ

ਸਿੰਘ ਸਾਹਿਬ ਨੇ ਕਿਹਾ ਕਿ ਕਿਸਾਨਾਂ ’ਤੇ ਅਣਮਨੁੱਖੀ ਤਸ਼ੱਦਦ ਲੋਕਤੰਤਰ ਦੀ ਹੱਤਿਆ ਵਰਗਾ ਹੈ। ਇਸ ਲਈ ਹਰਿਆਣਾ ਸਰਕਾਰ ਨੂੰ ਸੰਯਮ ਤੋਂ ਕੰਮ ਲੈਣਾ ਚਾਹੀਦਾ ਹੈ, ਜਦੋਂ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨਾਲ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan